ਫਿਰੋਜ਼ਪੁਰ (ਕੁਮਾਰ)— ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬ ਵਿਚ ਆਯੋਜਿਤ ਦੋ ਰੋਜ਼ਾ ਪੰਜਾਬ ਮਾਸਟਰਜ਼ ਅਥਲੈਟਿਕਸ ਵਿਚ ਫਿਰੋਜ਼ਪੁਰ ਨੇ 10 ਗੋਲਡ ਅਤੇ 15 ਹੋਰ ਮੈਡਲ ਜਿੱਤੇ ਹਨ ਅਤੇ ਇਨ੍ਹਾਂ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਰਾਮਵੀਰ, ਐੱਸ. ਐੱਸ. ਪੀ. ਭੁਪਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਗੁਰਦਿਆਲ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਨ ਸਿੰਘ ਭੁੱਲਰ, ਗੁਰਦਿਆਲ ਸਿੰਘ, ਸਤਿੰਦਰ ਸਿੰਘ, ਹਰਬਿੰਦਰ ਸਿੰਘ ਅਤੇ ਬਖਸ਼ੀਸ਼ ਸਿੰਘ ਢਿੱਲੋ ਨੇ ਹੈਮਰ ਥਰੋ, ਜੈਵਲਿਕ, ਡਿਸਕਸ ਆਦਿ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਐੱਸ. ਐੱਸ. ਪੀ. ਨੇ ਕਿਹਾ ਕਿ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਨ ਵਾਲੇ ਇਨ੍ਹਾਂ ਖਿਡਾਰੀਆਂ 'ਤੇ ਜ਼ਿਲੇ ਦੇ ਲੋਕਾਂ ਨੂੰ ਮਾਣ ਹੈ।
ਦੋ ਧਿਰਾਂ ਦੀ ਲੜਾਈ 'ਚ 1 ਦੀ ਮੌਤ, ਦੋ ਜ਼ਖਮੀ
NEXT STORY