ਜਲੰਧਰ: ਬੀਤੇ ਦਿਨੀਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਅਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਟੁੱਟ ਜਾਵੇਗੀ। ਦੋਹਾਂ ਸਰਕਾਰਾਂ ਦੇ ਵਿਧਾਇਕ ਪਾਰਟੀ ਛੱਡ ਦੇਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਭੂਚਾਲ! ਅਮਿਤ ਸ਼ਾਹ ਨੇ ਅਕਾਲੀ ਦਲ ਦੇ ਵੱਡੇ ਲੀਡਰਾਂ ਨਾਲ ਕੀਤੀ ਮੀਟਿੰਗ
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ MLA ਸਾਡੇ ਨਾਲ ਗੱਲਾਂ ਕਰ ਰਹੇ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਅਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਉਨ੍ਹਾਂ ਨੂੰ ਛੱਡ ਕੇ ਚਲੇ ਜਾਣਗੇ ਤੇ ਇਨ੍ਹਾਂ ਦੀਆਂ ਦੋਵੇਂ ਸਰਕਾਰਾਂ ਟੁੱਟ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੂੰ ਪਹਿਲਾਂ ਹੀ ਸੀ ਸੁਸ਼ੀਲ ਰਿੰਕੂ ਦੇ ਭਾਜਪਾ 'ਚ ਜਾਣ ਦੀ ਭਿਣਕ!
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਅਤੇ ਅਗਾਮੀ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਹੀ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ 'ਚ ਭੂਚਾਲ! ਅਮਿਤ ਸ਼ਾਹ ਨੇ ਅਕਾਲੀ ਦਲ ਦੇ ਵੱਡੇ ਲੀਡਰਾਂ ਨਾਲ ਕੀਤੀ ਮੀਟਿੰਗ
NEXT STORY