ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ’ਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ’ਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸਥਾਰ ’ਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੇ ਫਰਵਰੀ ਮਹੀਨੇ ਤੱਕ ਖ਼ਜ਼ਾਨੇ ’ਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਮਹੀਨੇ ਦੀ ਆਮਦਨ ਇਸ ’ਚ ਹਾਲੇ ਜੁੜਨੀ ਹੈ। ਵਿੱਤੀ ਸਾਲ 2022-23 ’ਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2021-22 ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ
ਜਿੰਪਾ ਨੇ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐੱਨ.ਓ.ਸੀ. ਦੇ ਸ਼ਰਤ ਹਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ’ਤੇ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖ਼ਤੀ ਸ਼ਿਕਾਇਤ 9464100168 ’ਤੇ ਦਰਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : ਸੰਗਰੂਰ ’ਚ ਬੋਲੇ ਮੁੱਖ ਮੰਤਰੀ ਮਾਨ, ਵਿਦੇਸ਼ਾਂ ’ਚੋਂ ਨੌਜਵਾਨਾਂ ਦੀ ਵਤਨ ਵਾਪਸੀ ਦਾ ਦੌਰ ਹੋਇਆ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਡੇਰੇ ’ਚ ਲੱਗੇ ਸਪੀਕਰਾਂ ਦੀ ਉੱਚੀ ਆਵਾਜ਼ ਤੋਂ ਅੱਕੇ ਨੌਜਵਾਨ ਨੇ ਉਹ ਕੀਤਾ ਜੋ ਸੁਫ਼ਨੇ ’ਚ ਵੀ ਨਾ ਸੋਚਿਆ ਸੀ
NEXT STORY