ਚੰਡੀਗੜ੍ਹ : ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਗਰਮੀ ਰਿਕਾਰਡ ਤੋੜ ਦੇਵੇਗੀ। ਹੁਣ ਲਗਾਤਾਰ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ ਅਤੇ ਸੂਰਜ ਦੀ ਤਪਿਸ਼ ਕਾਰਨ ਲੋਕਾਂ ਦਾ ਇੰਨਾ ਬੁਰਾ ਹਾਲ ਹੈ ਕਿ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ 'ਲੂ' ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਵਲੋਂ 9, 10 ਅਤੇ 11 ਜੂਨ ਲਈ 'ਲੂ' ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਜੀ ਖ਼ਤਰੇ ਦੀ ਘੰਟੀ! 'ਕੋਰੋਨਾ' ਨੂੰ ਲੈ ਕੇ ਆਈ ਵੱਡੀ ਅਪਡੇਟ
ਇਨ੍ਹਾਂ ਤਾਰੀਖ਼ਾਂ ਨੂੰ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫ਼ਰੀਦਕੋਟ, ਫਾਜ਼ਿਲਕਾ, ਬਰਨਾਲਾ, ਸੰਗਰੂਰ, ਮੋਗਾ ਅਤੇ ਪਟਿਆਲਾ 'ਚ 'ਲੂ' ਚੱਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਇਨ੍ਹਾਂ ਦਿਨਾਂ ਦੌਰਾਨ ਸਾਵਧਾਨੀ ਵਰਤਣ ਦੀ ਲੋੜ ਹੈ ਕਿਉਂਕਿ 'ਲੂ' ਦੌਰਾਨ ਸਰੀਰ ਨੂੰ ਗਰਮੀ ਲੱਗਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਦੁਪਹਿਰ ਦੇ ਸਮੇਂ ਜ਼ਿਆਦਾ ਜ਼ਰੂਰੀ ਨਾ ਹੋਵੇ ਤਾਂ ਘਰੋਂ ਬਾਹਰ ਨਾ ਨਿਕਲੋ ਅਤੇ ਬਾਹਰ ਦੇ ਕੰਮ ਸਵੇਰੇ ਅਤੇ ਸ਼ਾਮ ਵੇਲੇ ਹੀ ਕਰੋ।
ਇਹ ਵੀ ਪੜ੍ਹੋ : ਪੰਜਾਬ 'ਚ ਬੀਬੀਆਂ ਦਾ ਮੁਫ਼ਤ ਸਫ਼ਰ ਬੰਦ ਹੋਣ ਬਾਰੇ ਵੱਡੀ UPDATE, ਆ ਗਿਆ ਮੰਤਰੀ ਭੁੱਲਰ ਦਾ ਬਿਆਨ
ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਨੂੰ ਵਿਭਾਗ ਵਲੋਂ ਆਪਣਾ ਖ਼ਾਸ ਖ਼ਿਆਲ ਰੱਖਣ ਅਤੇ ਵਾਰ-ਵਾਰ ਪਾਣੀ ਪੀਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਗਰਮੀ ਤੋਂ ਬਚਿਆ ਜਾ ਸਕੇ। ਦੱਸਣਯੋਗ ਹੈ ਕਿ ਆਮ ਤੌਰ 'ਤੇ ਮਾਨਸੂਨ 30 ਜੂਨ ਤੋਂ 5 ਜੁਲਾਈ ਦੇ ਵਿਚਕਾਰ ਪੰਜਾਬ ਨੂੰ ਕਵਰ ਕਰ ਲੈਂਦਾ ਹੈ ਪਰ ਇਸ ਵਾਰ ਮੌਸਮ ਵਿਭਾਗ ਦਾ ਮੰਨਣਾ ਹੈ ਕਿ ਪੰਜਾਬ 'ਚ ਮਾਨਸੂਨ ਜਲਦੀ ਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ 'ਤੇ ਹੰਗਾਮਾ, ਪਿਤਾ ਬਲਕੌਰ ਸਿੰਘ ਨੇ ਅਦਾਲਤ ਜਾਣ ਦੀ ਦਿੱਤੀ ਚਿਤਾਵਨੀ
NEXT STORY