ਮੇਹਟੀਆਣਾ, (ਸੰਜੀਵ)- ਥਾਣਾ ਮੇਹਟੀਆਣਾ ਦੀ ਪੁਲਸ ਨੇ ਗ੍ਰਿਫ਼ਤਾਰ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਐੱਸ. ਐੱਚ. ਓ. ਹਰਨੀਲ ਸਿੰਘ ਦੀ ਅਗਵਾਈ 'ਚ ਏ. ਐੱਸ. ਆਈ. ਸੇਵਾ ਦਾਸ ਪੁਲਸ ਪਾਰਟੀ ਨਾਲ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਕਿ ਇਕ ਮੁਖਬਰ ਨੇ ਉਨ੍ਹਾਂ ਨੂੰ ਫੋਨ 'ਤੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਚੋਰੀ ਦੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਕਾਹਰੀ ਸਾਹਰੀ ਵੱਲੋਂ ਹੁਸ਼ਿਆਰਪੁਰ-ਫਗਵਾੜਾ ਰੋਡ ਵੱਲ ਜਾ ਰਿਹਾ ਹੈ। ਏ. ਐੱਸ. ਆਈ. ਸੇਵਾ ਦਾਸ ਨੇ ਹਰਕਤ 'ਚ ਆਉਂਦਿਆਂ ਕਾਹਰੀ ਸਾਹਰੀ ਟੀ-ਪੁਆਇੰਟ 'ਤੇ ਨਾਕਾਬੰਦੀ ਕਰ ਕੇ ਉਕਤ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਨੰ. ਪੀ ਬੀ-07-ਵਾਈ-4368 ਸਮੇਤ ਕਾਬੂ ਕੀਤਾ, ਜਿਸ ਨੇ ਆਪਣਾ ਨਾਂ ਹਰਦੀਪ ਸਿੰਘ ਪੁੱਤਰ ਮਨਜੀਤ ਸਿੰਘ ਪਿੰਡ ਅਹਿਰਾਣਾ ਕਲਾਂ ਦੱਸਿਆ। ਮੇਹਟੀਆਣਾ ਪੁਲਸ ਨੇ 5 ਫਰਵਰੀ ਨੂੰ ਉਕਤ ਦੋਸ਼ੀ ਖਿਲਾਫ਼ ਆਈ. ਪੀ. ਸੀ. ਦੀ ਧਾਰਾ 379, 411 ਅਧੀਨ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ ਦੋ ਦਿਨਾ ਰਿਮਾਂਡ ਲਿਆ।
ਪੁਲਸ ਵੱਲੋਂ ਰਿਮਾਂਡ 'ਤੇ ਪੁੱਛਗਿੱਛ ਦੌਰਾਨ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਚੋਰੀਸ਼ੁਦਾ 2 ਮੋਟਰਸਾਈਕਲ, ਚਾਰ ਬੈਟਰੀਆਂ, 2 ਸਿਲੰਡਰ, 6 ਮੋਬਾਇਲ ਬਰਾਮਦ ਕੀਤੇ ਗਏ। ਪੁਲਸ ਮੁਤਾਬਕ ਦੋਸ਼ੀ ਕੋਲੋਂ ਪੁੱਛਗਿੱਛ ਹੋਰ ਚੋਰੀਆਂ ਦਾ ਸੁਰਾਗ ਲੱਗਣ ਦੀ ਸੰਭਾਵਨਾ ਹੈ।
ਚੋਣਾਂ ਤੋਂ 14 ਮਹੀਨੇ ਪਹਿਲਾਂ ਹੀ ਕਾਂਗਰਸ ਦਾ ਸੋਸ਼ਲ ਮੀਡੀਆ 'ਤੇ ਕੰਪੇਨ
NEXT STORY