ਲੁਧਿਆਣਾ (ਹਿਤੇਸ਼, ਮਹਿੰਦਰੂ) : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਇਕ ਵਾਰ ਫਿਰ ਸਰਕਾਰ ਅਤੇ ਪੁਲਸ ਨਾਲ ਪੰਗਾ ਪੈ ਗਿਆ ਹੈ। ਦਰਅਸਲ ਪੁਲਸ ਨੇ ਰਵਨੀਤ ਬਿੱਟੂ ਨੂੰ ਘਰ ਅੰਦਰ ਨਜ਼ਰਬੰਦ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਪੂਰੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਦਰਅਸਲ ਕੁੱਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਦੇ ਦੋਸ਼ 'ਚ ਰਵਨੀਤ ਬਿੱਟੂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਪਾਰਕਿੰਗ ਹੋਵੇਗੀ Free ਤੇ ਨਾਲ ਹੀ ਮੁਫ਼ਤ ਮਿਲੇਗਾ ਪਾਣੀ
ਉਸ ਦੇ ਵਿਰੋਧ 'ਚ ਬਿੱਟੂ ਵਲੋਂ ਪੁਲਸ ਕਮਿਸ਼ਨਰ ਦਫ਼ਤਰ 'ਚ ਪ੍ਰਦਰਸ਼ਨ ਕਰਦੇ ਹੋਏ ਗ੍ਰਿਫ਼ਤਾਰੀ ਦਿੱਤੀ ਗਈ ਸੀ। ਹਾਲਾਂਕਿ ਰਵਨੀਤ ਬਿੱਟੂ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਵਲੋਂ ਆਉਣ ਵਾਲੇ ਦਿਨਾਂ 'ਚ ਹੋਰ ਸਰਕਾਰੀ ਦਫ਼ਤਰਾਂ ਨੂੰ ਤਾਲੇ ਲਾਏ ਜਾਣਗੇ। ਇਸ ਦੌਰਾਨ ਬਿੱਟੂ ਵਲੋਂ ਇਕ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਪੁਲਸ ਵਲੋਂ ਰਵਨੀਤ ਬਿੱਟੂ ਨੂੰ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਖ਼ਬਰ, Alert ਹੋ ਜਾਣ ਲੋਕ, ਵਿਭਾਗ ਵਲੋਂ ਜਾਰੀ ਹੋ ਗਈ ਐਡਵਾਈਜ਼ਰੀ (ਵੀਡੀਓ)
ਘਰ ਦੇ ਗੇਟ ਨੂੰ ਬੰਦ ਕਰਕੇ ਵੱਡੀ ਗਿਣਤੀ 'ਚ ਪੁਲਸ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਉਨ੍ਹਾਂ ਨੂੰ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਤੋਂ ਜਾਣ ਤੋਂ ਰੋਕਣ ਲਈ ਪੁਲਸ ਨੇ ਘਰ ਅੰਦਰ ਨਜ਼ਰਬੰਦ ਕਰ ਦਿੱਤਾ ਹੈ। ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਰਵਨੀਤ ਬਿੱਟੂ ਨੂੰ ਘਰ ਅੰਦਰ ਨਜ਼ਰਬੰਦ ਕੀਤਾ ਗਿਆ ਹੈ। ਉਨ੍ਹਾਂ ਦੇ ਘਰ ਬਾਹਰ ਵੱਡੀ ਗਿਣਤੀ 'ਚ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਦੇ ਨਾਲ-ਨਾਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੂੰ ਵੀ ਘਰ ਅੰਦਰ ਨਜ਼ਰਬੰਦ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਾਲੀ ਦੀ ਮਸ਼ਹੂਰ ਸੋਸਾਇਟੀ ਬਾਹਰ ਚੱਲੀਆਂ ਗੋਲੀਆਂ, ਲੋਕਾਂ ਦੇ ਸੁੱਕੇ ਸਾਹ (ਵੀਡੀਓ)
NEXT STORY