ਲੁਧਿਆਣਾ (ਅਭਿਸ਼ੇਕ) : ਬੀਤੇ ਦਿਨ ਚੰਡੀਗੜ੍ਹ ਦੌਰੇ ਦੌਰਾਨ ਕੇਜਰੀਵਾਲ ਵਲੋਂ ਪੰਜਾਬ ਦੇ ਕਿਸਾਨਾਂ ਖਿਲਾਫ ਦਿੱਤੇ ਬਿਆਨ 'ਤੇ ਭੜਕਦੇ ਹੋਏ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਕੇਜਰੀਵਾਲ ਆਪਣੇ ਸ਼ਬਦ ਵਾਪਸ ਲੈ ਲੈਣ, ਨਹੀਂ ਤਾਂ ਪੰਜਾਬ ਆਉਣ 'ਤੇ ਕੇਜਰੀਵਾਲ ਦਾ ਘਿਰਾਅ ਕੀਤਾ ਜਾਵੇਗਾ ਅਤੇ ਉਹ ਸਭ ਤੋਂ ਅੱਗੇ ਖੜ੍ਹੇ ਹੋਣਗੇ। ਰਵਨੀਤ ਬਿੱਟੂ ਇੱਥੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਸੜਕਾਂ ਦੇ ਉਦਘਾਟਨ ਸਮਾਰੋਹ 'ਚ ਪੁੱਜੇ ਸਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪਰਾਲੀ ਦੇ ਮੁੱਦੇ 'ਤੇ ਪੰਜਾਬ ਦੇ ਕਿਸਾਨਾਂ ਖਿਲਾਫ ਘਟੀਆ ਬਿਆਨਬਾਜ਼ੀ ਕੀਤੀ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਉਹ ਕੇਜਰੀਵਾਲ ਵਲੋਂ ਬੋਲੇ ਗਏ ਸ਼ਬਦਾਂ ਦੇ ਸਖਤ ਖਿਲਾਫ ਹਨ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਦੇ ਕਿਸਾਨਾਂ ਵਲੋਂ ਪਰਾਲੀ ਸਾੜੀ ਜਾਂਦੀ ਹੈ, ਜਿਸ ਦਾ ਧੂੰਆਂ ਦਿੱਲੀ ਤੱਕ ਪੁੱਜ ਰਿਹਾ ਹੈ। ਉਨ੍ਹਾਂ ਨੇ ਦਿੱਲੀ 'ਚ ਵਧ ਰਹੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਸੀ।
ਜੀ.ਐੱਨ.ਡੀ.ਯੂ. ਦੇ ਵਿਦਿਆਰਥੀਆਂ ਵਲੋਂ ਦੂਜੇ ਦਿਨ ਵੀ ਪ੍ਰਦਰਸ਼ਨ ਜਾਰੀ
NEXT STORY