ਜਲੰਧਰ (ਧਵਨ)- ਪੰਜਾਬ ਵਿਚ ਲੋਕ ਸਭਾ ਦੀਆਂ 13 ਸੀਟਾਂ ਨੂੰ ਲੈ ਕੇ 1 ਜੂਨ ਨੂੰ ਹੋਣ ਵਾਲੀਆਂ ਵੋਟਾਂ ਨੂੰ ਧਿਆਨ ’ਚ ਰੱਖਦਿਆਂ ਸੂਬੇ ਦੀਆਂ ਸਿਆਸੀ ਪਾਰਟੀਆਂ ਨੇ ਕਈ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀਆਂ 13 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਵੱਲੋਂ 5 ਮੰਤਰੀਆਂ ਤੇ 3 ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੇ ਵੀ ਕਈ ਸੀਟਾਂ ’ਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਉਮੀਦਵਾਰਾਂ ਦੇ ਐਲਾਨ ਪਿੱਛੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਹੋਰ ਸਿਆਸੀ ਪਾਰਟੀਆਂ ’ਚ ਬਾਗੀ ਸੁਰ ਉਭਰੇ ਹਨ।
ਇਹ ਖ਼ਬਰ ਵੀ ਪੜ੍ਹੋ - ਜਵਾਕ ਨੇ ਖੇਡ-ਖੇਡ 'ਚ ਬਦਲ ਦਿੱਤੀ ਪਰਿਵਾਰ ਦੀ ਕਿਸਮਤ! ਰਾਤੋ-ਰਾਤ ਬਣਿਆ ਕਰੋੜਾਂ ਦਾ ਮਾਲਕ (ਵੀਡੀਓ)
ਆਮ ਆਦਮੀ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਗਈ ਸੀ। ਰਿੰਕੂ ਪਾਲਾ ਬਦਲ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਉਸ ਤੋਂ ਬਾਅਦ ਪਾਰਟੀ ਨੇ ਪਵਨ ਟੀਨੂੰ ਨੂੰ ਟਿਕਟ ਦੇ ਦਿੱਤੀ। ਇਸੇ ਤਰ੍ਹਾਂ ਹੋਰ ਸੀਟਾਂ ’ਤੇ ਵੀ ‘ਆਪ’ ਨੇ ਉਮੀਦਵਾਰ ਐਲਾਨ ਦਿੱਤੇ ਹਨ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਿਸੇ ਵੀ ਸੀਟ ’ਤੇ ਹੋਰ ਦਾਅਵੇਦਾਰਾਂ ਵੱਲੋਂ ਵਿਰੋਧ ਨਹੀਂ ਪ੍ਰਗਟਾਇਆ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਨੂੰ ਸਭ ਨੇ ਸਵੀਕਾਰ ਕੀਤਾ ਹੈ।
ਦੂਜੇ ਪਾਸੇ ਕਾਂਗਰਸ, ਭਾਜਪਾ ਤੇ ਅਕਾਲੀ ਦਲ ਅੰਦਰ ਬਾਗੀ ਸੁਰਾਂ ਟਿਕਟਾਂ ਦੀ ਵੰਡ ਨੂੰ ਲੈ ਕੇ ਉਭਰਦੀਆਂ ਦੇਖੀਆਂ ਗਈਆਂ ਹਨ। ਕਾਂਗਰਸ ਦੇ ਅੰਦਰ ਕਾਫੀ ਟੁੱਟ-ਭੱਜ ਹੋਈ ਹੈ ਅਤੇ ਦੂਜੇ ਪਾਸੇ ਅਕਾਲੀ ਦਲ ਦੇ ਕਈ ਆਗੂ ਵੀ ਪਾਰਟੀ ਨੂੰ ਅਲਵਿਦਾ ਕਹਿ ਕੇ ਚਲੇ ਗਏ। ਕਾਂਗਰਸ ਤੋਂ ਜਾਣ ਵਾਲੇ ਆਗੂ ਜਾਂ ਤਾਂ ਭਾਜਪਾ ’ਚ ਗਏ ਜਾਂ ਫਿਰ ਅਕਾਲੀ ਦਲ ’ਚ। ਕੁਝ ਸਥਾਨਕ ਆਗੂ ‘ਆਪ’ ’ਚ ਵੀ ਸ਼ਾਮਲ ਹੋਏ।
ਇਹ ਖ਼ਬਰ ਵੀ ਪੜ੍ਹੋ - ਚੌਧਰੀ ਪਰਿਵਾਰ ਤੇ ਤਜਿੰਦਰ ਬਿੱਟੂ ਨੂੰ ਖ਼ਤਰਾ! ਕੇਂਦਰ ਸਰਕਾਰ ਨੇ ਦਿੱਤੀ Y Security
ਵੱਖ-ਵੱਖ ਪਾਰਟੀਆਂ ਅੰਦਰ ਹੋਈ ਟੁੱਟ-ਭੱਜ ਦਾ ਕਿਸ ਨੂੰ ਕਿੰਨਾ ਫਾਇਦਾ ਹੋਵੇਗਾ ਇਹ ਤਾਂ ਸਮਾਂ ਹੀ ਦੱਸੇਗਾ ਪਰ ਇੰਨਾ ਜ਼ਰੂਰ ਹੈ ਕਿ ਪਾਰਟੀਆਂ ਵਿਚਲੀ ਟੁੱਟ-ਭੱਜ ਚੋਣ ਪ੍ਰਕਿਰਿਆ ਦੌਰਾਨ ਆਗੂਆਂ, ਵਰਕਰਾਂ ਤੇ ਉਮੀਦਵਾਰਾਂ ’ਤੇ ਮਨੋਵਿਗਿਆਨਕ ਪ੍ਰਭਾਵ ਪਾਉਂਦੀ ਹੈ। ਅਜੇ ਦਲ ਬਦਲ ਦਾ ਦੌਰ ਜਾਰੀ ਹੈ ਅਤੇ ਚਰਚਾ ਸੁਣਨ ਨੂੰ ਮਿਲ ਰਹੀ ਹੈ ਕਿ ਕੁਝ ਵੱਡੇ ਆਗੂ ਅਜੇ ਪਾਲਾ ਬਦਲਣ ਵਾਲੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਉਮੀਦਵਾਰ ਪਵਨ ਟੀਨੂੰ ਦੇ ਹੱਕ 'ਚ ਅੱਜ CM ਭਗਵੰਤ ਮਾਨ ਕਰਨਗੇ ਰੋਡ ਸ਼ੋਅ, ਵਧਾਈ ਗਈ ਸੁਰੱਖਿਆ
NEXT STORY