ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ Reel ਬਣਾ ਕੇ ਮਸ਼ਹੂਰ ਹੋਣ ਦੀ ਹੋੜ ਲੱਗੀ ਹੋਈ ਹੈ। ਇਸ ਚੱਕਰ ਵਿਚ ਕਈ ਵਾਰ ਲੋਕ ਅਜਿਹੀਆਂ ਗ਼ਲਤੀਆਂ ਵੀ ਕਰ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਜਾਨ ਤਕ ਗੁਆਉਣੀ ਪੈ ਜਾਂਦੀ ਹੈ। ਇਸ ਕਾਰਨ ਵਾਪਰਨ ਵਾਲੇ ਹਾਦਸਿਆਂ ਦੀਆਂ ਵੀ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਅਜਿਹੀਆਂ ਕਈ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਚੱਲਦੀ ਟਰੇਨ ਦੇ ਸਾਹਮਣੇ ਸਟੰਟ ਕਰਦੇ ਹੋਏ ਨੌਜਵਾਨ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਵਿਚ ਰੇਲਵੇ ਟ੍ਰੈਕ 'ਤੇ ਸਟੰਟ ਅਤੇ ਖਤਰਨਾਕ ਵੀਡੀਓ ਬਣਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ! ਜਾਂਚ ਲਈ ਬਣੀ ਕਮੇਟੀ
ਇਸ ਸਬੰਧੀ RPF ਕਮਾਂਡੈਂਟ ਅਰੁਣ ਤ੍ਰਿਪਾਠੀ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿਚ ਕੋਈ ਰੇਲਵੇ ਸਟੇਸ਼ਨ, ਰੇਲਗੱਡੀ ਦੇ ਅੰਦਰ ਜਾਂ ਪੱਟੜੀ 'ਤੇ ਸਟੰਟ ਕਰਦਾ ਹੋਇਆ ਵੀਡੀਓ ਬਣਾਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਸ ਨੂੰ ਜੁਰਮਾਨਾ ਵੀ ਹੋ ਸਕਦਾ ਹੈ ਤੇ ਜੇਲ੍ਹ ਦੀ ਸਜ਼ਾ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸੁਰੱਖਿਆ ਨੂੰ ਯਕੀਨੀ ਬਣਾਉਣਾ ਫਰਜ਼ ਬਣਦਾ ਹੈ। ਪਹਿਲਾਂ ਅਜਿਹੇ ਲੋਕਾਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਜਾਂਦਾ ਸੀ, ਪਰ ਹੁਣ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਸੁਨਹਿਰੀ ਭਵਿੱਖ ਲਈ ਆਸਟ੍ਰੇਲੀਆ ਗਿਆ ਸੀ ਪੰਜਾਬੀ ਜੋੜਾ, ਫ਼ਿਰ ਜੋ ਹੋਇਆ ਉਹ ਸੋਚਿਆ ਨਾ ਸੀ
ਜੇਕਰ ਕੋਈ ਵੀ ਸਟੇਸ਼ਨ 'ਤੇ ਸ਼ਾਰਟ ਵੀਡੀਓਜ਼ ਬਣਾਉਂਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਜਿਹੇ ਮਾਮਲਿਆਂ 'ਚ ਦੋਸ਼ ਸਾਬਤ ਹੋਣ 'ਤੇ ਸਜ਼ਾ ਅਤੇ ਜ਼ੁਰਮਾਨਾ ਵੀ ਹੋ ਸਕਦਾ ਹੈ। ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਟੇਸ਼ਨ ਕੰਪਲੈਕਸ ਵਿਚ ਸ਼ਾਰਟ ਵੀਡੀਓਜ਼ ਬਣਾਉਣਾ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ ਬਲਕਿ ਯਾਤਰੀਆਂ ਦੀ ਸੁਰੱਖਿਆ ਲਈ ਵੀ ਵੱਡਾ ਖਤਰਾ ਹੈ, ਇਸ ਲਈ ਰੇਲਵੇ ਪਟੜੀਆਂ ਦੇ ਨਾਲ-ਨਾਲ ਰਹਿਣ ਵਾਲੇ ਲੋਕਾਂ ਖਾਸਕਰ ਬੱਚਿਆਂ ਅਤੇ ਨੌਜਵਾਨਾਂ ਨੂੰ ਸਮਝਣਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਚਾਚੇ-ਭਤੀਜੇ ਨਾਲ ਵਾਪਰੀ ਅਣਹੋਣੀ, ਭਤੀਜੇ ਦੀ ਦਰਦਨਾਕ ਮੌਤ
NEXT STORY