ਜਲੰਧਰ (ਵੈੱਬ ਡੈਸਕ)- ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਅੱਜ ਜਲੰਧਰ, ਨਵਾਂਸ਼ਹਿਰ, ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਖ਼ਰਾਬ ਮੌਸਮ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਵੀ ਪਹੁੰਚਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਨੇ ਅਗਲੇ 5 ਦਿਨਾਂ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਜਾਰੀ ਕੀਤੀ ਹੈ। ਪੰਜਾਬ ਦੇ ਕਰੀਬ 22 ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰਦੇ ਹੋਏ ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ ਤੇ ਕਈਆਂ ਵਿਚ ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦਰਮਿਆਨ ਸਾਵਧਾਵੀ ਵਰਤਣ ਦੀ ਅਪੀਲ ਵੀ ਕੀਤੀ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ 'ਚ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਬਿਜਲੀ ਚਮਕਣ, ਭਾਰੀ ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ ਰੈੱਡ ਅਲਰਟ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਰਗੇ ਮੱਧ ਅਤੇ ਪੂਰਬੀ ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਝੱਖੜ (50-60 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਚਮਕਣ ਅਤੇ ਗੜੇਮਾਰੀ ਦੀ ਸੰਭਾਵਨਾ ਹੈ।
ਪੰਜਾਬ-ਚੰਡੀਗੜ੍ਹ 'ਚ ਤੇਜ਼ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। 13 ਤੋਂ 15 ਅਕਤੂਬਰ ਤੱਕ ਵੀ ਹਲਕੀ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਵਿਭਾਗ ਮੁਤਾਬਕ ਇਹ ਬਦਲਾਅ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਬਣੇ ਚੱਕਰਵਾਤੀ ਸਰਕੂਲੇਸ਼ਨ ਅਤੇ ਹਿਮਾਚਲ ਪ੍ਰਦੇਸ਼ 'ਤੇ ਸਰਗਰਮ ਪੱਛਮੀ ਗੜਬੜੀ ਕਾਰਨ ਹੋ ਰਿਹਾ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ
ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਇਲਾਵਾ ਮੋਗਾ, ਬਠਿੰਡਾ ਅਤੇ ਤਰਨਤਾਰਨ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਕਾਰਨ ਯੈਲੋ ਅਲਰਟ ਰੱਖਿਆ ਗਿਆ ਹੈ। 12 ਅਕਤੂਬਰ ਨੂੰ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ 'ਚ ਮੌਸਮ ਸਾਫ਼ ਰਹੇਗਾ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ,ਨਵਾਂਸ਼ਹਿਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਰਹੇਗਾ।
13 ਅਤੇ 14 ਅਕਤੂਬਰ ਨੂੰ ਪੂਰਬੀ ਅਤੇ ਉੱਤਰ-ਪੂਰਬੀ ਜ਼ਿਲ੍ਹਿਆਂ 'ਚ ਯੈਲੋ ਅਲਰਟ ਬਰਕਰਾਰ ਰਹੇਗਾ, ਜਦਕਿ ਪੱਛਮੀ ਮਾਲਵਾ ਅਤੇ ਮਾਝੇ ਦੇ ਬਾਕੀ ਹਿੱਸਿਆਂ 'ਚ ਕੋਈ ਚਿਤਾਵਨੀ ਨਹੀਂ ਹੈ।15 ਅਕਤੂਬਰ ਨੂੰ ਉੱਤਰੀ ਅਤੇ ਮੱਧ ਪੰਜਾਬ ਦੇ ਕਈ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਸਮੇਤ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ! ਇਕ ਮਹਿਲਾ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
NEXT STORY