ਲੁਧਿਆਣਾ- ਬੀਤੇ ਦਿਨ ਥਾਣਾ ਡਿਵੀਜ਼ਨ ਨੰਬਰ 2 ਦੇ ਖੇਤਰ ਵਿਚ ਸ਼ਿਵ ਸੈਨਾ ਆਗੂ ਸੰਦੀਪ ਉਰਫ਼ ਗੋਰਾ ਥਾਪਰ ’ਤੇ ਕੁਝ ਅਣਪਛਾਤੇ ਨਿਹੰਗਾਂ ਨੇ ਭਰੇ ਬਾਜ਼ਾਰ 'ਚ ਸ਼ਰੇਆਮ ਕਿਰਪਾਨਾਂ ਨਾਲ ਹਮਲਾ ਕਰਕੇ ਵੱਢ ਦਿੱਤਾ। ਇਹ ਹਮਲਾ ਇੰਨਾ ਭਿਆਨਕ ਸੀ ਕਿ ਇਸ ਦੀ ਸੀ.ਸੀ.ਟੀ.ਵੀ. ਵੀਡੀਓ ਦੇਖ ਕੇ ਰੂਹ ਕੰਬ ਜਾਂਦੀ ਹੈ।
ਦਿਨ ਦਿਹਾੜੇ ਹੋਏ ਇਸ ਹਮਲੇ ਬਾਰੇ ਬੋਲਦੇ ਹੋਏ ਲੁਧਿਆਣਾ ਤੋਂ ਸਾਬਕਾ ਸਾਂਸਦ ਤੇ ਮੌਜੂਦਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੱਲ ਜਿੰਨੀ ਮਰਜ਼ੀ ਵੱਡੀ ਹੋਵੇ, ਪਰ ਕਿਸੇ ਵਿਅਕਤੀ 'ਤੇ ਇਸ ਤਰ੍ਹਾਂ ਦਿਨ-ਦਿਹਾੜੇ ਜਾਨਲੇਵਾ ਹਮਲਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਹੀ ਅਜਿਹੀ ਵਾਰਦਾਤ ਦੀ ਖ਼ਬਰ ਮਿਲਣ ਕਾਰਨ ਲੁਧਿਆਣਾ ਸ਼ਹਿਰ ਦੇ ਲੋਕ ਸਹਿਮੇ ਹੋਏ ਹਨ ਤੇ ਘਰੋਂ ਨਿਕਲਣ ਤੋਂ ਵੀ ਡਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਨਿਹੰਗਾਂ ਨੇ ਭਰੇ ਬਾਜ਼ਾਰ 'ਚ ਸੜਕ ਵਿਚਾਲੇ ਵੱਢਿਆ ਸ਼ਿਵ ਸੈਨਾ ਆਗੂ
ਉਨ੍ਹਾਂ ਕਿਹਾ ਕਿ ਸੂਬੇ 'ਚ ਕਾਨੂੰਨ ਨੂੰ ਇਸ ਤਰ੍ਹਾਂ ਛਿੱਕੇ 'ਤੇ ਟੰਗਣ ਵਾਲਿਆਂ ਤੇ ਬੇਖੌਫ਼ ਹੋ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨੀ ਵਿਵਸਥਾ ਨੂੰ ਦਰੁਸਤ ਕਰਨ ਲਈ ਮਿਲ-ਬੈਠ ਕੇ ਸਲਾਹ-ਮਸ਼ਵਰਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਦੁਬਾਰਾ ਅਜਿਹੀਆਂ ਘਟਨਾਵਾਂ ਨਾ ਹੋ ਸਕਣ।
ਜ਼ਿਕਰਯੋਗ ਹੈ ਕਿ ਨਿਹੰਗਾਂ ਦੇ ਬਾਣੇ ਵਿਚ ਤਿੰਨ ਹਮਲਾਵਰਾਂ ਨੇ ਐਕਟਿਵਾ 'ਤੇ ਜਾ ਰਹੇ ਸ਼ਿਵ ਸੈਨਾ ਆਗੂ ਸੰਦੀਪ ਨੂੰ ਭਰੇ ਬਾਜ਼ਾਰ ਵਿਚ ਰੋਕਿਆ ਅਤੇ ਇਕ ਤੋਂ ਬਾਅਦ ਇਕ ਤਲਵਾਰ ਨਾਲ ਤਾਬੜ-ਤੋੜ ਵਾਰ ਕਰਨੇ ਸ਼ੁਰੂ ਕਰ ਦਿੱਤੇ। ਉਸ ਨੂੰ ਗੰਭੀਰ ਹਾਲਾਤ 'ਚ ਜ਼ਖ਼ਮੀ ਕਰ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਸਨ, ਜਿਨ੍ਹਾਂ ਨੂੰ ਲੁਧਿਆਣਾ ਪੁਲਸ ਨੇ ਫਤਿਹਗੜ੍ਹ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਲੁਧਿਆਣਾ ਪੁਲਸ ਦੀ ਫਾਸਟ-ਟਰੈਕ ਕਾਰਵਾਈ, ਸ਼ਿਵ ਸੈਨਾ ਆਗੂ ਨੂੰ ਵੱਢਣ ਵਾਲੇ 2 ਮੁਲਜ਼ਮ ਕੀਤੇ ਕਾਬੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਵਨੀਤ ਬਿੱਟੂ ਤੋਂ ਬਾਅਦ ਹੁਣ ਰਾਜਾ ਵੜਿੰਗ ਨੂੰ ਵੀ ਖਾਲੀ ਕਰਨੀ ਪਵੇਗੀ ਸਰਕਾਰੀ ਕੋਠੀ
NEXT STORY