ਮਾਛੀਵਾੜਾ ਸਾਹਿਬ (ਟੱਕਰ) : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਲੰਡਨ ਵਿਖੇ 12 ਅਗਸਤ ਨੂੰ ਕੁੱਝ ਸਿੱਖ ਜੱਥੇਬੰਦੀਆਂ ਵਲੋਂ ਆਯੋਜਿਤ ਕੀਤੇ ਗਏ 'ਰੈਫੈਂਰਡਮ-2020' ਦੇ ਸਬੰਧ 'ਚ ਕੀਤੇ ਗਏ ਸਮਾਗਮ ਸਬੰਧੀ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਵਿਦੇਸ਼ਾਂ 'ਚ ਬੈਠੇ ਮੁੱਠੀ ਭਰ ਖਾਲਸਾ ਸਮਰਥਕ ਪਾਕਿਸਤਾਨ ਦੀ ਆਈ.ਐਸ.ਆਈ ਦੇ ਇਸ਼ਾਰੇ 'ਤੇ ਭਾਰਤ ਵਿਰੋਧੀ ਗਤੀਵਿਧੀਆਂ ਚਲਾ ਰਹੇ ਹਨ ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਮੂੰਹ ਨਹੀਂ ਲਾ ਰਹੇ ਅਤੇ ਨਾ ਹੀ ਇਸ 'ਰੈਫਰੈਂਡਮ-2020' ਦਾ ਸਮਰਥਨ ਕਰਦੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਗੱਲ ਹੈ ਕਿ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ, ਜਿਸ 'ਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਅਤੇ ਹੋਰ ਖੱਬੇ ਪੱਖੀ ਪਾਰਟੀਆਂ ਤੋਂ ਇਲਾਵਾ ਖਾਲਿਸਤਾਨ ਸਮਰਥਕ ਸਿਮਰਨਜੀਤ ਸਿੰਘ ਮਾਨ ਨੇ ਵੀ 'ਰੈਫੈਂਰਡਮ-2020' ਦਾ ਵਿਰੋਧ ਕੀਤਾ ਹੈ ਕਿਉਂਕਿ ਇਹ ਸਾਰੀਆਂ ਹੀ ਸਿਆਸੀ ਪਾਰਟੀਆਂ ਪੰਜਾਬ ਵਿਚ ਮੁੜ ਕਾਲਾ ਦੌਰ ਨਹੀਂ ਦੇਖਣਾ ਚਾਹੁੰਦੀਆਂ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਅਤੇ ਨਾ ਹੀ ਕਾਨੂੰਨ ਵਿਚ ਰਿਫੈਂਰਡਮ ਦਾ ਕੋਈ ਸਥਾਨ ਹੈ ਕਿਉਂਕਿ ਸਾਡੇ ਦੇਸ਼ ਵਿਚ ਲੋਕਤੰਤਰ ਹੈ। ਹਰੇਕ 5 ਸਾਲ ਬਾਅਦ ਲੋਕ ਸਭਾ ਚੋਣਾਂ ਅਤੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੁੰਦੀਆਂ ਹਨ ਅਤੇ ਇੱਥੋਂ ਦੇ ਲੋਕ ਆਪਣੇ ਅਧਿਕਾਰ ਦੀ ਵਰਤੋ ਕਰਦੇ ਹੋਏ ਉਮੀਦਵਾਰ ਚੁਣਦੇ ਹਨ। ਪੰਜਾਬ ਦੇ ਲੋਕਾਂ ਨੇ ਕਦੇ ਵੀ ਚਾਹੇ ਉਹ ਸਿੱਖ ਭਾਈਚਾਰਾ ਹੀ ਕਿਉਂ ਨਾ ਹੋਵੇ ਉਹ ਖਾਲਿਸਤਾਨ ਦਾ ਸਮਰਥਨ ਨਹੀਂ ਕਰਦੇ।
ਡੋਨਾ ਹੱਤਿਆਕਾਂਡ, 18 ਦਿਨ ਬਾਅਦ ਵੀ ਮੁਲਜ਼ਮਾਂ ਤੱਕ ਪਹੁੰਚਣ 'ਚ ਅਸਫਲ ਰਹੀ ਪੁਲਸ
NEXT STORY