ਚੰਡੀਗੜ੍ਹ (ਅੰਕੁਰ)- ਲੋਕ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ’ਚ ਬਗ਼ਾਵਤ ਦੀਆਂ ਸੁਰਾਂ ਉੱਠਣ ਲੱਗੀਆਂ ਹਨ। ਪਾਰਟੀ ਦੀ ਹੋਂਦ ਬਚਾਉਣ ਲਈ ਲੀਡਰਸ਼ਿਪ ਬਦਲਣ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਪਾਰਟੀ ਦੇ ਹੀ ਆਗੂ ਚਰਨਜੀਤ ਸਿੰਘ ਬਰਾੜ ਖੁੱਲ੍ਹ ਕੇ ਪਾਰਟੀ ਦੇ ਆਗੂਆਂ ਖ਼ਿਲਾਫ਼ ਬੋਲੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਜੇ ਪਾਰਟੀ ਨੂੰ ਬਚਾਉਣਾ ਹੈ ਤਾਂ ਕੁਝ ਸਖ਼ਤ ਫ਼ੈਸਲੇ ਲੈਣੇ ਪੈਣਗੇ ਅਤੇ ਉਨ੍ਹਾਂ ’ਤੇ ਅਮਲ ਵੀ ਕਰਨਾ ਹੋਵੇਗਾ। ਉਨ੍ਹਾਂ ਨੇ ਅਕਾਲੀ ਦਲ ਦੇ ਹਾਸ਼ੀਏ ’ਤੇ ਜਾਣ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹਾ ਖ਼ਤ ਲਿਖ ਕੇ ਪਾਰਟੀ ਨੂੰ ਮੁੜ ਖੜ੍ਹੀ ਕਰਨ ਲਈ ਸੁਝਾਅ ਦਿੱਤੇ ਹਨ।
2022 ਦੀਆਂ ਵਿਧਾਨ ਸਭਾ ਚੋਣਾਂ ਤੇ 2024 ਦੀਆਂ ਲੋਕ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਮਾੜੀ ਕਾਰਗੁਜ਼ਾਰੀ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ’ਚ ਇਹ ਸਵਾਲ ਪੁੱਛਿਆ ਜਾ ਰਿਹਾ ਹੈ ਕਿ ਕੀ ਅਕਾਲੀ ਦਲ ਦੁਬਾਰਾ ਮਜ਼ਬੂਤ ਹੋਵੇਗਾ ਵੀ ਜਾਂ ਨਹੀਂ ?
ਇਹ ਵੀ ਪੜ੍ਹੋ- 'ਮਹਿੰਦਰ ਕੇ.ਪੀ. ਹੋਣਗੇ ਕਾਂਗਰਸ 'ਚ ਸ਼ਾਮਲ !' ਇਸ ਚਰਚਾ ਨੇ ਕਾਂਗਰਸੀ ਖੇਮੇ 'ਚ ਮਚਾਈ ਤੜਥੱਲੀ
ਲੋਕ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਪਾਰਟੀ ਪ੍ਰਧਾਨ ਨੇ ਆਪਣੇ ਜੀਜੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ ਤੇ ਕੁਝ ਹੋਰ ਆਗੂਆਂ ਨੂੰ ਵੀ ਕੁਝ ਨੇਤਾਵਾਂ ਨੇ ਬਾਹਰ ਕੱਢਣ ਦੀ ਸਿਫ਼ਾਰਸ਼ ਕੀਤੀ ਸੀ ਪਰ ਉਹ ਫ਼ੈਸਲਾ ਨਹੀਂ ਲੈ ਸਕੇ। ਇਸ ਦਾ ਜ਼ਿਕਰ ਕਰਦਿਆਂ ਚਰਨਜੀਤ ਬਰਾੜ ਨੇ ਦੱਸਿਆ ਕਿ ਕੁਝ ਨੇਤਾਵਾਂ ਨੇ ਮੇਰੇ ਬਾਰੇ ਪ੍ਰਧਾਨ ਨੂੰ ਸਿਫ਼ਾਰਸ਼ ਕੀਤੀ ਸੀ ਪਰ ਬਾਅਦ ’ਚ ਪਾਰਟੀ ਦੇ ਕੁਝ ਨੇਤਾਵਾਂ ਨੇ ਕਿਹਾ ਕਿ ਬਰਾੜ ਨੇ ਤਾਂ ਪਾਰਟੀ ਨੂੰ ਸੁਝਾਅ ਹੀ ਦਿੱਤੇ ਹਨ, ਇਸ ਤੋਂ ਇਲਾਵਾ ਪਾਰਟੀ ਦੇ ਵੱਡੇ ਆਗੂ ਵੀ ਪਾਰਟੀ ਦੇ ਕੰਮਕਾਜ ’ਚ ਸੁਧਾਰ ਦੀ ਮੰਗ ਕਰਦੇ ਆਏ ਹਨ।
ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਚੋਣ ਨਤੀਜਿਆਂ ਤੋਂ ਬਾਅਦ ਬੁਲਾਈ ਗਈ ਮੀਟਿੰਗ ਤੋਂ ਪੂਰੀ ਤਰ੍ਹਾਂ ਦੂਰ ਰਹੇ ਹਨ। ਕੁਝ ਸੀਨੀਅਰ ਆਗੂ ਤਾਂ ਪਹਿਲਾਂ ਤੋਂ ਹੀ ਪਾਰਟੀਆਂ ਦੀ ਮੀਟਿੰਗ ’ਚ ਨਹੀਂ ਆ ਰਹੇ, ਜਿਨ੍ਹਾਂ ’ਚ ਸੁਖਦੇਵ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਬਿਕਰਮ ਸਿੰਘ ਮਜੀਠੀਆ ਜਿਹੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਹੀ ਚੱਲ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ’ਚ ਬਿਜਲੀ ਸਪਲਾਈ ਕਿਸੇ ਵੀ ਸਮੇਂ ਹੋ ਸਕਦੀ ਹੈ ਫੇਲ੍ਹ ! ਇੰਜੀਨੀਅਰਜ਼ ਐਸੋਸੀਏਸ਼ਨ ਨੇ CM ਨੂੰ ਲਿਖੀ ਚਿੱਠੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਮਹਿੰਦਰ ਕੇ.ਪੀ. ਹੋਣਗੇ ਕਾਂਗਰਸ 'ਚ ਸ਼ਾਮਲ !' ਇਸ ਚਰਚਾ ਨੇ ਕਾਂਗਰਸੀ ਖੇਮੇ 'ਚ ਮਚਾਈ ਤੜਥੱਲੀ
NEXT STORY