ਰੂਪਨਗਰ (ਵਿਜੇ)— ਪੰਜਾਬ ਦੀ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਜਿਸ ਢੰਗ ਨਾਲ ਕਸ਼ਮੀਰ ਤੋਂ ਧਾਰਾ 370 ਹਟਾਈ ਹੈ ਇਹ ਬਿਲਕੁਲ ਗਲਤ ਹੈ। ਰੂਪਨਗਰ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਧਾਰਾ 370 ਹਟਾਉਣ ਤੋਂ ਪਹਿਲਾਂ ਉਥੇ ਦੇ ਲੋਕਾਂ ਨੂੰ ਭਰੋਸੇ 'ਚ ਲੈਣਾ ਚਾਹੀਦਾ ਸੀ ਤਾਂ ਕਿ ਇਸ ਨੂੰ ਲੋਕਤੰਤਰੀ ਢੰਗ ਨਾਲ ਹਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ 'ਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਨੂੰ ਹਰ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ, ਹਰ ਸੰਭਵ ਸੁਰੱਖਿਆ ਦਿੱਤੀ ਜਾਵੇਗੀ। ਪੰਜਾਬ 'ਚ ਸਾਰੇ ਰਾਜਾਂ ਦੇ ਲੋਕ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਟਰਾਂਸਪੋਰਟ ਵਿਭਾਗ ਨੇ ਫੈਂਸੀ ਨੰਬਰਾਂ ਦੀ ਬੋਲੀ ਲਈ ਸ਼ੁਰੂ ਕੀਤੀ ਰਜਿਸਟ੍ਰੇਸ਼ਨ
NEXT STORY