ਚੰਡੀਗੜ੍ਹ- ਪੰਜਾਬ 'ਚ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ 'ਚ ਪਸ਼ੂ ਮੈਡੀਕਲ ਅਧਿਕਾਰੀ (ਵੈਟਰਨਰੀ ਅਫ਼ਸਰ) (ਗਰੁੱਪ-ਏ) ਅਹੁਦੇ ਲਈ ਭਰਤੀ ਨਿਕਲੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 28 ਮਾਰਚ 2024 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਇਹ ਭਰਤੀ ਮੁਹਿੰਮ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ 'ਚ 300 ਪਸ਼ੂ ਮੈਡੀਕਲ ਅਧਿਕਾਰੀ (ਸਮੂਹ-ਏ) ਦੇ ਅਹੁਦਿਆਂ ਨੂੰ ਭਰਨ ਲਈ ਚਲਾਈ ਜਾ ਰਹੀ ਹੈ।
ਉਮਰ
ਉਮੀਦਵਾਰ ਦੀ ਉਮਰ 18 ਤੋਂ 37 ਸਾਲ ਵਿਚਾਲੇ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਉਮੀਦਵਾਰਾਂ ਕੋਲ ਭਾਰਤੀ ਪਸ਼ੂ ਮੈਡੀਕਲ ਪ੍ਰੀਸ਼ਦ ਵਲੋਂ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਪਸ਼ੂ ਮੈਡੀਕਲ ਵਿਗਿਆਨ ਅਤੇ ਪਸ਼ੂ ਪਾਲਣ 'ਚ ਗਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਅਤੇ ਉਮੀਦਵਾਰਾਂ ਨੂੰ ਪੰਜਾਬ ਪਸ਼ੂ ਮੈਡੀਕਲ ਪ੍ਰੀਸ਼ਦ ਨਾਲ ਰਜਿਸਟਰਡ ਹੋਣਾ ਚਾਹੀਦਾ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਮੋਬਾਈਲ ਲਈ ਪਾਗਲਪਨ ਦੀ ਹੱਦ! Toilet 'ਚ ਡਿੱਗਿਆ ਫ਼ੋਨ ਤਾਂ ਨੌਜਵਾਨ ਨੇ ਖਾ ਲਿਆ ਜ਼ਹਿਰ (ਵੀਡੀਓ)
NEXT STORY