ਵੈੱਬ ਡੈਸਕ - ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਗਬਾਣੀ ਅਤੇ ਪੰਜਾਬ ਕੇਸਰੀ ਮੀਡੀਆ ਗਰੁੱਪ ’ਤੇ ਕੀਤੇ ਜਾ ਰਹੇ ਸਿੱਧੇ ਹਮਲੇ ਦੀ ਤਿੱਖੀ ਨਿੰਦਾ ਕੀਤੀ ਹੈ।
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੀਡੀਆ ਨੂੰ ਡਰਾਉਣ-ਧਮਕਾਉਣ ਦੀ ਇਹ ਖੁੱਲ੍ਹੀ ਕੋਸ਼ਿਸ਼ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਾਈ ਗਈ ਬਿਨਾਂ ਐਲਾਨ ਕੀਤੀ ਐਮਰਜੈਂਸੀ ਦੇ ਬਰਾਬਰ ਹੈ। ਉਨ੍ਹਾਂ ਆਖਿਆ ਕਿ ਪ੍ਰੈੱਸ ਦੀ ਆਜ਼ਾਦੀ ’ਤੇ ਅਜਿਹੇ ਹਮਲੇ ਕਿਸੇ ਵੀ ਲੋਕਤੰਤਰ ਵਿੱਚ ਕਦੇ ਵੀ ਕਬੂਲਯੋਗ ਨਹੀਂ ਹਨ।
ਉਨ੍ਹਾਂ ਕਿਹਾ ਕਿ ਆਜ਼ਾਦ ਅਤੇ ਨਿਡਰ ਮੀਡੀਆ ਹੀ ਲੋਕਤੰਤਰ ਦੀ ਮਜ਼ਬੂਤ ਨੀਂਹ ਹੁੰਦਾ ਹੈ, ਪਰ ਮੌਜੂਦਾ ਸਰਕਾਰ ਸੱਤਾ ਦੇ ਜ਼ੋਰ ’ਤੇ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਬਿੱਟੂ ਨੇ ਚਿਤਾਵਨੀ ਦਿੱਤੀ ਕਿ ਅਜਿਹੀਆਂ ਤਾਨਾਸ਼ਾਹੀ ਨੀਤੀਆਂ ਦਾ ਹਰ ਪੱਧਰ ’ਤੇ ਡਟ ਕੇ ਵਿਰੋਧ ਕੀਤਾ ਜਾਵੇਗਾ।
ਆਪਣੀਆਂ ਨਕਾਮੀਆਂ ਲੁਕਾਉਣ ਲਈ ਪੰਜਾਬ ਸਰਕਾਰ ਨੇ ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਹਮਲਾ ਕੀਤਾ : ਹੁੱਡਾ
NEXT STORY