ਰਈਆ (ਹਰਜੀਪ੍ਰੀਤ) : ਥਾਣਾ ਜਲੂਵਾਲ 'ਚ ਇਕ ਕਲਯੁਗੀ ਪਿਓ ਨੇ ਆਪਣੀ ਹੀ 7 ਸਾਲਾ ਬੱਚੀ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਦਰੱਖਤ ਨਾਲ ਲਟਕਾਅ ਦਿੱਤਾ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ 'ਚ ਝਗੜਾ ਰਹਿੰਦਾ ਸੀ ਅਤੇ ਦੋਵੇਂ 6 ਮਹੀਨੇ ਤੋਂ ਵੱਖ ਰਹਿ ਰਹੇ ਸਨ। ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦਾ ਪਤੀ ਸ਼ਨੀਵਾਰ ਬੱਚੀ ਨੂੰਮਿਲਣ ਦੇ ਬਹਾਨੇ ਆਪਣੇ ਨਾਲ ਲੈ ਕੇ ਬਾਬਾ ਬਕਾਲਾ ਆਇਆ ਸੀ। ਇਸ ਤੋਂ ਬਾਅਦ ਦੁਪਹਿਰ ਉਸ ਨੇ ਬੱਚੀ ਦਾ ਕਤਲ ਕਰ ਦਿੱਤਾ। ਪੁਲਸ ਨੇ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਪਿਤਾ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਾਕਿ 'ਚ ਸਿੱਖ਼ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਲੌਂਗੋਵਾਲ ਨੇ ਕੀਤੀ ਨਿਖੇਧੀ
NEXT STORY