ਜਲੰਧਰ/ਨੈਸ਼ਨਲ ਡੈਸਕ : ਰੂਸ ਵੱਲੋਂ ਯੂਕ੍ਰੇਨ ਖ਼ਿਲਾਫ਼ ਛੇੜੇ ਯੁੱਧ ਕਾਰਨ ਭਾਰੀ ਤਬਾਹੀ ਕੀਤੀ ਜਾ ਰਹੀ ਹੈ, ਉੇਥੇ ਹੀ ਯੂਕ੍ਰੇਨ 'ਚ ਰਹਿ ਰਹੇ ਭਾਰਤੀ ਵੀ ਡਰ ਦੇ ਸਾਏ ਹੇਠ ਰਹਿਣ ਲਈ ਮਜਬੂਰ ਹਨ। ਕਈ ਭਾਰਤੀ ਵਿਦਿਆਰਥੀ ਵਾਪਸ ਆ ਚੁੱਕੇ ਹਨ, ਜਦਕਿ ਕਈ ਉਥੇ ਹੀ ਫਸੇ ਹੋਏ ਹਨ। ਯੂਕ੍ਰੇਨ 'ਚ ਬੰਦਰਗਾਹ ਤੇ ਹਵਾਈ ਖੇਤਰ ਵੀ ਬੰਦ ਕਰ ਦਿੱਤੇ ਗਏ ਹਨ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-
ਜੰਗ 'ਚ ਅਮਰੀਕੀ ਫੌਜ ਨਹੀਂ ਲਵੇਗੀ ਹਿੱਸਾ, ਰੂਸ 'ਤੇ ਲਾਈਆਂ ਜਾਣਗੀਆਂ ਸਖ਼ਤ ਪਾਬੰਦੀਆਂ : ਜੋਅ ਬਾਈਡੇਨ
ਯੂਕ੍ਰੇਨ ਸੰਕਟ 'ਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਕਿ ਕਈ ਹਫ਼ਤਿਆਂ ਤੋਂ ਅਸੀਂ ਜੋ ਚਿਤਾਵਨੀ ਦੇ ਰਹੇ ਸੀ ਉਹ ਹੋ ਗਿਆ। ਬਾਈਡੇਨ ਨੇ ਕਿਹਾ ਕਿ ਬਿਨਾਂ ਸਬੂਤਾਂ ਦੇ ਯੂਕ੍ਰੇਨ 'ਤੇ ਬੇਬੁਨਿਆਦ ਦੋਸ਼ ਲਾਏ ਗਏ। ਉਨ੍ਹਾਂ ਨੇ ਕਿਹਾ ਕਿ ਰੂਸ ਨੂੰ ਇਸ ਦਾ ਅੰਜ਼ਾਮ ਭੁਗਤਨਾ ਹੋਵੇਗਾ। ਦੁਨੀਆ ਦੇ ਜ਼ਿਆਦਾਤਰ ਦੇਸ਼ ਰੂਸ ਵਿਰੁੱਧ ਹਨ।
ਯੂਕ੍ਰੇਨ ਤਣਾਅ ਦਰਮਿਆਨ ਕੈਨੇਡਾ ਨੇ ਵੀ ਰੂਸ 'ਤੇ ਲਾਈਆਂ ਪਾਬੰਦੀਆਂ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕ੍ਰੇਨ ਦੇ ਦੋ ਖੇਤਰਾਂ ਨੂੰ ਆਜ਼ਾਦ ਰਾਜਾਂ ਵਜੋਂ ਮਾਨਤਾ ਦੇਣ ਅਤੇ ਰੂਸੀ ਫ਼ੌਜਾਂ ਨੂੰ ਪੂਰਬੀ ਯੂਕ੍ਰੇਨ ਵਿੱਚ ਭੇਜਣ ਤੋਂ ਬਾਅਦ ਰੂਸ ਖ਼ਿਲਾਫ਼ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ।
ਯੂਕ੍ਰੇਨ 'ਚ ਫਸੇ ਭਾਰਤੀਆਂ ਨੂੰ ਪੋਲੈਂਡ ਦੇ ਰਸਤੇ ਕੱਢੇਗੀ ਸਰਕਾਰ : MEA
ਯੂਕ੍ਰੇਨ ਸੰਕਟ 'ਤੇ ਅੱਜ ਵੀਰਵਾਰ ਨੂੰ ਵਿਦੇਸ਼ ਮੰਤਰਾਲਾ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ 'ਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਯੂਕ੍ਰੇਨ 'ਚ ਫਸੇ ਭਾਰਤੀਆਂ ਨੂੰ ਉਥੋ ਸੁਰੱਖਿਅਤ ਲੈ ਕੇ ਆਉਣਾ ਹੈ। ਭਾਰਤੀ ਦੂਤਘਰ ਨੇ ਐਡਵਾਈਜ਼ਰੀ ਵੀ ਜਾਰੀ ਕਰ ਦਿੱਤੀ ਹੈ ਜਿਸ 'ਚ ਪੋਲੈਂਡ ਤੇ ਹੰਗਰੀ ਦੇ ਰਸਤੇ ਭਾਰਤੀ ਕੱਢੇ ਜਾਣਗੇ।
ਯੂਕ੍ਰੇਨ ਨੇ ਸਾਰੇ ਬੰਦਰਗਾਹ, ਹਵਾਈ ਖੇਤਰ ਕੀਤੇ ਬੰਦ
ਯੂਕ੍ਰੇਨ ਵਿੱਚ ਸੜਕਾਂ 'ਤੇ ਆਮ ਵਾਹਨਾਂ ਦੀ ਆਵਾਜਾਈ ਚਾਲੂ ਹੈ, ਜਦੋਂ ਕਿ ਦੇਸ਼ ਵਿੱਚ ਬੰਦਰਗਾਹਾਂ ਅਤੇ ਹਵਾਈ ਖੇਤਰ ਬੰਦ ਕਰ ਦਿੱਤੇ ਗਏ ਹਨ। ਯੂਕ੍ਰੇਨ ਦੇ ਰਾਸ਼ਟਰਪਤੀ ਦਫਤਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।ਰਾਸ਼ਟਰਪਤੀ ਵੋਲੋਡੀਮਰ ਜ਼ੇਲੇਨਸਕੀ ਦੇ ਪ੍ਰਮੁੱਖ ਸਲਾਹਕਾਰ ਮਿਖਾਇਲ ਪੋਡੋਲਿਆਕ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਸੜਕਾਂ ਅਤੇ ਮੁੱਖ ਹਾਈਵੇਅ ਸੁਚਾਰੂ ਢੰਗ ਨਾਲ ਖੁੱਲ੍ਹੇ ਹੋਏ ਹਨ।
ਪਾਕਿਸਤਾਨ 'ਚ ਪਹਿਲੀ ਵਾਰ ਕੋਈ ਹਿੰਦੂ ਲੈਫਟੀਨੈਂਟ ਕਰਨਲ ਦੇ ਅਹੁਦੇ 'ਤੇ ਨਿਯੁਕਤ
ਪਾਕਿਸਤਾਨ ਵਿਚ ਪਹਿਲੀ ਵਾਰ ਹਿੰਦੂ ਧਰਮ ਦੇ ਕਿਸੇ ਵਿਅਕਤੀ ਨੂੰ ਲੈਫਟੀਨੈਂਟ ਕਰਨਲ ਨਿਯੁਕਤ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨੀ ਫ਼ੌਜ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਹਿੰਦੂ ਅਧਿਕਾਰੀ ਨੂੰ ਲੈਫਟੀਨੈਂਟ ਕਰਨਲ ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ ਹੈ।
ਯੂਕ੍ਰੇਨ ’ਤੇ ਹਮਲਿਆਂ ਦਰਮਿਆਨ ਪੁਤਿਨ ਨੇ ਪ੍ਰਮਾਣੂ ਹਥਿਆਰ ਵਰਤਣ ਦੀ ਦਿੱਤੀ ਧਮਕੀ
ਦੁਨੀਆ ਦੇ ਕਿਸੇ ਨੇਤਾ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦੀ ਖੁੱਲ੍ਹੇਆਮ ਧਮਕੀ ਦਿੱਤੇ ਜਾਣ ਨੂੰ ਕਾਫ਼ੀ ਸਮਾਂ ਹੋ ਗਿਆ ਹੈ ਪਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਆਖਿਰਕਾਰ ਅਜਿਹਾ ਹੀ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਹਾਲ ਹੀ ਦੇ ਸੰਬੋਧਨ ’ਚ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਰੂਸ ਨੂੰ ਯੂਕ੍ਰੇਨ ’ਤੇ ਕਬਜ਼ਾ ਕਰਨ ਤੋਂ ਰੋਕਣ ਦੀ ਹਿੰਮਤ ਕਰਦਾ ਹੈ ਤਾਂ ਉਨ੍ਹਾਂ (ਮਾਸਕੋ) ਕੋਲ ਜਵਾਬ ਦੇਣ ਲਈ ਪ੍ਰਮਾਣੂ ਹਥਿਆਰ ਹਨ।
ਰੂਸੀ ਹਮਲੇ ਅਤੇ ਸਾਇਰਨ ਦੀਆਂ ਆਵਾਜ਼ਾਂ 'ਚ ਜੋੜੇ ਨੇ ਰਚਾਇਆ ਵਿਆਹ, ਕਿਹਾ- ਪੁਤਿਨ ਨੇ ਤੋੜ ਦਿੱਤੇ ਸੁਪਨੇ (ਤਸਵੀਰਾਂ)
ਵੀਰਵਾਰ ਨੂੰ ਜਦੋਂ ਰੂਸ ਨੇ ਯੂਕ੍ਰੇਨ 'ਤੇ ਹਮਲਾ ਕੀਤਾ ਤਾਂ ਪੂਰੇ ਦੇਸ਼ 'ਚ ਹਫੜਾ-ਦਫੜੀ ਫੈਲ ਗਈ। ਹਰ ਕੋਈ ਆਪਣੀ ਜਾਨ ਬਚਾਉਣ ਲਈ ਭੱਜਿਆ ਪਰ ਯਰੀਨਾ ਅਰੇਵਾ ਅਤੇ ਸਵੀਯਤੋਸਲਾਵ ਫੁਰਸਿਨ ਨੇ ਆਸਮਾਨ ਵਿੱਚ ਉੱਡਦੇ ਜਹਾਜ਼ਾਂ ਦੇ ਵਿਚਕਾਰ ਇੱਕ ਦੂਜੇ ਨਾਲ ਵਿਆਹ ਕਰਨ ਦਾ ਫ਼ੈਸਲਾ ਕੀਤਾ।
ਰੂਸ ਵੱਲੋਂ ਯੂਕ੍ਰੇਨ ਖ਼ਿਲਾਫ਼ ਭਿਆਨਕ ਹਮਲੇ ਜਾਰੀ, ਪੂਰੇ ਘਟਨਾਕ੍ਰਮ ਦੀ ਜਾਣੋ Live Updates
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਫਰਾਂਸ ਯੂਕ੍ਰੇਨ ਨੂੰ ਫ਼ੌਜੀ ਉਪਕਰਨ ਅਤੇ 33 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ। ਇੱਕ ਵਿਸ਼ੇਸ਼ ਯੂਰਪੀਅਨ ਸਿਖਰ ਸੰਮੇਲਨ ਤੋਂ ਬਾਅਦ ਮੈਕਰੋਨ ਨੇ ਕਿਹਾ ਕਿ ਫਰਾਂਸ ਇੱਕ ਵਾਧੂ ਯਤਨ ਵਜੋਂ ਯੂਕ੍ਰੇਨ ਦੇ ਨਾਗਰਿਕਾਂ ਲਈ 33 ਕਰੋੜ ਡਾਲਰ ਅਤੇ ਫ਼ੌਜੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।
ਕੀ ਹੈ ਰੂਸ-ਯੂਕ੍ਰੇਨ ਵਿਵਾਦ ਦੀ ਜੜ੍ਹ, ਜਾਣੋ ਪੂਰਾ ਮਾਮਲਾ
ਯੂਕ੍ਰੇਨ ਦੇ ਸ਼ਹਿਰਾਂ ਅਤੇ ਫੌਜੀ ਟਿਕਾਣਿਆਂ 'ਤੇ ਹਵਾਈ ਹਮਲੇ ਕਰਨ ਅਤੇ ਤਿੰਨ ਪਾਸਿਆਂ ਤੋਂ ਫੌਜ ਅਤੇ ਟੈਂਕ ਭੇਜਣ ਤੋਂ ਬਾਅਦ ਸ਼ੁੱਕਰਵਾਰ ਨੂੰ ਰੂਸੀ ਫ਼ੌਜੀ ਰਾਜਧਾਨੀ ਕੀਵ ਦੇ ਬਾਹਰੀ ਇਲਾਕਿਆਂ ਤੱਕ ਪਹੁੰਚ ਗਏ। ਰਾਜਧਾਨੀ ਕੀਵ ਵਿਚ ਕਈ ਧਮਾਕਿਆਂ ਦੀ ਆਵਾਜ਼ ਸੁਣੀ ਗਈ। ਰੂਸੀ ਫੌਜਾਂ ਨੇ ਦੂਜੇ ਦਿਨ ਵੀ ਆਪਣੇ ਹਮਲੇ ਜਾਰੀ ਰੱਖੇ।
13 ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੇਵੇਗੀ ਦਿੱਲੀ ਸਰਕਾਰ
ਦਿੱਲੀ ਸਰਕਾਰ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ 13 ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਵੇਗੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ 13 ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਣ ਦੀ ਮਨਜ਼ੂਰੀ ਦਿੱਤੀ ਗਈ।
ਯੂਕ੍ਰੇਨ ਵੱਲੋਂ ਗੱਲਬਾਤ ਦੇ ਪ੍ਰਸਤਾਵ 'ਤੇ ਰੂਸ ਤਿਆਰ, ਪੁਤਿਨ ਭੇਜਣਗੇ ਵਫ਼ਦ
ਰੂਸ ਨੇ ਯੂਕ੍ਰੇਨ ਖ਼ਿਲਾਫ ਹਮਲਾ ਬੋਲ ਦਿੱਤਾ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਲੋਂ ਫ਼ੌਜੀ ਕਾਰਵਾਈ ਦੇ ਐਲਾਨ ਮਗਰੋਂ ਕਈ ਥਾਂ ਧਮਾਕੇ ਸੁਣੇ ਗਏ। ਰੂਸ ਨੇ ਯੂਕ੍ਰੇਨ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਅਜੇ ਤੱਕ ਕਈ ਫੌਜੀਆਂ ਦੀ ਮੌਤ ਵੀ ਹੋ ਚੁੱਕੀ ਹੈ। ਹੁਣ ਇਸ ਤਬਾਹੀ ਤੋਂ ਬਾਅਦ ਰੂਸ ਫ਼ਿਰ ਤੋਂ ਗੱਲਬਾਤ ਕਰਨ ਲਈ ਤਿਆਰ ਹੋ ਗਿਆ ਹੈ।
150 ਤੋਂ ਵੱਧ ਯੂਕ੍ਰੇਨੀ ਫ਼ੌਜੀਆਂ ਨੇ ਕੀਤਾ ਆਤਮ ਸਮਰਪਣ
ਰੂਸੀ ਰੱਖਿਆ ਮੰਤਰਾਲਾ ਦੇ ਬੁਲਾਰੇ ਇਗੋਰ ਕੋਨਾਸ਼ੇਨਕੋਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਯੂਕ੍ਰੇਨ ਦੇ 150 ਤੋਂ ਵੱਧ ਫ਼ੌਜੀਆਂ ਨੇ ਆਪਣੇ ਹਥਿਆਰ ਸੁੱਟ ਦਿੱਤੇ ਹਨ ਅਤੇ ਰੂਸੀ ਫ਼ੌਜ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਕੋਨਾਸ਼ੇਨਕੋਵ ਨੇ ਕਿਹਾ, 'ਯੁੱਧ ਦੌਰਾਨ 150 ਤੋਂ ਵੱਧ ਫ਼ੌਜੀਆਂ ਨੇ ਆਪਣੇ ਹਥਿਆਰ ਸੁੱਟ ਦਿੱਤੇ ਅਤੇ ਆਤਮ ਸਮਰਪਣ ਕਰ ਦਿੱਤਾ।
ਯੂਕ੍ਰੇਨ ’ਚ ਫਸੇ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ 24x7 ਕੰਟਰੋਲ ਰੂਮ ਸਥਾਪਿਤ
ਸੰਕਟ ਦੀ ਇਸ ਘੜੀ ’ਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕ੍ਰੇਨ ’ਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇਕ ਸਮਰਪਿਤ 24x7 ਕੰਟਰੋਲ ਰੂਮ ਸਥਾਪਿਤ ਕੀਤਾ ਹੈ।
ਮੋਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਝਟਕਾ, ਜ਼ਮਾਨਤ ਅਰਜ਼ੀ ਹੋਈ ਖਾਰਿਜ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਝਟਕਾ ਲੱਗਾ ਹੈ। ਮਜੀਠੀਆ ਦੀ ਜ਼ਮਾਨਤ ਅਰਜ਼ੀ ਮੋਹਾਲੀ ਅਦਾਲਤ ਨੇ ਖਾਰਿਜ ਕਰ ਦਿੱਤੀ ਹੈ। ਅੱਜ ਪਹਿਲਾਂ ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਤੇ ਫਿਰ ਇਸ ਨੂੰ ਖਾਰਿਜ ਕਰ ਦਿੱਤਾ।
Ukraine-Russia War : ਜਾਨ ਬਚਾਉਣ ਲਈ 40 ਭਾਰਤੀ ਵਿਦਿਆਰਥੀਆਂ ਨੇ ਚੁੱਕਿਆ ਇਹ ਕਦਮ
ਰੂਸ ਅਤੇ ਯੂਕ੍ਰੇਨ ਦਰਮਿਆਨ ਜੰਗ 'ਚ ਭਾਰਤੀ ਵਿਦਿਆਰਥੀ ਵੀ ਕਾਫ਼ੀ ਡਰੇ ਹੋਏ ਹਨ ਅਤੇ ਜਲਦ ਹੀ ਉਥੋਂ ਨਿਕਲਣਾ ਚਾਹੁੰਦੇ ਹਨ। ਇਸ ਜੱਦੋ-ਜਹਿਦ ਦਰਮਿਆਨ ਭਾਰਤੀ ਵਿਦਿਆਰਥੀ ਜਾਨ ਬਚਾਉਣ ਲਈ ਪੈਦਲ ਹੀ ਯੂਕ੍ਰੇਨ ਪੋਲੈਂਡ ਬਾਰਡਰ ਤੱਕ ਪਹੁੰਚਣ 'ਚ ਸਫ਼ਲ ਰਹੇ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈ ਕੇ ਖਹਿਰਾ ਦਾ ਭਾਜਪਾ ’ਤੇ ਨਿਸ਼ਾਨਾ
NEXT STORY