ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡਾ ਧਮਾਕਾ ਹੋਇਆ ਹੈ। ਲੁਧਿਆਣਾ ਤੋਂ ਕਾਂਗਰਸ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਇਹ ਸਭ ਤੋਂ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਣ ਵਾਲੇ ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਹਨ। ਉਹ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋਏ।
ਇਹ ਵੀ ਪੜ੍ਹੋ : ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਬਿੱਟੂ ਦਾ ਪਹਿਲਾ ਵੱਡਾ ਬਿਆਨ
ਰਵਨੀਤ ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ। ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ।
ਪੰਜਾਬ 'ਚ BJP ਵਲੋਂ ਇਕੱਲੇ ਚੋਣ ਲੜਨ ਦੇ ਐਲਾਨ ਮਗਰੋਂ ਸੁਖਬੀਰ ਬਾਦਲ ਦਾ ਪਹਿਲਾ ਬਿਆਨ
NEXT STORY