ਲੁਧਿਆਣਾ (ਹਿਤੇਸ਼) : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਲੋਕ ਹਿੱਤ ਸਰਕਾਰੀ ਯੋਜਨਾਵਾਂ ਨੂੰ ਮੈਦਾਨੀ ਪੱਧਰ 'ਤੇ ਚੰਗੀ ਤਰ੍ਹਾਂ ਲਾਗੂ ਕਰਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਭਰੋਸੇ ਵਿੱਚ ਲੈਣਾ ਯਕੀਨੀ ਬਣਾਉਣ, ਕਿਉਂਕਿ ਚੁਣੇ ਹੋਏ ਨੁਮਾਇੰਦੇ ਲੋਕਾਂ ਨਾਲ ਜ਼ਮੀਨੀ ਪੱਧਰ 'ਤੇ ਜੁੜੇ ਹੁੰਦੇ ਹਨ। ਜਿਸ ਦੇ ਹੋਰ ਵੀ ਵਧੀਆ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਟਿੰਗ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਆਮ ਤੌਰ 'ਤੇ ਦੇਖਣ ਵਿੱਚ ਆਉਂਦਾ ਹੈ ਕਿ ਸਰਕਾਰੀ ਯੋਜਨਾਵਾਂ ਜ਼ਮੀਨੀ ਪੱਧਰ 'ਤੇ ਚੰਗੀ ਤਰ੍ਹਾਂ ਲਾਗੂ ਨਹੀਂ ਹੋ ਪਾਉਂਦੀਆਂ। ਕਈ ਮੌਕਿਆਂ 'ਤੇ ਸਰਕਾਰੀ ਤੰਤਰ ਲੋਕਾਂ ਤੱਕ ਪੂਰੀ ਤਰ੍ਹਾਂ ਪਹੁੰਚ ਹੀ ਨਹੀਂ ਕਰ ਸਕਦਾ। ਜਿਸ ਦਾ ਨਤੀਜਾ ਇਹ ਹੁੰਦਾ ਹੈ ਕਿ ਕੁਝ ਲੋਕ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। ਜੇਕਰ ਇਸ ਦਿਸ਼ਾ ਵਿੱਚ ਸੰਬੰਧਤ ਖੇਤਰ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਲੈ ਲਿਆ ਜਾਵੇ ਤਾਂ ਇਹ ਯੋਜਨਾਵਾਂ ਚੰਗੀ ਤਰ੍ਹਾਂ ਨਾਲ ਲਾਗੂ ਕੀਤੀਆਂ ਜਾ ਸਕਦੀਆਂ ਹਨ।
ਰਵਨੀਤ ਬਿੱਟੂ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਯੋਜਨਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਸ਼ਿਸ਼ ਕੀਤੀ ਜਾਵੇ ਕਿ ਵੱਖ-ਵੱਖ ਮਾਧਿਅਮਾਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੋ ਵਿਕਾਸ ਕਾਰਜ ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੇ ਹਨ, ਉਨ੍ਹਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿੱਖਿਆ, ਖੇਤੀਬਾੜੀ, ਸਮਾਜਿਕ ਸੁਰੱਖਿਆ, ਸਿਹਤ, ਨਗਰ ਨਿਗਮ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰ ਵਿਭਾਗ ਲੋਕਾਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।
ਪੰਜਾਬ ਦੇ ਗੈਂਗਸਟਰਾਂ ਦਾ 'ਚੰਡੀਗੜ੍ਹ' 'ਚ ਕਹਿਰ, ਪੁਲਸ ਖਾਮੋਸ਼
NEXT STORY