ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਾ ਜਦੋਂ ਲੁਧਿਆਣਾ ਤੋਂ ਮੌਜੂਦਾ ਐੱਮ. ਪੀ. ਅਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਅਚਨਚੇਤ ਭਾਜਪਾ ਵਿਚ ਸ਼ਾਮਲ ਹੋ ਗਏ। ਅਚਨਚੇਤ ਆਈ ਇਸ ਖਬਰ ਨੇ ਪੰਜਾਬ ਦੀ ਸਿਆਸਤ ਦਾ ਪਾਰਾ ਵਧਾ ਦਿੱਤਾ ਹੈ। ਇਸ ਦੌਰਾਨ ਦਿੱਲੀ ਵਿਚ ਭਾਜਪਾ 'ਚ ਸ਼ਮੂਲੀਅਤ ਦੌਰਾਨ ਬਿੱਟੂ ਨੇ ਕਿਹਾ ਕਿ ਉਹ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਰਵਨੀਤ ਬਿੱਟੂ ਭਾਜਪਾ ਵਿਚ ਸ਼ਾਮਲ
ਬਿੱਟੂ ਨੇ ਕਿਹਾ ਕਿ ਉਹ ਸ਼ਹੀਦ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਨੇ ਪੰਜਾਬ ਦੇ ਬਹੁਤ ਮਾੜੇ ਹਾਲਾਤ ਦੇਖੇ ਹਨ, ਜਿਨ੍ਹਾਂ ਵਿਚੋਂ ਪੰਜਾਬ ਨੂੰ ਬਾਹਰ ਆਉਂਦਾ ਵੀ ਦੇਖਿਆ ਹੈ। ਉਹ ਦਾਅਵੇ ਨਾਲ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਨਾਲ ਬਹੁਤ ਪਿਆਰ ਕਰਦੇ ਹਨ, ਉਹ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ ਜਿਸ ਲਈ ਇਕ ਬਰਿੱਜ ਦੀ ਜ਼ਰੂਰਤ ਹੈ ਅਤੇ ਉਹ ਇਸ ਵਿਚਾਲੇ ਬਰਿੱਜ ਦਾ ਕੰਮ ਕਰਨਗੇ। ਅੱਗੇ ਵੀ ਮੋਦੀ ਸਰਕਾਰ ਹੀ ਆਵੇਗੀ। ਪੰਜਾਬ ਦੇ ਕਿਸਾਨਾਂ ਲਈ, ਪੰਜਾਬ ਦੇ ਦੁਕਾਨਦਾਰਾਂ ਲਈ, ਪੰਜਾਬ ਦੀ ਇੰਡਸਟਰੀ ਦੀ ਅੱਜ ਬਾਂਹ ਫੜਨ ਦੀ ਲੋੜ ਹੈ। ਉਹ ਕੇਂਦਰ ਸਰਕਾਰ ਅਤੇ ਪੰਜਾਬ ਵਿਚਾਲੇ ਇਕ ਕੜੀ ਦਾ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਤਿੰਨ ਖੇਤੀ ਬਿੱਲ ਅਕਾਲੀ ਦਲ ਹੀ ਲੈ ਕੇ ਆਇਆ ਸੀ, ਬਾਅਦ ਵਿਚ ਇਹ ਪਿੱਛੇ ਹਟ ਗਏ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।
ਇਹ ਵੀ ਪੜ੍ਹੋ : ਦਸੂਹਾ ’ਚ ਰੇਡ ਕਰਨ ਗਈ ਪੰਜਾਬ ਪੁਲਸ ਦੀ ਟੀਮ ’ਤੇ ਹਮਲਾ, ਇਕ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖਬਰ : ਰਵਨੀਤ ਬਿੱਟੂ ਭਾਜਪਾ ਵਿਚ ਸ਼ਾਮਲ
NEXT STORY