ਜਲੰਧਰ (ਸੋਨੂੰ ਮਹਾਜਨ) : ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੀ ਤਬੀਅਤ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ।
ਰਵਨੀਤ ਬਿੱਟੂ ਨੇ ਦੱਸਿਆ ਕਿ ਕਾਲੀਆ ਜੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਫਿਰ ਵੀ ਉਹ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਮਨੋਰੰਜਨ ਕਾਲੀਆ ਨੇ ਬਲੱਡ ਪ੍ਰੈਸ਼ਰ ਦੀਆਂ ਦੋ ਗੋਲੀਆਂ ਲੈ ਲਈਆਂ ਸਨ, ਜਿਸ ਕਾਰਨ ਉਨ੍ਹਾਂ ਦਾ ਬੀਪੀ ਅਚਾਨਕ 60 ਤੋਂ ਹੇਠਾਂ ਚਲਾ ਗਿਆ। ਇਸ ਗੰਭੀਰ ਗਿਰਾਵਟ ਕਾਰਨ ਉਹ ਬੇਹੋਸ਼ ਹੋ ਗਏ।
ਪ੍ਰੋਗਰਾਮ ਦੌਰਾਨ ਮੌਜੂਦ ਉਨ੍ਹਾਂ ਦੇ ਡਾਕਟਰ ਮਿੱਤਰ ਡਾ. ਮੁਕੇਸ਼ ਵਾਲੀਆ ਨੇ ਤੁਰੰਤ ਉਨ੍ਹਾਂ ਨੂੰ ਸੀਪੀਆਰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਡਾ. ਦੀਪਾਂਸ਼ੂ ਗੁਪਤਾ ਨੇ ਦੱਸਿਆ ਕਿ ਕਾਲੀਆ ਨੂੰ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਈ ਸੀ। ਡਾਕਟਰਾਂ ਦੀ ਟੀਮ ਅਨੁਸਾਰ ਹੁਣ ਮਨੋਰੰਜਨ ਕਾਲੀਆ ਦੀ ਹਾਲਤ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਕੇਂਦਰੀ ਮੰਤਰੀ ਬਿੱਟੂ ਨੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ ਦਾ ਨੀਂਹ ਪੱਥਰ
NEXT STORY