ਲੁਧਿਆਣਾ (ਨਰਿੰਦਰ) : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਵੱਡੀਆਂ-ਵੱਡੀਆਂ ਬੱਸਾਂ ਚਲਾਉਣ ਵਾਲੇ ਅਕਾਲੀ ਹੁਣ ਸੁੰਗੜ ਕੇ ਦੋਪਹੀਆ ਵਾਹਨਾਂ 'ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਖਤਮ ਹੁੰਦਾ ਜਾ ਰਿਹਾ ਹੈ ਅਤੇ ਪਾਰਟੀ ਸੁਖਬੀਰ ਤੇ ਹਰਸਿਮਰਤ ਬਾਦਲ ਤੱਕ ਹੀ ਸੀਮਤ ਰਹਿ ਗਈ ਹੈ। ਰਵਨੀਤ ਬਿੱਟੂ ਨੇ ਦੋਹਾਂ 'ਤੇ ਤਿੱਖਾ ਵਿਅੰਗ ਕੱਸਦਿਆਂ ਕਿਹਾ ਕਿ ਹੁਣ ਸੁਖਬੀਰ ਬਾਦਲ ਸਕੂਟਰ ਚਲਾਉਣਗੇ ਅਤੇ ਹਰਸਿਮਰਤ ਬਾਦਲ ਉਨ੍ਹਾਂ ਦੇ ਪਿੱਛੇ ਬੈਠ ਕੇ ਸੰਸਦ ਜਾਇਆ ਕਰਨਗੇ।
ਬੇਅਦਬੀ ਮਾਮਲੇ ਸਬੰਧੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਨੂੰ ਲੈ ਕੇ ਰਵਨੀਤ ਬਿੱਟੂ ਨੇ ਕਿਹਾ ਕਿ ਵਿਦੇਸ਼ਾਂ 'ਚ ਰਹਿਣ ਵਾਲੇ ਗਰਮ ਖਿਆਲੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਨਾ ਕਰਨ ਕਿਉਂਕਿ ਜੇਕਰ ਉਹ ਅਜਿਹਾ ਕੁਝ ਵੀ ਕਰਦੇ ਹਨ ਤਾਂ ਉਨ੍ਹਾਂ ਨਾਲ ਨਜਿੱਠਣ ਲਈ ਸਾਡੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਭਗਵੰਤ ਮਾਨ ਦੀ ਜਿੱਤ ਤੇ ਬੋਲਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਇੱਕ ਚੰਗੇ ਕਲਾਕਾਰ ਹਨ ਅਤੇ ਉਹ ਲੋਕਾਂ ਦੀ ਗੱਲ ਕਰਦੇ ਹਨ। ਇਸ ਕਰਕੇ ਹੀ ਲੋਕਾਂ ਨੇ ਉਨ੍ਹਾਂ ਨੂੰ ਆਪਣੇ ਹਲਕੇ ਤੋਂ ਜਿਤਾਇਆ ਹੈ।
ਉਨ੍ਹਾਂ ਕਿਹਾ ਕਿ ਇਸ 'ਚ ਆਮ ਆਦਮੀ ਪਾਰਟੀ ਦਾ ਕੋਈ ਵੀ ਰੋਲ ਨਹੀਂ, ਨਾਲ ਹੀ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਹਾਰਨ ਦੇ ਪੁੱਛੇ ਸਵਾਲ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ, ਮੁਹੰਮਦ ਸਦੀਕ ਦੇ ਹੀ ਚੇਲੇ ਹਨ ਅਤੇ ਇਹ ਗੱਲ ਉਹ ਆਪ ਵੀ ਕਬੂਲ ਚੁੱਕੇ ਹਨ।
ਹਰਸਿਮਰਤ ਬਾਦਲ ਬਣੀ 'ਅੰਗਰੇਜ਼ੀ ਵਾਲੀ ਮੈਡਮ', ਸੋਸ਼ਲ ਮੀਡੀਆ 'ਤੇ ਉੱਡਿਆ ਮਜ਼ਾਕ
NEXT STORY