ਅੰਮ੍ਰਿਤਸਰ (ਸਰਬਜੀਤ)- ਕੇਂਦਰੀ ਮੰਤਰੀ ਰਵਨੀਤ ਬਿੱਟੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕੀਰਤਨ ਸੁਣਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਵਨੀਤ ਬਿੱਟੂ ਨੇ ਗੁਰਦੁਆਰਾ ਸ਼ਹੀਦਾ ਸਾਹਿਬ ਵਿਖੇ ਰਖਾਏ ਗਏ ਅਖੰਡ ਪਾਠ ਦੇ ਭੋਗ 'ਤੇ ਹਾਜ਼ਰੀ ਭਰੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਅਤੇ ਅਰਦਾਸ ਕੀਤੀ ਕਿ ਸਾਰੇ ਪੰਜਾਬ ਦੇ ਲੋਕ ਹਮੇਸ਼ਾ ਲਈ ਖੁਸ਼ ਰਹਿਣ ਅਤੇ ਸੰਗਤ ਨੂੰ ਨਾਨਕਸ਼ਾਹੀ ਦੇ ਸੰਵਤ 557 ਦੀ ਵਧਾਈ ਵੀ ਦਿੱਤੀ ਅਤੇ ਪੰਜਾਬ ਲਈ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਤਖ਼ਤਾਂ ਤੋਂ ਜਥੇਦਾਰਾਂ ਦੀ ਰਿਹਾਈ ਸੰਬੰਧੀ ਉਨ੍ਹਾਂ ਕਿਹਾ ਕਿ ਇਹ ਮਸਲੇ ਜਲਦੀ ਹੱਲ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਤੇਜ਼ੀ ਨਾਲ ਦੂਜੇ ਧਰਮ ਵਿੱਚ ਤਬਦੀਲ ਹੋ ਰਹੇ ਹਨ ਅਤੇ ਜੇਕਰ ਅਸੀਂ ਇਸਨੂੰ ਗੰਭੀਰਤਾ ਨਾਲ ਨਹੀਂ ਲਿਆ ਤਾਂ ਇਹ ਪੰਜਾਬੀਆਂ ਲਈ ਖ਼ਤਰੇ ਦੀ ਸਥਿਤੀ ਹੋਵੇਗੀ। ਗੁਰੂ ਸਾਹਿਬ ਤੋਂ ਉੱਪਰ ਕੋਈ ਨਹੀਂ ਹੈ ਅਤੇ ਸਾਰੇ ਸਿੱਖ ਪ੍ਰਚਾਰਕਾਂ ਅਤੇ ਇਤਿਹਾਸਕਾਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਪੰਥ ਨੂੰ ਇੱਕਜੁੱਟ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ

ਮੰਤਰੀ ਬਿੱਟੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਰੇਲਵੇ ਦਾ ਵੱਡਾ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੇ ਹਾਂ ਤਾਂ ਜੋ ਉਨ੍ਹਾਂ ਨੂੰ ਪੰਜਾਬ ਦੀ ਰਾਜਧਾਨੀ ਨਾਲ ਜੋੜਿਆ ਜਾ ਸਕੇ ਅਤੇ ਉਨ੍ਹਾਂ ਨੇ ਸਾਰੀਆਂ ਸੰਸਥਾਵਾਂ ਅਤੇ ਕਿਸਾਨਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਵਿੱਚ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਇਹ ਪ੍ਰੋਜੈਕਟ ਪੰਜਾਬ ਨੂੰ 7000 ਕਰੋੜ ਰੁਪਏ ਲਿਆਉਂਦੇ ਹਨ। ਇਨ੍ਹਾਂ ਪ੍ਰੋਜੈਕਟਾਂ ਤਹਿਤ ਕਿਸਾਨਾਂ ਨੂੰ ਜ਼ਮੀਨ ਪ੍ਰਾਪਤ ਕਰਨ ਲਈ ਵੱਡੀ ਰਕਮ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਪਹਿਲਾਂ ਹੀ ਇਨ੍ਹਾਂ ਪ੍ਰੋਜੈਕਟਾਂ ਨੂੰ ਹਰੀ ਝੰਡੀ ਦੇ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ 'ਚ ਇਹ ਜ਼ਿੰਮੇਵਾਰੀਆਂ ਸੰਭਾਲ ਸਕਦੇ ਨੇ ਸੰਜੀਵ ਅਰੋੜਾ, ਇੰਡਸਟਰੀ ਦੇ ਨਾਲ ਮਿਲ ਸਕਦੈ ਇਕ ਹੋਰ ਵਿਭਾਗ
NEXT STORY