ਨਵੀਂ ਦਿੱਲੀ — ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਆਪਣੇ ਰਿਹਾਇਸ਼ 'ਤੇ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਆਪ ਦੇ ਸੀਨੀਅਰ ਨੇਤਾ ਗੋਪਾਲ ਰਾਏ ਨੇ ਇਸ ਦੀ ਜਾਣਕਾਰੀ ਦਿੱਤੀ। ਰਾਏ ਨੇ ਮੰਗਲਵਾਰ ਨੂੰ ਦੱਸਿਆ ਕਿ ਬੈਠਕ ਸਵੇਰੇ 30 ਮਿੰਟ 'ਤੇ ਸ਼ੁਰੂ ਹੋਣੀ ਤੈਅ ਹੈ ਅਤੇ ਵਿਧਾਇਕ 'ਆਪ' ਦੇ ਵਿਧਾਇਕ ਦਲ ਦਾ ਨੇਤਾ ਚੁਣਨਗੇ।
ਨਿਰਭਿਆ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
ਦਿੱਲੀ ਦੀ ਇਕ ਅਦਾਲਤ ਨੇ ਨਿਰਭਿਆ ਸਾਮੂਹਕ ਬਲਾਤਕਾਰ ਅਤੇ ਕਤਲ ਮਾਮਲੇ 'ਚ ਨਵਾਂ ਡੈੱਥ ਵਾਰੰਟ ਜਾਰੀ ਕਰਨ ਦੇ ਮ੍ਰਿਤਕਾ ਦੇ ਮਾਤਾ-ਪਿਤਾ ਅਤੇ ਦਿੱਲੀ ਸਰਕਾਰ ਦੇ ਅਪੀਲ 'ਤੇ ਮਗਲਵਾਰ ਨੂੰ ਚਾਰਾਂ ਦੋਸ਼ੀਆਂ ਤੋਂ ਜਵਾਬ ਮੰਗਿਆ। ਇਹ ਚਾਰੇ ਦੋਸ਼ੀ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ। ਵਧੀਕ ਸੈਸ਼ਨ ਜੱਜ ਧਰਮੇਂਦਰ ਰਾਣਾ ਨੇ ਸਾਰੇ ਦੋਸੀਆਂ ਨੂੰ ਨੋਟਿਸ ਜਾਰੀ ਕੀਤਾ ਅਤੇ ਕਿਹਾ ਕਿ ਅਦਾਲਤ ਅੱਜ ਇਸ ਵਿਸ਼ੇ 'ਤੇ ਸੁਣਵਾਈ ਕਰੇਗੀ।
ਉਮਰ ਅਬਦੁੱਲਾ 'ਤੇ ਪੀ.ਐੱਸ.ਏ. ਖਿਲਾਫ ਸੁਪਰੀਮ ਕੋਰਟ ਕਰੇਗਾ ਸੁਣਵਾਈ
ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਜਨਸੁਰੱਖਿਆ ਕਾਨੂੰਨ (ਪੀ.ਐੱਸ.ਏ.)-1978 ਦੇ ਤਹਿਤ ਹਿਰਾਸਤ 'ਚ ਰੱਖਣ ਖਿਲਾਫ ਉਨ੍ਹਾਂ ਦੀ ਭੈਣ ਵੱਲੋ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਸਾਰਾ ਅਬਦੁੱਲਾ ਪਾਇਲਟ ਵੱਲੋਂ ਦਾਇਰ ਪਟੀਸ਼ਨ 'ਤੇ ਜੱਜ ਐੱਨ.ਵੀ. ਰਮਣ ਦੀ ਬੈਂਚ ਸੁਣਵਾਈ ਕਰੇਗੀ। ਪਾਇਲਟ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਅਬਦੁੱਲਾ ਨੂੰ ਹਿਰਾਸਤ 'ਚ ਰੱਖਣਾ ਸਪੱਸ਼ਟ ਰੂਪ ਨਾਲ ਗੈਰ-ਕਾਨੂੰਨੀ ਹੈ ਅਤੇ ਉਨ੍ਹਾਂ ਤੋਂ ਕਾਨੂੰਨ ਵਿਵਸਥਾ ਨੂੰ ਕਿਸੇ ਖਤਰੇ ਦਾ ਕੋਈ ਸਵਾਲ ਹੀ ਨਹੀਂ ਹੈ।
ਖੇਡ
ਅੱਜ ਹੋਣ ਵਾਲੇ ਮੁਕਾਬਲੇ
ਕ੍ਰਿਕਟ : ਰਣਜੀ ਟਰਾਫੀ ਕ੍ਰਿਕਟ ਟੂਰਨਾਮੈਂਟ-2019/20
ਟੈਨਿਸ : ਏ. ਬੀ. ਐੱਨ. ਵਰਲਡ ਟੈਨਿਸ ਟੂਰਨਾਮੈਂਟ-2020
ਫੁੱਟਬਾਲ : ਹੀਰੋ ਇੰਡੀਅਨ ਸੁਪਰ ਲੀਗ ਫੁੱਟਬਾਲ ਟੂਰਨਾਮੈਂਟ
ਬੱਦੋਵਾਲ ਕਬੱਡੀ ਮਹਾਕੁੰਭ ਅੱਜ ਤਿਆਰੀਆਂ ਮੁਕੰਮਲ
NEXT STORY