ਚੰਡੀਗੜ੍ਹ (ਬਿਊਰੋ) - ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਦੀਆਂ ਔਰਤਾਂ ਨੂੰ ਉਸ ਸਮੇਂ ਹੋਰ ਜ਼ਿਆਦਾ ਮਾਣ ਮਹਿਸੂਸ ਕਰਨ ਦਾ ਮੌਕਾ ਮਿਲਿਆ ਜਦੋਂ ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਸਸ਼ਕਤੀਕਰਨ ਵਿਚ ਪਾਏ ਅਹਿਮ ਤੇ ਸ਼ਾਨਦਾਰ ਯੋਗਦਾਨ ਲਈ ਪੰਜਾਬ ਨੂੰ 'ਨਾਰੀ ਸ਼ਕਤੀ ਪੁਰਸਕਾਰ' ਨਾਲ ਸਨਮਾਨਤ ਕੀਤਾ। ਨਵੀਂ ਦਿੱਲੀ ਵਿਖੇ ਸਥਿਤ ਰਾਸ਼ਟਰਪਤੀ ਭਵਨ ਵਿਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਐਵਾਰਡ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਤੇ ਬੀ. ਐੱਸ. ਸਿੱਧੂ ਅਤੇ ਵਿਭਾਗ ਦੇ ਡਾਇਰੈਕਟਰ ਕਵਿਤਾ ਸਿੰਘ ਵੀ ਹਾਜ਼ਰ ਸਨ।
ਜਾਣਕਾਰੀ ਦਿੰਦਿਆਂ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਵਿਚ ਸੁਚੱਜੀ ਕਾਰਗੁਜ਼ਾਰੀ ਅਤੇ ਲਿੰਗ ਅਨੁਪਾਤ ਵਿਚ ਜ਼ਿਕਰਯੋਗ ਸੁਧਾਰ ਦਰਜ ਕਰਨ ਸਦਕਾ ਪੰਜਾਬ ਨੂੰ 'ਨਾਰੀ ਸ਼ਕਤੀ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਦੇ ਸੁਧਾਰ ਲਈ ਸੂਬੇ ਨੇ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਬਹੁਤ ਥੋੜ੍ਹੇ ਸਮੇਂ ਦੌਰਾਨ ਲਿੰਗ ਅਨੁਪਾਤ ਵਿਚ ਆਏ ਸ਼ਲਾਘਾਯੋਗ ਸੁਧਾਰ ਲਈ ਸਮੁੱਚੇ ਦੇਸ਼ ਦੇ 10 ਜ਼ਿਲਿਆਂ ਵਿਚ ਤਰਨਤਾਰਨ ਦਾ ਨਾਂ ਆਉਣਾ ਸੂਬੇ ਲਈ ਮਾਣਮੱਤੀ ਗੱਲ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਅਸਥਾਨ ਨੂੰ ਢਾਹੁਣ ਦੀ ਤਿਆਰੀ
NEXT STORY