ਬਠਿੰਡਾ, (ਸੁਖਵਿੰਦਰ)- ਜਾਣਕਾਰੀ ਅਨੁਸਾਰ ਬੀਤੇ ਦਿਨੀਂ ਨਹਿਰ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਹਨੂਮਾਨ ਸੇਵਾ ਸੰਮਤੀ ਦੇ ਵਰਕਰ ਤਰਸੇਮ ਗਰਗ, ਸੁਖਵਿੰਦਰ ਮਿੱਠੂ ਅਤੇ ਪ੍ਰਕਾਸ਼ ਚੰਦ ਐਂਬੂਲੈਂਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਸੰਸਥਾ ਵਰਕਰਾਂ ਵੱਲੋਂ ਪੁਲਸ ਦੀ ਮੌਜੂਦਗੀ ਵਿਚ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਸੰਸਥਾ ਵਰਕਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਤੇ ਉਸ ਦੀ ਲਾਸ਼ ਨੂੰ 72 ਘੰਟਿਆ ਲਈ ਸੁਰੱਖਿਅਤ ਰੱਖਿਆ ਗਿਆ ਹੈ।
ਘਰ 'ਚੋਂ ਸਾਮਾਨ ਚੋਰੀ
NEXT STORY