ਲੁਧਿਆਣਾ (ਵਿਜੇ): 15 ਅਗਸਤ ਨੂੰ ਮਨਾਏ ਜਾ ਰਹੇ ਦੇਸ਼ ਦੇ 79ਵੇਂ ਅਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਲੁਧਿਆਣਾ ਵਿਚ Red Alert ਜਾਰੀ ਕੀਤਾ ਗਿਆ ਹੈ ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਲੁਧਿਆਣਾ ਵਿਚ 38 ਪੁਆਇੰਟਾਂ 'ਤੇ ਉੱਚ ਪੱਧਰੀ ਨਾਕੇ ਲਗਾਏ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਿਆਸੀ ਹਲਚਲ! ਬਦਲਣ ਲੱਗੇ ਸਮੀਕਰਨ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਅਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੂਰੇ ਸੂਬੇ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ DGP ਦਫ਼ਤਰ ਵੱਲੋਂ ਸਮੇਂ-ਸਮੇਂ 'ਤੇ ਉਨ੍ਹਾਂ ਨੂੰ ਅਲਰਟ ਅਤੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। 15 ਅਗਸਤ ਤਕ ਰੋਜ਼ਾਨਾ ਸੁਰੱਖਿਆ ਪ੍ਰੋਟੋਕੋਲਜ਼ ਦੀ ਪਾਲਣਾ ਕੀਤੀ ਜਾਵੇਗੀ ਤੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਆਦਾ ਆਵਾਜਾਈ ਵਾਲੀਆਂ ਥਾਵਾਂ ਜਿਵੇਂ ਮਾਲਜ਼ ਆਦਿ ਵਿਚ ਜਨਰਲ ਸਰਚ ਆਦਿ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਾਕਿਆਂ ਉੱਪਰ ਗਜ਼ਟਿਡ ਲੈਵਲ ਦੇ ਅਫ਼ਸਰਾਂ ਦੀ ਵੀ ਡਿਊਟੀ ਲਗਾਈ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ
NEXT STORY