ਨਵੀਂ ਦਿੱਲੀ- ਲੋਕ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਪੰਜਾਬ ਦੇ ਸਾਬਕਾ ਮੁੱਖ ਤੇ ਕਾਂਗਰਸ ਵੱਲੋਂ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵਿਚਕਾਰ ਰੱਜ ਕੇ ਬਹਿਸਬਾਜ਼ੀ ਹੋਈ। ਦੋਵਾਂ ਨੇ ਇਕ ਦੂਜੇ 'ਤੇ ਰੱਜ ਕੇ ਜ਼ੁਬਾਨੀ ਹਮਲੇ ਕੀਤੇ, ਜਿਸ ਕਾਰਨ ਲੋਕ ਸਭਾ ਦਾ ਮਾਹੌਲ ਗਰਮਾ ਗਿਆ ਤੇ ਕਾਰਵਾਈ 2 ਵਾਰ ਮੁਲਤਵੀ ਕਰਨੀ ਪਈ।
ਦਿਨ ਦੀ ਕਾਰਵਾਈ ਸਮਾਪਤ ਹੋਣ ਤੋਂ ਬਾਅਦ ਰਵਨੀਤ ਬਿੱਟੂ ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਚਰਨਜੀਤ ਸਿੰਘ ਚੰਨੀ 'ਦੇਸ਼ਧ੍ਰੋਹੀ' ਵਾਲਾ ਵਿਵਹਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਗ਼ਲਤ ਬਿਆਨਬਾਜ਼ੀ ਕਰ ਕੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਕਿਹਾ, ''ਇਕ ਸਾਬਕਾ ਮੁੱਖ ਮੰਤਰੀ ਦੇਸ਼ਧ੍ਰੋਹੀਆਂ ਵਾਲਾ ਵਿਵਹਾਰ ਕਰ ਰਹੇ ਹਨ ਤੇ ਦੇਸ਼ਵਾਸੀਆਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਨੀ ਨੇ ਲੋਕ ਸਭਾ 'ਚ ਕਿਹਾ ਸੀ ਕਿ ਕਿਸਾਨਾਂ 'ਤੇ ਐੱਨ.ਐੱਸ.ਏ. ਲਗਾਇਆ ਗਿਆ ਹੈ, ਜਦਕਿ ਐੱਨ.ਐੱਸ.ਏ. ਤਾਂ ਉਨ੍ਹਾਂ ਲੋਕਾਂ 'ਤੇ ਲਗਾਇਆ ਜਾਂਦਾ ਹੈ, ਜੋ ਦੇਸ਼ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੁੰਦੇ ਹਨ ਤੇ ਦੇਸ਼ ਨੂੰ ਤੋੜਨਾ ਚਾਹੁੰਦੇ ਹਨ।
ਇਸ ਦੌਰਾਨ ਜਦੋਂ ਬਿੱਟੂ ਨੇ ਪੁੱਛਿਆ ਕਿ ਕਿਹੜੇ ਕਿਸਾਨਾਂ 'ਤੇ ਐੱਨ.ਐੱਸ.ਏ. ਲਗਾਇਆ ਗਿਆ ਹੈ, ਉਸ ਦਾ ਵੇਰਵਾ ਦਿੱਤਾ ਜਾਵੇ ਤੇ ਸਬੂਤ ਦਿਖਾਏ ਜਾਣ, ਤਾਂ ਉਨ੍ਹਾਂ ਨੂੰ ਕੋਈ ਜਵਾਬ ਨਾ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਇਹ ਵੀ ਕਿਹਾ ਕਿ ਚੰਨੀ ਦੇ ਇਸ ਬਿਆਨ ਕਾਰਨ ਪੂਰੀ ਕਾਂਗਰਸ ਪਾਰਟੀ ਤੇ 'ਇੰਡੀਆ' ਗਠਜੋੜ ਸ਼ਰਮਸਾਰ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਚਰਨਜੀਤ ਚੰਨੀ ਨੇ ਸੰਸਦ ਵਿਚ ਸੰਬੋਧਨ ਕਰਦੇ ਹੋਏ ਰਵਨੀਤ ਬਿੱਟੂ ਨੂੰ ਕਿਹਾ ਸੀ ਕਿ ਤੁਹਾਡੇ ਦਾਦਾ ਜੀ (ਬੇਅੰਤ ਸਿੰਘ) ਸ਼ਹੀਦ ਹੋਏ ਸਨ, ਪਰ ਉਹ ਉਸ ਦਿਨ ਮਰੇ ਜਦੋਂ ਤੁਸੀਂ ਕਾਂਗਰਸ ਛੱਡੀ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਤਲਖ਼ ਤੇਵਰ ਦਿਖਾਉਂਦਿਆਂ ਕਿਹਾ ਕਿ ਮੇਰੇ ਦਾਦਾ ਜੀ ਨੇ ਦੇਸ਼ ਲਈ ਕੁਰਬਾਨੀ ਦਿੱਤੀ ਸੀ। ਉਹ ਦੇਸ਼ ਲਈ ਸ਼ਹੀਦ ਹੋਏ ਸਨ, ਨਾ ਕਿ ਕਾਂਗਰਸ ਲਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ
NEXT STORY