ਜਲੰਧਰ : ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮਤ ਮਿਲਣ ਤੋਂ ਬਾਅਦ ਸਰਕਾਰ ਬਣਾ ਰਹੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੇ ਅੱਜ ਸੰਗਰੂਰ ਲੋਕ ਸਭਾ ਸੀਟ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਥੇ ਹੀ ਇਨ੍ਹਾਂ ਚੋਣਾਂ 'ਚ ਹਾਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫੇ ਦੀਆਂ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਅਜਿਹੀਆਂ ਹੀ ਘਟਨਾਵਾਂ ਸਬੰਧੀ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-
ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮਾਰੀਆਂ ਗੋਲੀਆਂ, ਮੌਤ (ਵੀਡੀਓ)
ਨਕੋਦਰ ਦੇ ਪਿੰਡ ਮੱਲੀਆਂ ’ਚ ਇਕ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨੰਗਲ ਅੰਬੀਆਂ ਪਿੰਡ ਦਾ ਰਹਿਣ ਵਾਲਾ 38 ਸਾਲਾ ਨੰਗਲ ਅੰਬੀਆਂ ਅੰਤਰਰਾਸ਼ਟਰੀ ਖਿਡਾਰੀ ਸੀ।
ਅਹਿਮ ਖ਼ਬਰ : ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ’ਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਗਵੰਤ ਮਾਨ ਵੱਲੋਂ ਆਪਣੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਐਡਵੋਕੇਟ ਜਨਰਲ ਆਫ ਪੰਜਾਬ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।
ਵੱਡੀ ਖ਼ਬਰ : ਟਾਂਡਾ ਉੜਮੁੜ ’ਚ ਹੋਏ ਗਊ ਕਤਲਕਾਂਡ ’ਚ 7 ਮੁਲਜ਼ਮ ਗ੍ਰਿਫ਼ਤਾਰ
ਬੀਤੇ ਦਿਨੀਂ ਟਾਂਡਾ ’ਚ ਹੋਏ ਗਊ ਕਤਲਕਾਂਡ ਦੇ ਮਾਮਲੇ ਨੂੰ ਪੁਲਸ ਨੇ 36 ਘੰਟਿਆਂ ਦੇ ਅੰਦਰ ਹੀ ਟਰੇਸ ਕਰਦਿਆਂ ਮਾਸ ਸਮੱਗਲਿੰਗ ਕਰਨ ਵਾਲੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧ ’ਚ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਲੇ ਵੱਲੋਂ ਜਾਰੀ ਜਾਣਕਾਰੀ ਅਨੁਸਾਰ 11-12 ਮਾਰਚ ਦੀ ਦਰਮਿਆਨੀ ਰਾਤ ਨੂੰ ਪਿੰਡ ਢਡਿਆਲਾ ਥਾਣਾ ਟਾਂਡਾ ਦੀ ਰੇਲਵੇ ਲਾਈਨ ਕੋਲ ਰਾਤ ਵੇਲੇ 17 ਗਊਆਂ ਤੇ ਬਲਦਾਂ ਨੂੰ ਮਾਰ ਕੇ ਉਨ੍ਹਾਂ ਦੇ ਪਿੰਜਰ ਰੇਲਵੇ ਲਾਈਨ ਕੋਲ ਸੁੱਟ ਦਿੱਤੇ ਸਨ।
ਵੱਡੀ ਖ਼ਬਰ :ਸਿੱਖ ਭਾਈਚਾਰੇ ਨੂੰ ਘਰੇਲੂ ਉਡਾਣਾਂ 'ਚ ਕਿਰਪਾਨ ਪਹਿਨਣ ਦੀ ਮਿਲੀ ਇਜਾਜ਼ਤ
ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਹੁਣ ਸਿੱਖ ਕਰਮੀ ਡਿਊਟੀ ਦੌਰਾਨ ਕਿਰਪਾਨ ਪਹਿਨ ਸਕਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕੇ ਦਿੱਤੀ ਹੈ। ਸਿਰਸਾ ਨੇ ਟਵੀਟ ਕਰ ਕੇ ਕਿਹਾ,''ਸਿੱਖ ਕਰਮੀਆਂ ਨੂੰ ਡਿਊਟੀ ਦੌਰਾਨ ਹਵਾਈ ਅੱਡੇ 'ਤੇ ਕਿਰਪਾਨ ਲਿਜਾਉਣ 'ਚ ਪਾਬੰਦੀ 'ਚ ਤਬਦੀਲੀ ਕੀਤੀ ਗਈ ਹੈ।
ਏ. ਵੇਣੂ ਪ੍ਰਸਾਦ ਨੇ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵੱਜੋਂ ਸੰਭਾਲਿਆ ਅਹੁਦਾ
ਆਈ. ਏ. ਐੱਸ. ਏ. ਵੇਣੂ ਪ੍ਰਸਾਦ ਵੱਲੋਂ ਸੋਮਵਾਰ ਨੂੰ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਏ. ਵੇਣੂ ਪ੍ਰਸਾਦ ਸਾਲ 1991 ਬੈਚ ਦੇ ਆਈ. ਏ. ਅਫ਼ਸਰ ਹਨ। ਏ. ਵੇਣੂ ਪ੍ਰਸਾਦ ਹੁਸਨ ਲਾਲ ਦੀ ਥਾਂ ਲੈਣਗੇ।
ਪੰਜ ਸੂਬਿਆਂ ’ਚ ਕਾਂਗਰਸ ਦੀ ਕਰਾਰੀ ਹਾਰ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਸਫ਼ਾਇਆ ਹੋਣ ਲਈ ਪੂਰੀ ਤਰ੍ਹਾਂ ਨਾਲ ਗਾਂਧੀ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਕੈਪਟਨ ਨੇ ਇਥੇ ਕਿਹਾ ਕਿ ਕਾਂਗਰਸ ਕਾਰਜ ਸੰਮਤੀ ਦੀ ਬੈਠਕ ਵਿਚ ਆਪਣੀਆਂ ਗ਼ਲਤੀਆਂ ਨੂੰ ਨਿਮਰਤਾ ਨਾਲ ਕਬੂਲ ਕਰਨ ਦੀ ਬਜਾਏ ਪੰਜਾਬ ਚੋਣਾਂ ਵਿਚ ਬੁਰੀ ਤਰ੍ਹਾਂ ਹਾਰ ਲਈ ਉਨ੍ਹਾਂ ’ਤੇ ਹੀ ਦੋਸ਼ ਲਾਇਆ ਜਾ ਰਿਹਾ ਹੈ।
ਵੱਡਾ ਸਵਾਲ : 'ਭਗਵੰਤ ਮਾਨ' ਆਪਣੇ ਕੋਲ ਰੱਖਣਗੇ ਗ੍ਰਹਿ ਵਿਭਾਗ ਜਾਂ ਬਣਾਉਣਗੇ ਵੱਖਰਾ ਹੋਮ ਮਨਿਸਟਰ?
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲਣ ਤੋਂ ਬਾਅਦ 16 ਮਾਰਚ ਨੂੰ ਨਵੀਂ ਸਰਕਾਰ ਦਾ ਗਠਨ ਹੋਣ ਜਾ ਰਿਹਾ ਹੈ ਪਰ ਹੁਣ ਤੱਕ ਨਵੇਂ ਬਣਨ ਵਾਲੇ ਮੰਤਰੀ ਮੰਡਲ ਦੀ ਤਸਵੀਰ ਹਾਲੇ ਸਾਫ਼ ਨਹੀਂ ਹੋ ਸਕੀ। ਭਾਵੇਂ ਸੋਸ਼ਲ ਮੀਡੀਆ ’ਤੇ ਨਵੇਂ ਬਣਾਏ ਜਾਣ ਵਾਲੇ ਮੰਤਰੀਆਂ ਜਾਂ ਉਨ੍ਹਾਂ ਦੇ ਵਿਭਾਗਾਂ ਨੂੰ ਲੈ ਕੇ ਲਿਸਟ ਵਾਇਰਲ ਹੋ ਰਹੀ ਹੈ ਪਰ ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਨਾ ਤਾਂ ਇਸ ਲਿਸਟ ਦੀ ਪੁਸ਼ਟੀ ਕੀਤੀ ਗਈ।
ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਸਕਦੇ ਹਨ ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ’ਚ ਹੋਣ ਵਾਲੀ ਕੋਰ ਕਮੇਟੀ ਦੀ ਮੀਟਿੰਗ ’ਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਇਸ ਸਬੰਧੀ ਅੱਜ ਇਥੇ ਸੂਤਰਾਂ ਨੇ ਵੱਡਾ ਇਸ਼ਾਰਾ ਕਰਦਿਆਂ ਕਿਹਾ ਕਿ ਇਸ ਸਬੰਧੀ ਪਾਰਟੀ ਦੇ ਆਗੂਆਂ ਦੀ ਕੋਈ ਗੱਲ ਸੁਣਨ ਦੀ ਬਜਾਏ ਆਪਣਾ ਅਸਤੀਫ਼ਾ ਦੇਣ ਨੂੰ ਪਹਿਲ ਦੇਣਗੇ।
ਹੁਣ 'ਆਪ' ਵਿਧਾਇਕ ਨੇ ਸਰਕਾਰੀ ਹਸਪਤਾਲ 'ਚ ਮਾਰੀ ਰੇਡ, ਸ਼ਰਾਬੀ ਹਾਲਤ 'ਚ ਮਿਲਿਆ ਡਾਕਟਰ! (ਵੀਡੀਓ)
ਪੰਜਾਬ 'ਚ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਹਾਸਲ ਕਰਨ ਤੋਂ ਬਾਅਦ ਪਾਰਟੀ ਦੇ ਸਾਰੇ ਵਿਧਾਇਕ ਐਕਸ਼ਨ ਮੋਡ 'ਚ ਹਨ, ਜਿਸ ਤਹਿਤ ਹਲਕਾ ਸ਼ੁਤਰਾਣਾ ਦੇ ਵਿਧਾਇਕ ਵੱਲੋਂ ਆਪਣੇ ਹਲਕੇ 'ਚ ਸੁਧਾਰ ਲਈ ਪਹਿਲਕਦਮੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਵਿਧਾਇਕ ਕੁਲਵੰਤ ਸਿੰਘ ਨੇ ਅਚਨਚੇਤ ਸਰਕਾਰੀ ਹਸਪਤਾਲ ਪਾਤੜਾਂ ਵਿਖੇ ਛਾਪਾ ਮਾਰਿਆ, ਜਿਥੇ ਉਨ੍ਹਾਂ ਐੱਸ. ਐੱਮ. ਓ. ਨੂੰ ਸ਼ਰਾਬੀ ਹਾਲਤ 'ਚ ਫੜਿਆ।
ਖਟਕੜ ਕਲਾਂ 'ਚ ਸਮਾਗਮ ਲਈ 2 ਕਰੋੜ ਪਰ ਪਾਰਕ ਦੇ ਬਿਜਲੀ ਬਿੱਲਾਂ ਦਾ ਨਹੀਂ ਹੋਇਆ ਭੁਗਤਾਨ
NEXT STORY