ਲੁਧਿਆਣਾ (ਰਾਜ) : ਵਿਜੀਲੈਂਸ ਬਿਊਰੋ ਪੰਜਾਬ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਆਹਮੋ-ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ। ਪਹਿਲਾਂ ਰਵਨੀਤ ਸਿੰਘ ਬਿੱਟੂ ਨੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਲਾਈਵ ਹੋ ਕੇ ਵਿਜੀਲੈਂਸ ਵਿਭਾਗ ਨੂੰ ਧਮਕੀ ਭਰੇ ਲਹਿਜ਼ੇ 'ਚ ਕਿਹਾ ਕਿ ਸਰਕਾਰਾਂ ਤਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਅਫ਼ਸਰ ਇੱਥੇ ਹੀ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਿਜੀਲੈਂਸ ਵਿਭਾਗ ’ਤੇ ਕਈ ਗੰਭੀਰ ਦੋਸ਼ ਵੀ ਲਾਏ ਹਨ, ਜਿਸ ਤੋਂ ਬਾਅਦ ਵਿਜੀਲੈਂਸ ਵੀ ਹੁਣ ਰਵਨੀਤ ਬਿੱਟੂ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦਫ਼ਤਰ 'ਚ ਹੁਣ ਨਹੀਂ ਲਿਆ ਜਾ ਸਕੇਗਾ ਮੁਫ਼ਤ ਬਰਫ਼ੀ ਤੇ ਪਨੀਰ ਪਕੌੜਿਆਂ ਦਾ ਸੁਆਦ
ਜਿੱਥੇ ਐੱਸ. ਐੱਸ. ਪੀ. ਵਿਜੀਲੈਂਸ ਵੱਲੋਂ ਮਾਣਹਾਣੀ ਦੀ ਪਟੀਸ਼ਨ ਦਾਇਰ ਕਰਨ ਦੀ ਗੱਲ ਕਹੀ ਗਈ ਸੀ, ਉੱਥੇ ਉਨ੍ਹਾਂ ਨੇ ਪੁਲਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੂੰ ਪੱਤਰ ਲਿਖ ਕੇ ਰਿਮਾਈਂਡਰ ਭੇਜਿਆ ਹੈ ਕਿ ਉਨ੍ਹਾਂ ਦੀ ਵਿਜੀਲੈਂਸ ਟੀਮ ਦੇ ਨਾਲ ਹੋਈ ਬਦਸਲੂਕੀ ਅਤੇ ਡਿਊਟੀ 'ਚ ਰੁਕਾਵਟ ਪਾਉਣ ਦੇ ਦੋਸ਼ ’ਚ ਬਿੱਟੂ ਖ਼ਿਲਾਫ਼ ਦਿੱਤੀ ਸ਼ਿਕਾਇਤ ’ਤੇ ਕਾਰਵਾਈ ਕਰ ਕੇ ਬਿੱਟੂ ’ਤੇ ਕੇਸ ਦਰਜ ਕਰਨ। ਅਸਲ 'ਚ ਕੌਂਸਲਰ ਸੰਨੀ ਭੱਲਾ ਦੇ ਮਾਮਲੇ ’ਚ ਰਵਨੀਤ ਬਿੱਟੂ ਨੇ ਕਾਫੀ ਰੋਸ ਜਤਾਇਆ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਜਾਣ-ਬੁੱਝ ਕੇ ਵਿਜੀਲੈਂਸ ਬਿਨਾਂ ਕਾਰਨ ਆਸ਼ੂ ਦੇ ਕਰੀਬੀਆਂ, ਕਾਂਗਰਸੀ ਵਰਕਰਾਂ ਅਤੇ ਕੌਂਸਲਰਾਂ ਨੂੰ ਪਰੇਸ਼ਾਨ ਕਰ ਰਹੀ ਹੈ। ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੋਈ ਸਿਆਸੀ ਲਾਭ ਨਹੀਂ ਮਿਲਿਆ ਤਾਂ ਹੁਣ ਕਾਂਗਰਸੀ ਵਰਕਰਾਂ ਅਤੇ ਕੌਂਸਲਰਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਕੈਂਪਸ 'ਚ ਮੁੰਡਿਆਂ ਦੇ ਹੋਸਟਲ 'ਚ ਚੱਲੀ ਗੋਲੀ, ਮੌਕੇ 'ਤੇ ਪੁੱਜੀ ਪੁਲਸ
ਸਰਕਾਰ ਦੇ ਕਹਿਣ ’ਤੇ ਵਿਜੀਲੈਂਸ ਸ਼ਹਿਰ ਦੇ ਲੋਕਾਂ ਨੂੰ ਹੀ ਨਿਸ਼ਾਨਾ ਬਣਾ ਰਹੀ ਹੈ। ਇਸ ਤੋਂ ਇਲਾਵਾ ਬਿੱਟੂ ਨੇ ਇਹ ਵੀ ਦੋਸ਼ ਲਾਇਆ ਕਿ ਵਿਜੀਲੈਂਸ ਨੇ ਉਗਰਾਹੀ ਦੀ ਦੁਕਾਨ ਖੋਲ੍ਹ ਰੱਖੀ ਹੈ। ਦੀਵਾਲੀ ਨੇੜੇ ਹੈ, ਜਿਸ ਕਾਰਨ ਲੋਕਾਂ ਨੂੰ ਜ਼ਿਆਦਾ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੋਲ ਹੀ ਵਿਜੀਲੈਂਸ ਅਧਿਕਾਰੀਆਂ ਦੇ ਕਈ ਸਬੂਤ ਹਨ। ਉਧਰ, ਐੱਸ. ਐੱਸ. ਪੀ. ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਦਾ ਕਹਿਣਾ ਹੈ ਕਿ ਰਵਨੀਤ ਬਿੱਟੂ ਖ਼ਿਲਾਫ਼ ਪਹਿਲਾਂ ਹੀ ਸ਼ਿਕਾਇਤ ਦਿੱਤੀ ਹੋਈ ਸੀ। ਇਸ ਲਈ ਸੀ. ਪੀ. ਕੌਸਤੁਭ ਸ਼ਰਮਾ ਨੂੰ ਰਿਮਾਈਂਡਰ ਭੇਜਿਆ ਗਿਆ ਹੈ ਕਿ ਉਹ ਉਕਤ ਸ਼ਿਕਾਇਤ ’ਤੇ ਉਚਿਤ ਕਾਰਵਾਈ ਕਰਨ, ਜਦੋਂ ਕਿ ਸੀ. ਪੀ. ਸ਼ਰਮਾ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ। ਰਿਮਾਈਂਡਰ ਉਨ੍ਹਾਂ ਨੂੰ ਮਿਲਿਆ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ (ਵੀਡੀਓ)
NEXT STORY