ਗੁਰਦਾਸਪੁਰ (ਹਰਮਨ) : ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ., ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਰਡਰ ਰੇਂਜ ਦੇ ਸਮੂਹ ਜ਼ਿਲ੍ਹਿਆਂ ਵਿਚ ਅੱਜ ਦੁਪਹਿਰ 2:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਰੈੱਡ ਅਲਰਟ ਨਾਕਾਬੰਦੀ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕ ’ਤੇ ਨਕੇਲ ਕੱਸਣਾ, ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੁਹਿੰਮ ਦੌਰਾਨ ਬਾਰਡਰ ਰੇਂਜ ਦੇ ਸਮੂਹ ਗਜ਼ਟਿਡ ਅਫ਼ਸਰਾਂ, ਐੱਸ.ਐੱਚ.ਓਜ਼ ਅਤੇ ਯੂਨਿਟ ਇੰਚਾਰਜਾਂ ਨੇ ਖੁਦ ਨਾਕਿਆਂ ’ਤੇ ਮੌਜੂਦ ਰਹਿ ਕੇ ਕਾਰਵਾਈ ਦੀ ਨਿਗਰਾਨੀ ਕੀਤੀ।
ਇਹ ਵੀ ਪੜ੍ਹੋ : ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਅਹਿਮ ਥਾਵਾਂ ’ਤੇ ਰਣਨੀਤਕ ਢੰਗ ਨਾਲ ਨਾਕੇ ਲਗਾ ਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਦਾ ਮਕਸਦ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਬਾਰਡਰ ਰੇਂਜ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਕਾਂਗਰਸ ਦਾ ਓ. ਬੀ. ਸੀ. ਵਿੰਗ ਭੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
BIG BREAKING: ਪੰਜਾਬ 'ਚ ED ਦੀ RAID
NEXT STORY