ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਦੇ ਵਿਆਹ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਪੰਜਾਬ ਸਰਕਾਰ ਦੇ ਹੈਲੀਕਾਪਟਰ ’ਚ ਉਤਰਾਖੰਡ ਰਵਾਨਾ ਹੋਏ ਗਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਵੱਖਰੀ ਗੱਲ ਹੈ ਕਿ ਇਸ ਸਾਦਗੀ ’ਤੇ ਫਿਦਾ ਹੋਣ ਤੋਂ ਬਾਅਦ ਹਰੀਸ਼ ਰਾਵਤ ਸਿੱਧੇ ਹੈਲੀਪੈਡ ਪੁੱਜੇ ਅਤੇ ਪੰਜਾਬ ਸਰਕਾਰ ਦੇ ਹੈਲੀਕਾਪਟਰ ’ਤੇ ਸਵਾਰ ਹੋ ਕੇ ਉਤਰਾਖੰਡ ਲਈ ਰਵਾਨਾ ਹੋ ਗਏ। ਇਸ ਤੋਂ ਪਹਿਲਾਂ ਵੀ ਦਿੱਲੀ ਤੋਂ ਚੰਡੀਗੜ੍ਹ ਤਾਂ ਕਦੇ ਦੇਹਰਾਦੂਨ ਤੋਂ ਚੰਡੀਗੜ੍ਹ ਤੱਕ ਸਵਾਰੀ ਲਈ ਹਰੀਸ਼ ਰਾਵਤ ਪੰਜਾਬ ਸਰਕਾਰ ਦੇ ਉਡਣਖਟੋਲੇ ਦਾ ਇਸਤੇਮਾਲ ਕਰਦੇ ਰਹੇ ਹਨ। ਇਹੀ ਕਾਰਨ ਹੈ ਕਿ ਰਾਵਤ ਦੀਆਂ ਹਵਾਈ ਯਾਤਰਾਵਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਰਾਵਤ ਨੂੰ ਨਿਸ਼ਾਨੇ ’ਤੇ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਇਸ ਨੂੰ ਰਾਵਤ ਦੀ ਕਥਨੀ ਅਤੇ ਕਰਨੀ ’ਚ ਅੰਤਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਹਰੀਸ਼ ਰਾਵਤ ਸਾਦਗੀ ਦੀ ਦੁਹਾਈ ਦਿੰਦੇ ਹਨ ਤਾਂ ਦੂਜੇ ਪਾਸੇ ਪੰਜਾਬ ਦੀ ਜਾਇਦਾਦ ਦੀ ਦੁਰਵਰਤੋਂ ਕਰ ਰਹੇ ਹਨ। ਇਹ ਸਿੱਧੇ ਤੌਰ ’ਤੇ ਪੰਜਾਬ ਦੇ ਖਜ਼ਾਨੇ ਨੂੰ ਚੂਨਾ ਲਗਾਉਣ ਵਰਗਾ ਹੈ।
ਇਹ ਵੀ ਪੜ੍ਹੋ : ਰਾਣਾ ਕੇ. ਪੀ. ਦੀ ਮੰਗ, ਪੰਜਾਬ ਦੇ ਲੋਕਾਂ ਤੇ ਵਪਾਰੀਆਂ ਨੂੰ ਵੀ ਬਿਜਲੀ ਦੀਆਂ ਦਰਾਂ ’ਚ ਦਿੱਤੀ ਜਾਵੇ ਰਾਹਤ
ਸ਼੍ਰੋਮਣੀ ਅਕਾਲੀ ਦਲ ਨੇ ਰਾਵਤ ਦੇ ਹੈਲੀਕਾਪਟਰ ਇਸਤੇਮਾਲ ’ਤੇ ਪਹਿਲਾਂ ਵੀ ਸਵਾਲ ਚੁੱਕੇ ਸਨ। ਪੰਜਾਬ ਕਾਂਗਰਸ ’ਚ ਮਚੇ ਘਮਾਸਾਨ ਦੌਰਾਨ ਦਿੱਲੀ ਤੋਂ ਚੰਡੀਗੜ੍ਹ ਆਉਣ-ਜਾਣ ਲਈ ਰਾਵਤ ਵਲੋਂ ਹੈਲੀਕਾਪਟਰ ਦੇ ਇਸਤੇਮਾਲ ’ਤੇ ਸਵਾਲ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਰਾਜ ਦੇ ਖਰਚੇ ’ਤੇ ਰਾਵਤ ਦੇ ਚੰਡੀਗੜ੍ਹ ਉਡਾਣ ਭਰਨ ਦਾ ਕੋਈ ਮਤਲਬ ਨਹੀਂ ਹੈ। ਇਸ ਲਈ ਅਕਾਲੀ ਦਲ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕਰਦੀ ਹੈ। ਇਹ ਵੱਖਰੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਮਾਮਲੇ ’ਚ ਕੋਈ ਆਧਿਕਾਰਕ ਜਵਾਬ ਨਹੀਂ ਦਿੱਤਾ ਹੈ। ਅਲਬੱਤਾ, ਹਰੀਸ਼ ਰਾਵਤ ਖੁਲ੍ਹੇਆਮ ਸਰਕਾਰੀ ਹੈਲੀਕਾਪਟਰ ਦਾ ਇਸਤੇਮਾਲ ਕਰ ਰਹੇ ਹਨ। ਐਤਵਾਰ ਨੂੰ ਬਕਾਇਦਾ ਹਰੀਸ਼ ਰਾਵਤ ਨੇ ਸੋਸ਼ਲ ਮੀਡੀਆ ’ਤੇ ਲਾਇਵ ਵੀਡੀਓ ਸ਼ੇਅਰ ਕੀਤਾ, ਜਿਸ ’ਚ ਹੈਲੀਕਾਪਟਰ ਤੋਂ ਉੱਤਰ ਕੇ ਰਾਵਤ ਸਮਰਥਕਾਂ ਨੂੰ ਮਿਲ ਰਹੇ ਹਨ। ਰਾਵਤ ਨੇ ਗੱਲਬਾਤ ਦੌਰਾਨ ਵੀ ਹੈਲੀਕਾਪਟਰ ਦੀ ਚੰਡੀਗੜ੍ਹ ਵਾਪਸੀ ਨੂੰ ਲੈ ਕੇ ਚਰਚਾ ਕੀਤੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੇ ਬੇਟੇ ਦੇ ਵਿਆਹ ’ਚ ਸਾਦਗੀ ਵੇਖ ਫਿਦਾ ਹੋਏ ਰਾਵਤ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਦਾਜ ’ਚ ਫਾਰਚੂਨਰ ਗੱਡੀ, 5 ਲੱਖ ਰੁਪਏ ਤੇ ਕੀਮਤੀ ਤੋਹਫ਼ੇ ਨਾ ਦੇਣ ’ਤੇ ਵਿਆਹੁਤਾ ਦੀ ਕੁੱਟ-ਮਾਰ ਕਰ ਘਰੋਂ ਕੱਢਿਆ
NEXT STORY