ਤਲਵੰਡੀ ਸਾਬੋ (ਮੁਨੀਸ਼ ਗਰਗ) — ਸਬ ਡੀਵਜਨ ਤਲਵੰਡੀ ਸਾਬੋ ਦੇ ਪਿੰਡ ਜੱਜਲ ਦੇ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ 'ਚੋਂ ਇਕ ਵਿਆਹੁਤਾ ਔਰਤ ਦੀ ਭੇਦ ਭਰੀ ਹਾਲਤ 'ਚ ਲਾਸ਼ ਬਰਾਮਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਹਿਲਾ ਦੀ ਪਛਾਣ ਨੀਲਮ ਰਾਣੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਦੇ ਦੋ ਬੱਚੇ ਹਨ ਤੇ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦੀ ਸੀ। ਮਾਨਸਿਕ ਪਰੇਸ਼ਾਨੀ ਦੇ ਚਲਿਦਆਂ ਹੀ ਉਸ ਨੇ ਵਾਟਰਵਕਰਸ ਦੀ ਟੈਂਕੀ 'ਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਰਾਮਾ ਮੰਡੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਹਸਪਤਾਲ ਭੇਜ ਦਿੱਤੀ ਹੈ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਜੀ. ਐੱਸ. ਟੀ. 'ਚ ਲਿਆਉਣ ਲਈ ਸੌਂਪਿਆ ਜਾਵੇਗਾ ਮੰਗ ਪੱਤਰ : ਸਿੰਧਵਾ
NEXT STORY