ਜਲੰਧਰ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੌਸਮ ਵਿਭਾਗ ਨੇ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਤਾਜ਼ਾ ਅਪਡੇਟ ਅਨੁਸਾਰ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦੇ ਨਾਲ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ
ਇਸ ਦੇ ਨਾਲ ਹੀ ਜ਼ਿਲ੍ਹਾ ਫ਼ਾਜ਼ਿਲਕਾ, ਬਠਿੰਡਾ, ਮਾਨਸਾ, ਲੁਧਿਆਣਾ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਲੋਕਾਂ ਨੂੰ ਬਹੁਤ ਸਾਵਧਾਨ ਰਹਿਣ ਅਤੇ ਜ਼ਰੂਰੀ ਕਦਮ ਚੁੱਕਣ ਦੀ ਹਦਾਇਤ ਦਿੱਤੀ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਰਨਾਲਾ, ਪਟਿਆਲਾ, ਰੂਪਨਗਰ ਅਤੇ ਮੋਹਾਲੀ 'ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਭਾਰੀ ਮੀਂਹ ਨਾਲ-ਨਾਲ ਅਸਮਾਨੀ ਬਿਜਲੀ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ਦੀ ਲਪੇਟ 'ਚ ਆਏ 10 ਪਿੰਡ, ਮੰਡਰਾਉਣ ਲੱਗਾ ਹੜ੍ਹ ਦਾ ਖ਼ਤਰਾ
ਦੂਜੇ ਪਾਸੇ 27 ਅਗਸਤ ਤੋਂ 29 ਅਗਸਤ ਤੱਕ ਪੰਜਾਬ ਭਰ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਅਲਰਟ ਹੈ। ਹਾਲਾਂਕਿ 30 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ 'ਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਵਸਨੀਕ ਜ਼ਰੂਰੀ ਸਾਵਧਾਨੀਆਂ ਬਰਤਣ, ਬੇ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪਾਲਣ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਤੰਬਰ ਮਹੀਨੇ 'ਚ ਬਦਲਣਗੇ ਅਹਿਮ ਨਿਯਮ, FD ਤੋਂ Silver, ATM ਤੋਂ Cash ਤੱਕ, ਬਦਲੇਗੀ ਫਾਇਨਾਂਸ ਦੀ ਖੇਡ
NEXT STORY