ਚੰਡੀਗੜ੍ਹ (ਮਨਜੋਤ): ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਅਹਿਮ ਫ਼ੈਸਲੇ ਲੈਣ ਵਾਲੀ 11 ਮੈਂਬਰੀ ਪ੍ਰੀਜ਼ੀਡੀਅਮ ਦਾ ਜਲਦ ਐਲਾਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਬਾਗੀ ਧੜੇ ਦੀ ਅਹਿਮ ਬੈਠਕ ਹੋਈ ਸੀ ਜਿਸ ਵਿਚ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਕਨਵੀਨਰ ਬਣਾਇਆ ਗਿਆ ਸੀ। ਇਸ ਦੇ ਨਾਲ ਹੀ 11 ਮੈਂਬਰੀ ਪ੍ਰੀਜ਼ੀਡੀਅਮ ਬਣਾਉਣ ਦੀ ਵੀ ਮੀਟਿੰਗ ਵਿਚ ਪ੍ਰਵਾਨਗੀ ਦਿੱਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - 'ਆਪ' ਵਿਧਾਇਕ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ 2 ਥਾਣੇਦਾਰਾਂ 'ਤੇ ਡਿੱਗੀ ਗਾਜ਼!
ਇਹ 11 ਮੈਂਬਰੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀਆਂ ਵੱਖ-ਵੱਖ ਗਤੀਵਿਧੀਆਂ ਤੋਂ ਇਲਾਵਾ ਹੋਰ ਅਹਿਮ ਫ਼ੈਸਲੇ ਲਵੇਗੀ। ਪ੍ਰੀਜ਼ੀਡੀਅਮ ਨੂੰ ਲੈ ਕੇ ਬਾਗੀ ਧੜੇ ਦੇ ਆਗੂਆਂ ਵੱਲੋਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਬੈਠਕ ਹੋਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੁਧਾਰ ਲਹਿਰ ਨੂੰ ਲੋਕਾਂ ਦਾ ਕਾਫੀ ਸਮਰਥਨ ਮਿਲ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਲਈ ਲੋਕਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਦੇ ਲਈ ਅਤੇ ਲੋਕਾਂ ਨੂੰ ਪੰਜਾਬ ਨਾਲ ਹੋ ਰਹੇ ਧੱਕੇ ਪ੍ਰਤੀ ਜਾਗਰੂਕ ਕਰਨ ਲਈ, ਪੰਜਾਬ ਦੇ ਪਾਣੀਆਂ ਤੇ ਖੇਤੀਬਾੜੀ ਦੇ ਮਸਲੇ, ਪੰਥਕ ਮਸਲਿਆਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਡਰੱਗ ਮਾਮਲੇ 'ਚ MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਮਿਲੀ ਜ਼ਮਾਨਤ, ਮੁਖਬਰ ਦੀ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ
ਉਨ੍ਹਾਂ ਦੱਸਿਆ ਕਿ 30 ਜੁਲਾਈ ਨੂੰ ਜਥੇਦਾਰ ਮੋਹਨ ਸਿੰਘ ਤੁੜ ਦੀ ਪਟਿਆਲਾ ਵਿਖੇ ਬਰਸੀ ਮਨਾਈ ਜਾਏਗੀ। 5 ਅਗਸਤ ਨੂੰ ਚੰਡੀਗੜ੍ਹ ਵਿਖੇ ‘ਸਿੱਖ ਸਿਆਸਤ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਰੋਲ’ ਸੈਮੀਨਾਰ ਕਰਵਾਇਆ ਜਾਵੇਗਾ। 10 ਅਗਸਤ ਨੂੰ ਜ਼ਿਲ੍ਹਾ ਜਲੰਧਰ ਵਿਖੇ ਮੀਟਿੰਗ ਕੀਤੀ ਜਾਵੇਗੀ। 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਬਰਸੀ ਮਨਾਈ ਜਾਵੇਗੀ। 24 ਸਤੰਬਰ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੁੱਲ੍ਹੇ ਬੋਰਵੈੱਲ ਬੰਦ ਕਰਨ ਦੀ ਹਦਾਇਤ
NEXT STORY