ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਦੇ ਮਾਮਲੇ 'ਚ ਕਮਿਸ਼ਨ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਸੁਣਵਾਈ ਤੋਂ ਬਾਅਦ ਰਵਨੀਤ ਬਿੱਟੂ ਨੂੰ ਚਾਰ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨ ਦੇ ਹੁਕਮਾਂ ਮੁਤਾਬਕ ਰਵਨੀਤ ਬਿੱਟੂ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਫਿਲੌਰ ਸਥਿਤ ਡੇਰਾ ਬ੍ਰਹਮਦਾਸ, ਰਾਮਤੀਰਥ (ਅੰਮ੍ਰਿਤਸਰ) ਵਿਖੇ ਭਗਵਾਨ ਵਾਲਮੀਕਿ ਜੀ ਦੇ ਡੇਰੇ ਅਤੇ ਡੇਰਾ ਬੱਲਾਂ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕਰਨਗੇ। ਇਹ ਵੀ ਦੱਸ ਦੇਈਏ ਕਿ ਇਸ ਮਾਮਲੇ 'ਚ ਰਵਨੀਤ ਬਿੱਟੂ ਨੇ ਆਪਣੀਆਂ ਟਿੱਪਣੀਆਂ ਲਈ ਜਨਤਕ ਤੌਰ 'ਤੇ ਮੁਆਫ਼ੀ ਵੀ ਮੰਗ ਲਈ ਸੀ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
2 ਸੁਣਵਾਈਆਂ ਮੌਕੇ ਨਹੀਂ ਹੋਏ ਪੇਸ਼
ਰਵਨੀਤ ਬਿੱਟੂ ਨੂੰ ਇਸ ਮਾਮਲੇ ਸਬੰਧੀ ਕਮਿਸ਼ਨ ਨੇ ਬੀਤੀ 4 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਆਪਣੀ ਜ਼ਰੂਰੀ ਰੁਝੇਵਿਆਂ ਕਾਰਨ ਬਿੱਟੂ ਨਿੱਜੀ ਤੌਰ 'ਤੇ ਪੇਸ਼ ਨਹੀਂ ਹੋ ਸਕੇ। ਇਸ ਤੋਂ ਬਾਅਦ ਕਮਿਸ਼ਨ ਨੇ ਉਨ੍ਹਾਂ ਨੂੰ 15 ਜੂਨ ਨੂੰ ਤਲਬ ਕੀਤਾ ਪਰ ਇਸ ਤਾਰੀਖ਼ ਨੂੰ ਵੀ ਰਵਨੀਤ ਬਿੱਟੂ ਨਿੱਜੀ ਕਾਰਨਾਂ ਕਰਕੇ ਪੇਸ਼ ਨਹੀਂ ਹੋ ਸਕੇ ਅਤੇ ਉਨ੍ਹਾਂ ਦੇ ਵਕੀਲ ਨੇ ਕੇਸ ਨਾਲ ਜੁੜੇ ਜ਼ਰੂਰੀ ਦਸਤਾਵੇਜ਼ ਅਤੇ ਰਿਕਾਰਡ ਕਮਿਸ਼ਨ ਨੂੰ ਜਮ੍ਹਾਂ ਕਰਵਾਏ ਸਨ, ਜਿਸ ਤੋਂ ਬਾਅਦ ਕਮਿਸ਼ਨ ਵਲੋਂ ਰਵਨੀਤ ਬਿੱਟੂ ਨੂੰ ਪੇਸ਼ ਹੋਣ ਲਈ ਅੱਜ ਦੀ ਤਾਰੀਖ਼ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਨਵੀਂ ਅਪਡੇਟ, ਰੋਡਵੇਜ਼ ਮੁਲਾਜ਼ਮਾਂ ਨੇ ਲਿਆ ਵੱਡਾ ਫ਼ੈਸਲਾ
ਕੀ ਹੈ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ 'ਤੇ ਪੁਲਸ ਮੁਲਾਜ਼ਮਾਂ ਖ਼ਿਲਾਫ਼ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਅਤੇ ਟਿੱਪਣੀਆਂ ਕਰਨ ਦੇ ਗੰਭੀਰ ਦੋਸ਼ ਲੱਗੇ ਸਨ। ਇਸ ਸਬੰਧੀ ਐੱਸ. ਸੀ. ਕਮਿਸ਼ਨ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ। ਕਮਿਸ਼ਨ ਨੇ ਸਪੱਸ਼ਟ ਕੀਤਾ ਸੀ ਕਿ ਕਾਨੂੰਨ ਦੇ ਸਾਹਮਣੇ ਸਭ ਬਰਾਬਰ ਹਨ ਅਤੇ ਕਿਸੇ ਵੀ ਗੈਰ-ਜ਼ਿੰਮੇਵਾਰਾਨਾ ਵਤੀਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜਿਸ ਤੋਂ ਬਾਅਦ ਰਵਨੀਤ ਬਿੱਟੂ ਨੂੰ ਕਮਿਸ਼ਨ ਅੱਗੇ ਤਲਬ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਦੀ ਦਰਦਨਾਕ ਮੌਤ
NEXT STORY