ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੈਫਰੈਂਡਮ 2020 ਸਬੰਧੀ ਇੰਗਲੈਂਡ ਰੈਲੀ ਨੂੰ ਫਜ਼ੂਲ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੰਡਨ 'ਚ ਐੱਸ. ਐੱਫ. ਦੀ ਰੈਲੀ ਨੂੰ ਹੁੰਗਾਰਾ ਨਾ ਮਿਲਣ ਕਾਰਨ ਇਹ ਸਿੱਧ ਹੋ ਗਿਆ ਕਿ ਭਾਰਤ ਤੋਂ ਬਾਹਰ ਵੀ ਰੈਫਰੈਂਡਮ-2020 ਦੇ ਸਬੰਧ 'ਚ ਹੇਠਲੇ ਪੱਧਰ 'ਤੇ ਇਸ ਨੂੰ ਕੋਈ ਸਮਰਥਨ ਹਾਸਲ ਨਹੀਂ ਹੋਇਆ। ਮੁੱਖ ਮੰਤਰੀ ਨੇ ਇਸ ਢੌਂਗੀ ਜਥੇਬੰਦੀ ਵਲੋਂ ਭਾਰਤ ਖਾਸਕਰ ਪੰਜਾਬ 'ਚ ਗੜਬੜ ਪੈਦਾ ਕਰਨ ਦੇ ਮੰਤਵ ਨਾਲ ਕੀਤੀ ਗਈ ਇਸ ਕਾਰਵਾਈ ਨੂੰ ਫਜ਼ੂਲ ਕਰਾਰ ਦਿੰਦਿਆਂ ਰੱਦ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਆਪਣੇ ਨਾਪਾਕ ਇਰਾਦਿਆਂ 'ਚ ਮੂੰਹ ਦੀ ਖਾਣੀ ਪਈ ਹੈ ਅਤੇ ਅੱਗੇ ਵੀ ਅਸਫਲ ਹੁੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰੈਲੀ 'ਚ ਪਾਕਿਸਤਾਨ ਦੇ ਸਿਆਸਤਦਾਨਾਂ ਦੀ ਮੌਜੂਦਗੀ ਨਾਲ ਇਹ ਗੱਲ ਸਪਸ਼ੱਟ ਹੋ ਗਈ ਹੈ ਕਿ ਇਹ ਆਈ. ਐੱਸ. ਆਈ. ਦੀ ਸਾਜਿਸ਼ ਹੈ, ਜਿਸ ਦਾ ਉਦੇਸ਼ ਭਾਰਤ 'ਚ ਗੜਬੜ ਪੈਦਾ ਕਰਨਾ ਹੈ ਕਿਉਂਕਿ ਇਹ ਪਿਛਲੇ ਸਾਲਾਂ ਦੌਰਾਨ ਲਗਾਤਾਰ ਆਪਣੀਆਂ ਕਾਰਵਾਈਆਂ 'ਚ ਅਸਫਲ ਹੁੰਦੀ ਆ ਰਹੀ ਹੈ।
ਇੰਗਲੈਂਡ 'ਚ ਹੋਈ ਰੈਲੀ 'ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਮੀਦ ਮੁਤਾਬਕ ਇਹ ਪੂਰੀ ਤਰ੍ਹਾਂ ਛਲਾਵਾ ਸਾਬਤ ਹੋਇਆ ਹੈ ਜਿਸ 'ਚ ਮੁੱਠੀ ਭਰ ਤੱਤਾਂ ਨੇ ਹੀ ਸ਼ਮੂਲੀਅਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਮਹਿਸੂਸ ਕਰਦੇ ਸਨ ਕਿ ਇੰਗਲੈਂਡ ਦੀ ਸਰਕਾਰ ਨੂੰ ਭਾਰਤ ਵਿਰੋਧੀ ਮੁਹਿੰਮ ਦੇ ਵਾਸਤੇ ਆਪਣੀ ਧਰਤੀ ਤੋਂ ਇਨ੍ਹਾਂ ਤੱਤਾਂ ਨੂੰ ਆਗਿਆ ਨਹੀਂ ਦੇਣੀ ਚਾਹੀਦੀ ਸੀ।
ਬੇਸਹਾਰਾ ਪਸ਼ੂਆਂ ਨੂੰ ਭੇਜਿਆ ਜਾਵੇਗਾ ਗਾਜ਼ੀਪੁਰ ਗਊਸ਼ਾਲਾ
NEXT STORY