ਚੰਡੀਗੜ੍ਹ : ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਟਕਪੂਰਾ ਗੋਲੀਕਾਂਡ ਬਾਰੇ ਇਨਸਾਫ਼ ਕਰਨ ਸਬੰਧੀ ਨਸੀਹਤ ਦੇਣ ਵਾਲੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਹੁਣ ਕੈਪਟਨ ਦੇ ਹੱਕ 'ਚ ਆ ਗਏ ਹਨ। ਰਵਨੀਤ ਬਿੱਟੂ ਨੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਸਮਰਥਨ ਕੀਤਾ ਹੈ।
ਇਹ ਵੀ ਪੜ੍ਹੋ : 'ਕੋਰੋਨਾ' ਦਾ ਘਰਾਂ 'ਚ ਇਲਾਜ ਕਰਵਾ ਰਹੇ ਮਰੀਜ਼ਾਂ ਲਈ ਵੱਡੀ ਖ਼ਬਰ, ਕੀਤਾ ਗਿਆ ਅਹਿਮ ਐਲਾਨ
ਰਵਨੀਤ ਬਿੱਟੂ ਨੇ ਕਿਹਾ ਕਿ ਸਿੱਧੂ ਦੀ ਐਕਸਪਾਇਰੀ ਡੇਟ ਆ ਗਈ ਹੈ ਅਤੇ ਉਹ ਜਲਦੀ ਹੀ ਪਾਰਟੀ ਬਦਲ ਲੈਣਗੇ। ਰਵਨੀਤ ਬਿੱਟੂ ਨੇ ਕਿਹਾ ਕਿ ਸਿੱਧੂ ਇਕ ਪੈਰਾਸ਼ੂਟ ਆਗੂ ਦੀ ਤਰ੍ਹਾਂ ਹਨ, ਜਿਨ੍ਹਾਂ ਦਾ ਉਨ੍ਹਾਂ ਨੇ ਹਮੇਸ਼ਾ ਵਿਰੋਧ ਕੀਤਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਨਵਜੋਤ ਸਿੱਧੂ ਦਾ ਸਫ਼ਰ ਹਮੇਸ਼ਾ ਪਾਰਟੀਆਂ ਬਦਲਣ ਵਾਲਾ ਰਿਹਾ ਹੈ।
ਇਹ ਵੀ ਪੜ੍ਹੋ : ਚਾਰ ਭੈਣ-ਭਰਾਵਾਂ ਦੀ ਮੌਤ ਨੇ ਖ਼ਾਲੀ ਕੀਤਾ ਭਰਿਆ ਪਰਿਵਾਰ, ਬਚਾਉਣ ਗਿਆ ਨੌਜਵਾਨ ਵੀ ਛੱਪੜ 'ਚ ਡੁੱਬਾ (ਤਸਵੀਰਾਂ)
ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਮੁੱਖ ਮੰਤਰੀ ਲੋਕਾਂ ਨਾਲ ਜ਼ਰੂਰ ਇਨਸਾਫ਼ ਕਰਨਗੇ। ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਜਿੱਥੇ ਨਵਜੋਤ ਸਿੱਧੂ ਰਾਹੀਂ ਟਵੀਟ ਕਰਕੇ ਕਾਂਗਰਸ ਸਰਕਾਰ 'ਤੇ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਹਨ, ਉੱਥੇ ਹੀ ਕੈਪਟਨ ਦਾ ਧੜਾ ਵੀ ਲਗਾਤਾਰ ਸਿੱਧੂ ਖ਼ਿਲਾਫ਼ ਬਿਆਨਬਾਜ਼ੀ ਕਰ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨਾਭਾ ਜੇਲ੍ਹ 'ਚ ਗੈਂਗਸਟਰ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਪਤਨੀ ਦੇ ਨਾਜਾਇਜ਼ ਸਬੰਧਾਂ ਨੂੰ ਦੱਸਿਆ ਕਾਰਨ
ਹੁਣ ਤੱਕ ਕਾਂਗਰਸ ਦੇ ਕਈ ਮੰਤਰੀਆਂ ਵੱਲੋਂ ਹਾਈਕਮਾਨ ਨੂੰ ਨਵਜੋਤ ਸਿੱਧੂ ਨੂੰ ਅਨੁਸ਼ਾਸਨਹੀਣਤਾ ਲਈ ਮੁਅੱਤਲ ਕੀਤੇ ਜਾਣ ਦੀ ਮੰਗ ਕੀਤੀ ਜਾ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪੰਜਾਬ 'ਚ 'ਕੋਰੋਨਾ ਟੀਕਾਕਰਨ' ਦੀ ਰਫ਼ਤਾਰ ਘਟੀ, ਕੈਪਟਨ ਨੇ ਕੇਂਦਰ ਸਿਰ ਮੜ੍ਹੇ ਇਲਜ਼ਾਮ
NEXT STORY