ਕਪੂਰਥਲਾ/ਸੁਲਤਾਨਪੁਰ ਲੋਧੀ/ਭੁਲੱਥ (ਵਿਪਨ ਮਹਾਜਨ)- ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਦੇ ਮੱਦੇਨਜ਼ਰ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਘਰਾਂ ਨੂੰ ਖਾਲੀ ਕਰਕੇ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ 2.35 ਲੱਖ ਕਿਊਸਕ ਹੋ ਗਿਆ ਹੈ, ਜਿਸ ਕਾਰਨ ਨੀਂਵੇ ਖੇਤਰਾਂ ਵਿਚ ਰਹਿ ਰਹੇ ਲੋਕ ਤੁਰੰਤ ਸੁਰੱਖਿਅਤ ਥਾਵਾਂ 'ਤੇ ਆ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੰਘੀ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਅਧਿਕਾਰੀਆਂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ। ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ। ਇਸ ਦੌਰਾਨ ਰੈੱਡ ਅਲਰਟ ਜਾਰੀ ਰਹੇਗਾ ਅਤੇ ਲੋਕਾਂ ਨੂੰ ਬਿਆਸ ਦਰਿਆ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਪੰਚਾਲ ਨੇ ਕਿਹਾ ਕਿ ਲੋਕਾਂ ਦੀ ਜਾਨ ਦੀ ਰਾਖੀ ਪ੍ਰਸ਼ਾਸਨ ਦੀ ਪਹਿਲ ਹੈ, ਜਿਸ ਕਰਕੇ ਪ੍ਰਭਾਵਿਤ ਖੇਤਰਾਂ ਵਿੱਚੋਂ ਲੋਕ ਸੁਰੱਖਿਅਤ ਥਾਵਾਂ 'ਤੇ ਆਉਣ। ਉਨ੍ਹਾਂ ਕਿਹਾ ਕਿ ਆਰਮੀ ਅਤੇ ਐੱਸ. ਡੀ. ਆਰ. ਐੱਫ਼. ਦੀਆਂ ਟੀਮਾਂ ਵੱਲੋਂ ਲਗਾਤਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਨਾਲ ਭਾਰੀ ਤਬਾਹੀ! ਪਿਛਲੇ 24 ਘੰਟਿਆਂ ’ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ’ਤੇ ਪਹੁੰਚਾਏ
ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸਾਸਨ ਦੇ ਹੈੱਲਪਲਾਈਨ ਨੰਬਰਾਂ ‘ਤੇ ਤੁੰਰਤ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 62800-49331, 01822-231990 ਅਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਰੋਕੂ ਕੰਟਰੋਲ ਰੂਮ 01828-222169 24 ਘੰਟੇ ਕਾਰਜਸ਼ੀਲ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ, ਇਨ੍ਹਾਂ ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
NEXT STORY