ਅੰਮ੍ਰਿਤਸਰ (ਦਿਲਜੀਤ ਸ਼ਰਮਾ) : ਅਨਲਾਕ ਦੇ ਬਾਅਦ ਅੱਜ ਕੋਰੋਨਾ ਵਾਇਰਸ ਦਾ ਸੰਕ੍ਰਮਣ ਫੈਲਦੇ ਹੋਏ 100 ਦਿਨ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ, ਜਿਨ੍ਹਾਂ 'ਚ 31 ਮਈ ਤੋਂ ਲੈ ਕੇ ਅੱਜ ਤੱਕ ਅੰਮ੍ਰਿਤਸਰ 'ਚ ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 5571 ਅਤੇ ਮਰਨ ਵਾਲਿਆਂ ਦੀ ਗਿਣਤੀ 219 ਹੋ ਗਈ ਹੈ । ਇਸ ਤਰ੍ਹਾਂ ਨਾਲ ਰੋਜ਼ਾਨਾ ਪਾਜ਼ੇਟਿਵ ਮਾਮਲਿਆਂ 'ਚ ਵਾਧੇ ਦੇ ਨਾਲ ਮੌਤਾਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ । ਸਿਹਤ ਮਹਿਕਮੇ ਦੀ ਅੱਜ ਦੀ ਰਿਪੋਰਟ ਅਨੁਸਾਰ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਅੱਜ 345 ਹੋ ਗਈ ਜਦੋਂ ਕਿ 5 ਮੌਤਾਂ ਹੋ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਨਵੀਂਆਂ ਹਦਾਇਤਾਂ ਜਾਰੀ, ਹੁਣ ਐਤਵਾਰ ਨੂੰ ਰਹੇਗਾ ਮੁਕੰਮਲ ਕਰਫਿਊ
ਅੱਜ ਆਏ ਪਾਜ਼ੇਟਿਵ ਕੇਸਾਂ ਦਾ ਵੇਰਵਾ
* ਇਸ ਭਿਆਨਕ ਬੀਮਾਰੀ ਕਾਰਨ ਬਨੂੜ ਇਲਾਕੇ ਦੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਬਨੂੜ ਨੇੜਲੇ ਪਿੰਡ ਲੈਹਲਾਂ ਦਾ ਪੰਜਾਬ ਪੁਲਸ ਵਿਚ ਤਾਇਨਾਤ ਕਰਮਚਾਰੀ ਜਸਪਾਲ ਸਿੰਘ (31) ਜੋ ਕਿ ਪਿਛਲੇ ਦੋ ਹਫਤਿਆਂ ਤੋਂ ਚੰਡੀਗੜ੍ਹ ਦੇ ਸੈਕਟਰ 32 ਦੇ ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਇਲਾਜ ਲਈ ਭਰਤੀ ਸੀ। ਜਾਣਕਾਰੀ ਅਨੁਸਾਰ ਇਹ ਕਰਮਚਾਰੀ 2011 ਵਿਚ ਪੰਜਾਬ ਪੁਲਸ ਵਿਚ ਭਰਤੀ ਹੋਇਆ ਸੀ ਤੇ ਅੱਜ ਕੱਲ੍ਹ ਚੰਡੀਗੜ੍ਹ ਦੇ ਸਕੱਤਰੇਤ ਵਿਚ ਤਾਇਨਾਤ ਸੀ। ਉਸ ਨੌਜਵਾਨ ਵਲੋਂ ਪਹਿਲਾਂ ਰਿਪੋਰਟ ਕਰਾਉਣ ਦੇ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਪਰ ਸਿਹਤ ਵਿਗੜਨ ਕਾਰਨ ਦੁਬਾਰਾ ਕੋਰੋਨਾ ਰਿਪੋਰਟ ਕਰਵਾਉਣ 'ਤੇ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਜਿਸ ਦੀ ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ 32 ਵਿਚ ਸਥਿਤ ਹਸਪਤਾਲ ਵਿਚ ਮੌਤ ਹੋ ਗਈ।
* ਜ਼ਿਲ੍ਹਾ ਜਲੰਧਰ 'ਚ 82 ਨਵੇਂ ਕੇਸ
ਜ਼ਿਲ੍ਹਾ ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਰੋਜ਼ਾਨਾ ਜ਼ਿਲ੍ਹਾ ਜਲੰਧਰ 'ਚੋਂ ਵੱਡੀ ਗਿਣਤੀ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਬੁੱਧਵਾਰ ਨੂੰ ਜਿੱਥੇ ਜਲੰਧਰ ਜ਼ਿਲ੍ਹੇ 'ਚੋਂ 82 ਨਵੇਂ ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ, ਉਥੇ ਹੀ ਕੋਰੋਨਾ ਕਾਰਨ ਦੋ ਮਰੀਜ਼ਾਂ ਨੇ ਦਮ ਵੀ ਤੋੜ ਦਿੱਤਾ। ਅੱਜ ਦੇ ਮਿਲੇ ਪਾਜ਼ੇਟਿਵ ਕੇਸਾਂ 'ਚ ਸਟੇਟ ਬੈਂਕ ਆਫ ਇੰਡੀਆ ਦੇ ਕੁਝ ਕਾਮੇ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 8300 ਤੋਂ ਪਾਰ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਬਲਾਕ ਅਧੀਨ ਪਿੰਡਾਂ 'ਚੋਂ ਕੋਵਿਡ-19 ਦੇ 101 ਨਮੂਨੇ ਲੈ ਕੇ ਜਾਂਚ ਲਈ ਭੇਜੇ
* ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਨਾਲ 4 ਲੋਕਾਂ ਦੀ ਮੌਤ
ਫਿਰੋਜ਼ਪੁਰ 'ਚ ਕੋਰੋਨਾ ਨਾਲ 4 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦਾ ਇਕ ਏ. ਐੱਸ. ਆਈ. ਵੀ ਸ਼ਾਮਲ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੇ ਡਿਊਟੀ 'ਤੇ ਤਾਇਨਾਤ ਏ.ਐੱਸ.ਆਈ. ਨੂੰ ਅਚਾਨਕ ਸਿਹਤ ਸਬੰਧੀ ਮੁਸ਼ਕਲ ਪੇਸ਼ ਆਈ ਅਤੇ ਫਿਰੋਜ਼ਪੁਰ ਪੁਲਸ ਲਾਈਨ ਦੇ ਡਾਕਟਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ 'ਚ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦਾ ਕੋਵਿਡ-19 ਦਾ ਸੈਂਪਲ ਲਿਆ ਗਿਆ ਅਤੇ ਉੱਥੋਂ ਜਿਵੇਂ ਹੀ ਇਸ ਏ.ਐੱਸ.ਆਈ. ਨੂੰ ਦੂਜੇ ਹਸਪਤਾਲ ਲਿਆਂਦਾ ਗਿਆ ਤਾਂ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ ਅਤੇ ਬਾਅਦ 'ਚ ਉਨ੍ਹਾਂ ਦਾ ਕੋਵਿਡ-19 ਦਾ ਟੈਸਟ ਵੀ ਪਾਜ਼ੇਟਿਵ ਪਾਇਆ ਗਿਆ ਹੈ।
* ਰੂਪਨਗਰ ਜ਼ਿਲ੍ਹੇ 'ਚ 3 ਵਿਅਕਤੀਆਂ ਦੀ ਮੌਤ ਤੇ 19 ਨਵੇਂ ਮਰੀਜ਼
ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕੋਰੋਨਾ ਦੇ 19 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਸਰਗਮ ਕੇਸਾਂ ਦੀ ਗਿਣਤੀ 250 ਹੋ ਚੁੱਕੀ ਹੈ। ਰੂਪਨਗਰ ਦੇ ਪਿੰਡ ਸਿੰਘਪੁਰ 'ਚ ਕੋਰੋਨਾ ਦੇ ਪਾਜ਼ੇਟਿਵ ਆਏ 40 ਸਾਲਾ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਹ ਵਿਅਕਤੀ ਹੋਰ ਬੀਮਾਰੀਆਂ ਤੋਂ ਪੀੜਤ ਵੀ ਦੱਸਿਆ ਜਾ ਰਿਹਾ।
ਇਹ ਵੀ ਪੜ੍ਹੋ : ਬਠਿੰਡਾ ਦੇ ਪਿੰਡ ਵਿਰਕ ਕਲਾਂ ਦੇ ਸਰਪੰਚ ਦਾ ਤੁਗਲਕੀ ਫਰਮਾਨ, ਸੁਣ ਰਹਿ ਜਾਓਗੇ ਹੈਰਾਨ
ਬਨੂੜ : ਪੰਜਾਬ ਪੁਲਸ ਦੇ ਮੁਲਾਜ਼ਮ ਸਣੇ ਦੋ ਦੀ ਕੋਰੋਨਾ ਕਾਰਣ ਮੌਤ
NEXT STORY