ਲੁਧਿਆਣਾ (ਗੁਪਤਾ)- ਲੁਧਿਆਣਾ ਦੀਆਂ 5 ਸ਼ਹਿਰੀ ਸੀਟਾਂ ’ਤੇ ਜਿੱਤ ਪ੍ਰਾਪਤ ਕਰਨ ਦੇ ਬਾਵਜੂਦ ਦਿਹਾਤੀ ਸੀਟਾਂ ’ਤੇ ਹਾਰ ਦਾ ਮੂੰਹ ਦੇਖਣ ਕਾਰਨ ਲੁਧਿਆਣਾ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਜਿੱਤ ਪ੍ਰਾਪਤ ਕਰਨ ਤੋਂ ਖੁੰਝ ਗਏ ਹਨ ਪਰ ਲੁਧਿਆਣਾ ਭਾਜਪਾ ਦਫ਼ਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਵਨੀਤ ਬਿੱਟੂ ਨੇ ਉਨ੍ਹਾਂ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ’ਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਵੋਟ ਪਾਈ।
ਬਿੱਟੂ ਨੇ ਲੁਧਿਆਣਾ ਭਾਜਪਾ ਦੀ ਪੂਰੀ ਟੀਮ ਅਤੇ ਵਰਕਰਾਂ ਦਾ ਵੀ ਧੰਨਵਾਦ ਪ੍ਰਗਟ ਕੀਤਾ, ਜਿਨ੍ਹਾਂ ਨੇ ਭਿਆਨਕ ਗਰਮੀ ’ਚ ਚੋਣ ਮੁਹਿੰਮ ਚਲਾਉਣ ਵਿਚ ਉਨ੍ਹਾਂ ਦਾ ਸਹਿਯੋਗ ਦਿੱਤਾ। ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦਾ ਵੀ ਚੋਣ ਮੁਹਿੰਮ ’ਚ ਹਿੱਸਾ ਲੈਣ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਫੇਲ੍ਹ ਹੋਇਆ ਮਿਸ਼ਨ '13-0', ਭਾਜਪਾ ਦਾ ਖਾਤਾ ਵੀ ਨਾ ਖੁੱਲ੍ਹਿਆ, ਕਾਂਗਰਸ ਦੇ 'ਹੱਥ' ਲੱਗੀ ਸਫ਼ਲਤਾ
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੇਂਦਰ ’ਚ ਤੀਜੀ ਵਾਰ ਸਰਕਾਰ ਬਣਾਉਣ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਆਪਣੀ ਹਾਰ ਦੇ ਕਾਰਨਾਂ ਬਾਰੇ ਭਾਜਪਾ ਲੀਡਰਸ਼ਿਪ ਅਤੇ ਵਰਕਰਾਂ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਨਗੇ।
ਇਹ ਵੀ ਪੜ੍ਹੋ- ਪੰਜਾਬ 'ਚ ਗੱਠਜੋੜ ਤੋਂ ਬਿਨਾਂ ਅਕਾਲੀ ਦਲ ਤੇ ਭਾਜਪਾ ਦੇ ਹੱਥ ਰਹੇ ਖ਼ਾਲੀ, ਪਰ ਬਾਦਲਾਂ ਨੇ ਬਚਾਇਆ 'ਗੜ੍ਹ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਗੱਠਜੋੜ ਤੋਂ ਬਿਨਾਂ ਅਕਾਲੀ ਦਲ ਤੇ ਭਾਜਪਾ ਦੇ ਹੱਥ ਰਹੇ ਖ਼ਾਲੀ, ਪਰ ਬਾਦਲਾਂ ਨੇ ਬਚਾਇਆ 'ਗੜ੍ਹ'
NEXT STORY