ਜਲੰਧਰ : ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ ਨੇੜੇ ਆ ਰਹੀ ਹੈ, ਸਿਆਸੀ ਪਾਰਾ ਵੀ ਚੜ੍ਹਦਾ ਜਾ ਰਿਹਾ ਹੈ। ਹਰ ਪਾਰਟੀ ਵੱਲੋਂ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਵੱਡੇ-ਵੱਡੇ ਲੀਡਰ ਚੋਣ ਪ੍ਰਚਾਰ 'ਚ ਰੁੱਝੇ ਹੋਏ ਹਨ। ਅਜਿਹੀਆਂ ਹੀ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਪ੍ਰਮੁੱਖ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਦੇ ਉਪ ਮੁੱਖ ਮੰਤਰੀ ਵਾਲੇ ਬਿਆਨ ’ਤੇ ਪ੍ਰਕਾਸ਼ ਸਿੰਘ ਬਾਦਲ ਨੇ ਆਖੀ ਵੱਡੀ ਗੱਲ
ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਕੱਟਿਆਵਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਉਪ ਮੁੱਖ ਮੰਤਰੀ ਭਾਜਪਾ ਹਾਈਕਮਾਨ ਨਾਲ ਚਰਚਾ ਤੋਂ ਬਾਅਦ ਹੀ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਨ ਨੇ ਕਦੇ ਵੀ ਉੱਪ ਮੁੱਖ ਮੰਤਰੀ ਉਨ੍ਹਾਂ ਦੀ ਪਾਰਟੀ ਵਿਚੋਂ ਬਣਾਉਣ ਦੀ ਮੰਗ ਨਹੀਂ ਕੀਤੀ ਸੀ। ਉਨ੍ਹਾਂ ਪ੍ਰਧਾਨ ਮੰਤਰੀ ਦੇ ਕੀਤੇ ਗਏ ਦਾਅਵੇ ਕਿ ਉਨ੍ਹਾਂ ਦਾ ਪੰਜਾਬ ਨਾਲ ਪੁਰਾਣਾ ਪਿਆਰ ਹੈ ਸਬੰਧੀ ਕਿਹਾ ਕਿ ਜੇਕਰ ਅਜਿਹਾ ਹੁੰਦਾ ਤਾਂ ਦਿੱਲੀ ਬਾਰਡਰ ’ਤੇ 700 ਦੇ ਕਰੀਬ ਕਿਸਾਨ ਨਾ ਮਰਦੇ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ Exclusive ਇੰਟਰਵਿਊ, ਵਿਰੋਧੀਆਂ ਦੀਆਂ ਗੱਲਾਂ ਦਾ ਦਿੱਤਾ ਕਰਾਰਾ ਜਵਾਬ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 'ਜਗ ਬਾਣੀ' ਨਾਲ ਤਾਜ਼ਾ ਇੰਟਰਵਿਊ ਦੌਰਾਨ ਖ਼ਾਸ ਗੱਲਬਾਤ ਕੀਤੀ। 'ਜਗ ਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਚੌਪਰ ਨੂੰ ਉੱਡਣ ਤੋਂ ਤਾਂ ਰੋਕਿਆ ਗਿਆ ਕਿਉਂਕਿ ਪ੍ਰਧਾਨ ਮੰਤਰੀ ਮੋਦੀ ਫਿਰੋਜ਼ਪੁਰ ਰੈਲੀ ਦੌਰਾਨ ਵਾਪਰੀ ਘਟਨਾ ਦਾ ਬਦਲਾ ਲੈਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਬਹੁਤ ਗਲਤ ਤਰੀਕਾ ਅਪਣਾਇਆ ਗਿਆ ਕਿਉਂਕਿ ਲੋਕਤੰਤਰੀ ਸਿਸਟਮ 'ਚ ਇਹ ਸਹੀ ਨਹੀਂ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਅਤੇ ਕਿਸਾਨੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਫਰੀਦਕੋਟ 'ਚ ਰੈਲੀ ਦੌਰਾਨ ਬੋਲੇ ਰਾਜਨਾਥ ਸਿੰਘ- ਇਸ ਵਾਰ ਪੰਜਾਬ 'ਚ ਬਣੇਗੀ ਭਾਜਪਾ ਦੀ ਸਰਕਾਰ (ਵੀਡੀਓ)
ਕੇਂਦਰੀ ਰੱਖਿਆ ਰਾਜਨਾਥ ਸਿੰਘ ਅੱਜ ਯਾਨੀ ਮੰਗਲਵਾਰ ਨੂੰ ਫਰੀਦਕੋਟ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਹਨ। ਰਾਜਨਾਥ ਸਿੰਘ ਨੇ ਚੋਣਾਵੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਫਰੀਦਕੋਟ 'ਚ ਪਹਿਲੀ ਵਾਰ ਸਭਾ ਨੂੰ ਸੰਬੋਧਨ ਕਰਨ ਲਈ ਆਇਆ ਹਾਂ। ਪੰਜਾਬ 'ਚ ਪਹਿਲੇ ਵੀ ਕਈ ਸਭਾਵਾਂ ਨੂੰ ਸੰਬੋਧਨ ਕੀਤਾ ਹੈ ਪਰ ਇਸ ਵਾਰ ਲੋਕਾਂ ਦਾ ਜੋ ਸਮਰਥਨ ਮਿਲ ਰਿਹਾ ਹੈ, ਉਸ ਤੋਂ ਲੱਗ ਰਿਹਾ ਹੈ ਕਿ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਰਾਜਨਾਥ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਰਿਆਂ ਦੀ ਭਲਾਈ ਦਾ ਸੰਦੇਸ਼ ਦਿੱਤਾ ਸੀ। ਇਸੇ ਤੋਂ ਪ੍ਰੇਰਿਤ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਕਾ ਸਾਥ, ਸਭ ਕਾ ਵਿਕਾਸ ਦਾ ਨਾਅਰਾ ਦਿੱਤਾ ਹੈ। ਸਿੱਖ ਭਰਾਵਾਂ ਦੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਮੌੜ ਰੈਲੀ 'ਚ ਬੋਲੇ ਜੇ. ਪੀ. ਨੱਢਾ-ਦੋਸ਼ੀਆਂ ਨੂੰ ਜੇਲ੍ਹ ਭੇਜ PM ਮੋਦੀ ਨੇ ’84 ਦੰਗਾ ਪੀੜਤਾਂ ਦੇ ਪੂੰਝੇ ਹੰਝੂ
ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਜ਼ੋਰ ਅਜ਼ਮਾਇਸ਼ ਕਰ ਰਹੀਆਂ ਹਨ। ਭਾਜਪਾ ਪਾਰਟੀ ਵਲੋਂ ਵੀ ਤਾਬੜਤੋੜ ਰੈਲੀਆਂ ਕਰ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਮੋੜ ਮੰਡੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਪਹੁੰਚੇ ਹਨ। ਉਨ੍ਹਾਂ ਨੇ ਮੋੜ ਮੰਡੀ ਵਿਖੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ 1947 ’ਚ ਦੇਸ਼ ਦੀ ਵੰਡ ਹੋਈ। ਨਨਕਾਣਾ ਸਾਹਿਬ ਨਹੀਂ ਜਾ ਸਕਦੇ ਸੀ, ਕਿਸੇ ਨੇ ਚਿੰਤਾ ਨਹੀਂ ਕੀਤੀ। ਇਹ ਮੋਦੀ ਜੀ ਹੀ ਸਨ, ਜਿਨ੍ਹਾਂ ਨੇ ਪਾਕਿਸਤਾਨ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਤਾਰਪੁਰ ਲਾਂਘਾ ਖੋਲ੍ਹ ਕੇ ਸਿੱਖ ਭਾਈਚਾਰੇ ਨੂੰ ਵੱਡਾ ਤੋਹਫ਼ਾ ਦਿੱਤਾ। ਮੋਦੀ ਸਰਕਾਰ ’ਚ ਬਹੁਤ ਸਾਰੇ ਕੰਮ ਹੋਏ। ਜੋ ਕੰਮ ਮੋਦੀ ਜੀ ਨੇ ਹਿੰਦੂ-ਸਿੱਖ ਏਕਤਾ ਲਈ ਕੀਤਾ, ਉਹ ਅੱਜ ਤੱਕ ਕਿਸੇ ਨੇ ਨਹੀਂ ਕੀਤਾ ਹੈ।
ਸੁਖਬੀਰ ਬਾਦਲ ਨੇ ਜਾਰੀ ਕੀਤਾ ਅਕਾਲੀ ਦਲ ਦਾ 'ਚੋਣ ਮੈਨੀਫੈਸਟੋ', ਜਾਣੋ ਕੀ-ਕੀ ਕੀਤੇ ਵਾਅਦੇ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ-ਬਸਪਾ ਗਠਜੋੜ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਉਨ੍ਹਾਂ ਨੇ ਇਹ ਮੈਨੀਫੈਸਟੋ ਪੰਜਾਬ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ 'ਚ ਜਾਰੀ ਕੀਤਾ ਗਿਆ ਹੈ। ਮੈਨੀਫੈਸਟੋ ਜਾਰੀ ਕਰਨ ਦੌਰਾਨ ਸੁਖਬੀਰ ਬਾਦਲ ਨੇ ਪੰਜਾਬੀਆਂ ਨਾਲ ਵੱਡੇ ਵਾਅਦੇ ਕੀਤੇ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਉਹ ਇਹ ਸਾਰੇ ਵਾਅਦੇ ਪੂਰੇ ਕਰਨਗੇ। ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿਹੜਾ ਖਿਡਾਰੀ ਓਲੰਪਿਕ 'ਚ ਸੋਨ ਤਮਗਾ ਜਿੱਤੇਗਾ, ਉਸ ਨੂੰ ਇਨਾਮ ਵੱਜੋਂ 7 ਕਰੋੜ ਰੁਪਏ ਦਿੱਤੇ ਜਾਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਲਘੂ ਉਦਯੋਗਾਂ ਤੇ ਛੋਟੇ ਵਪਾਰੀਆਂ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ।
ਰਾਹੁਲ ਗਾਂਧੀ ਦੇ ਨਿਸ਼ਾਨੇ 'ਤੇ ਭਾਜਪਾ, ਕਿਹਾ- ਮੈਂ ਨਸ਼ੇ ਦਾ ਮੁੱਦਾ ਚੁਕਿਆ ਤਾਂ ਮੇਰਾ ਮਜ਼ਾਕ ਉਡਾਇਆ ਗਿਆ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਯਾਨੀ ਮੰਗਲਵਾਰ ਨੂੰ ਪੰਜਾਬ ਦੇ ਰਾਜਪੁਰਾ 'ਚ 'ਨਵੀਂ ਸੋਚ ਨਵਾਂ ਪੰਜਾਬ' ਰੈਲੀ ਨੂੰ ਸੰਬੋਧਨ ਕਰਨ ਪੁੱਜੇ ਹਨ। ਰਾਹੁਲ ਨੇ ਲਗਾਤਾਰ ਦੂਜੇ ਦਿਨ ਪੰਜਾਬ 'ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਭਾਜਪਾ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ 'ਤੇ ਜੰਮ ਕੇ ਨਿਸ਼ਾਨਾ ਵਿੰਨ੍ਹਿਆ। ਰਾਹੁਲ ਨੇ ਕਿਹਾ ਕਿ ਭਾਜਪਾ ਕਹਿ ਰਹੀ ਹੈ ਕਿ ਸਰਕਾਰ ਬਣੇਗੀ ਤਾਂ ਡਰੱਗ ਵਿਰੁੱਧ ਸੰਸਥਾ ਖੋਲ੍ਹਾਂਗੇ। ਭਾਜਪਾ ਦੀ ਸਰਕਾਰ ਨਹੀਂ ਆ ਰਹੀ, ਉਹ ਸਮਾਂ ਖ਼ਰਾਬ ਕਿਉਂ ਕਰ ਰਹੇ ਹਨ।
ਸੁਣੋ ਪ੍ਰਿਯੰਕਾ ਗਾਂਧੀ ਦੀ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ, PM ਮੋਦੀ ਅਤੇ ਕੇਜਰੀਵਾਲ ਬਾਰੇ ਕਹੀਆਂ ਵੱਡੀਆਂ ਗੱਲਾਂ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਯਾਨੀ ਮੰਗਲਵਾਰ ਨੂੰ ਪੰਜਾਬ ਦੌਰੇ 'ਤੇ ਰੋਪੜ ਆਈ ਹੋਈ ਹੈ। ਇਸ ਦੌਰਾਨ 'ਜਗ ਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੇ ਪ੍ਰਿਯੰਕਾ ਗਾਂਧੀ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਪ੍ਰਿਯੰਕਾ ਨੇ ਕਿਹਾ ਕਿ ਜਨਤਾ ਪੰਜਾਬ ਚੋਣਾਂ ਨੂੰ ਲੈ ਕੇ ਬਹੁਤ ਉਤਸ਼ਾਹਤ ਹੈ। ਜਨਤਾ ਸਭ ਕੁਝ ਸਮਝਦੀ ਹੈ ਅਤੇ ਕਾਂਗਰਸ ਸਰਕਾਰ ਜਨਤਾ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੰਨੀ ਜੀ ਨੇ ਬਹੁਤ ਹਿੰਮਤ ਵਾਲੇ ਅਤੇ ਸਖ਼ਤ ਫ਼ੈਸਲੇ ਲਏ ਹਨ, ਜੋ ਪੰਜਾਬੀ ਅਤੇ ਪੰਜਾਬੀਅਤ ਲਈ ਹਨ। ਜੇਕਰ ਤੁਸੀਂ ਆਮ ਆਦਮੀ ਪਾਰਟੀ ਜਾਂ ਭਾਜਪਾ ਦੀ ਸਰਕਾਰ ਚੁਣਦੇ ਹੋ ਤਾਂ ਸਾਰਾ ਰਿਮੋਟ ਕੰਟਰੋਲ ਦਿੱਲੀ ਤੋਂ ਹੀ ਚਲੇਗਾ। ਜਦੋਂ ਉਨ੍ਹਾਂ ਤੋਂ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਬਾਰੇ ਪੁੱਛਿਆ ਗਿਆ ਤਾਂ ਪ੍ਰਿਯੰਕਾ ਨੇ ਕਿਹਾ ਕਿ ਪਹਿਲਾਂ ਉਹ ਦਿੱਲੀ 'ਚ ਵਿਕਾਸ ਕਰਨ।
ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ ‘ਆਪ’ ਦੀ ਸਰਕਾਰ ਭੇਜੇਗੀ ਜੇਲ੍ਹ : ਰਾਘਵ ਚੱਢਾ
NEXT STORY