ਅੰਮ੍ਰਿਤਸਰ,(ਸੰਜੀਵ): ਪਾਕਿਸਤਾਨ ਦੀ ਖੁਫੀਆ ਏਜੰਸੀ ਪੋਲੀਟੀਕਲ ਮੂਵਮੈਂਟ ਰਿਫਰੈਂਡਮ 2020 ਨੂੰ ਪੰਜਾਬ 'ਚ ਅੱਤਵਾਦੀ ਗਤੀਵਿਧੀ ਬਣਾਉਣ ਦੀ ਕੋਸ਼ਿਸ਼ 'ਚ ਹੈ, ਜਿਸ ਦੀ ਆੜ 'ਚ ਪੰਜਾਬ ਭਰ ਦੇ ਵੱਖ-ਵੱਖ ਖੇਤਰਾਂ ਦੇ ਨਾਲ ਜੇਲਾਂ 'ਚ ਬੈਠੇ ਨੌਜਵਾਨਾਂ ਨੂੰ ਸਲੀਪਰ ਸੈੱਲ ਬਣਾ ਕੇ ਅੱਤਵਾਦੀ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਪੰਜਾਬ 'ਚ ਅੱਤਵਾਦੀਆਂ ਵੱਲੋਂ ਬਣਾਏ ਗਏ ਮਨਸੂਬਿਆਂ ਦਾ ਪੂਰਾ ਖਾਕਾ ਤਿਆਰ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਪੰਜਾਬ ਦੇ ਖੁਫੀਆ ਵਿਭਾਗ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਗ੍ਰਿਫਤਾਰ ਕੀਤੇ ਗਏ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ 4 ਅੱਤਵਾਦੀਆਂ ਵੱਲੋਂ ਇਸ ਗੱਲ ਦਾ ਖੁਲਾਸਾ ਹੋਇਆ ਹੈ। ਚਾਰਾਂ ਅੱਤਵਾਦੀਆਂ ਨਾਲ ਜੇਲ ਤੋਂ ਲਿਆਂਦੇ ਗਏ ਅੱਤਵਾਦੀ ਮਾਨ ਸਿੰਘ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਬੇਨਕਾਬ ਕੀਤੇ ਗਏ ਅੱਤਵਾਦੀਆਂ ਦੇ ਇਸ ਮਾਡਿਊਲ ਨਾਲ ਜੁੜੇ ਕੁੱਝ ਹੋਰ ਅੱਤਵਾਦੀਆਂ ਨੂੰ ਵੀ ਗ੍ਰਿਫਤਾਰ ਕੀਤੇ ਜਾਣ ਦੀ ਸੰਭਾਵਨਾ ਹੈ। ਸੁਰੱਖਿਆ ਏਜੰਸੀਆਂ ਰਾਜੋਕੇ ਸੈਕਟਰ 'ਚ ਵੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਵੱਲੋਂ ਡਰੋਨ ਦੇ ਜ਼ਰੀਏ ਭੇਜੇ ਗਏ ਹਥਿਆਰਾਂ ਦੇ ਉਸ ਰਸਤੇ ਨੂੰ ਪੂਰੀ ਤਰ੍ਹਾਂ ਖੰਗਾਲਿਆ ਜਾ ਰਿਹਾ ਹੈ, ਜਿਥੋਂ ਗ੍ਰਿਫਤਾਰ ਅੱਤਵਾਦੀਆਂ ਨੂੰ ਹਥਿਆਰ ਉਪਲਬਧ ਕਰਵਾਏ ਗਏ ਸਨ। ਐੱਸ. ਐੱਸ. ਓ. ਸੀ. ਵੱਲੋਂ ਗ੍ਰਿਫਤਾਰ ਕੀਤੇ ਗਏ 4 ਅੱਤਵਾਦੀਆਂ ਦੇ ਬਾਅਦ ਪੰਜਾਬ ਪੁਲਸ ਦਾ ਆਰਗੇਨਾਈਜ਼ਡ ਕ੍ਰਾਇਮ ਕੰਟਰੋਲ ਬਿਊਰੋ ਵੀ ਪੂਰੀ ਤਰ੍ਹਾਂ ਨਾਲ ਐਕਟਿਵ ਹੋ ਚੁੱਕਾ ਹੈ।
ਹਥਿਆਰਾਂ ਨੂੰ ਲਿਆਉਣ ਵਾਲਾ ਡਰੋਨ ਹੋ ਸਕਦੈ ਰਿਕਵਰ
ਐੱਸ. ਐੱਸ. ਓ. ਸੀ. ਵੱਲੋਂ ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਲਈ ਪਾਕਿਸਤਾਨ ਤੋਂ ਹਥਿਆਰ ਲਿਆਉਣ ਵਾਲੇ ਡਰੋਨ ਨੂੰ ਵੀ ਸੁਰੱਖਿਆ ਏਜੰਸੀਆਂ ਬਰਾਮਦ ਕਰ ਸਕਦੀਆਂ ਹਨ। ਸੂਤਰਾਂ ਅਨੁਸਾਰ ਸੁਰੱਖਿਆ ਏਜੰਸੀਆਂ ਡਰੋਨ ਦੇ ਨਾਲ-ਨਾਲ ਪਾਕਿ ਵੱਲੋਂ ਭੇਜੇ ਗਏ ਕੁੱਝ ਹੋਰ ਹਥਿਆਰਾਂ ਨੂੰ ਵੀ ਰਿਕਵਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਖੁਫੀਆ ਵਿਭਾਗ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ 4 ਅੱਤਵਾਦੀਆਂ 'ਚ ਸ਼ਾਮਲ ਬਲਵੰਤ ਸਿੰਘ ਉਰਫ ਬਾਬਾ ਉਰਫ ਨਿਹੰਗ, ਅਰਸ਼ਦੀਪ ਸਿੰਘ ਉਰਫ ਆਕਾਸ਼ ਰੰਧਾਵਾ, ਹਰਭਜਨ ਸਿੰਘ ਤੇ ਬਲਬੀਰ ਸਿੰਘ ਨੂੰ ਅੱਜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰਨ ਦੇ ਬਾਅਦ 10 ਦਿਨ ਦੇ ਪੁਲਸ ਰਿਮਾਂਡ 'ਤੇ ਲਿਆ ਗਿਆ ਸੀ। ਅੰਮ੍ਰਿਤਸਰ ਦੀ ਕੇਂਦਰੀ ਜੇਲ 'ਚ ਰਚੀ ਗਈ ਸਾਜਿਸ਼ ਦੇ ਸਰਗਣੇ ਅੱਤਵਾਦੀ ਮਾਨ ਸਿੰਘ ਨੂੰ ਵੀ ਇਨ੍ਹਾਂ ਚਾਰਾਂ ਅੱਤਵਾਦੀਆਂ ਦੇ ਨਾਲ ਅਦਾਲਤ 'ਚ ਪੇਸ਼ ਕਰ ਕੇ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਗਿਆ ਸੀ। ਅੱਤਵਾਦੀਆਂ ਤੋਂ ਹੋਈ ਪੁੱਛਗਿੱਛ 'ਚ ਇਹ ਸਾਫ਼ ਹੋ ਗਿਆ ਹੈ ਕਿ ਪੰਜਾਬ 'ਚ ਕਿਸੇ ਵੱਡੀ ਅੱਤਵਾਦੀ ਵਾਰਦਾਤ ਨੂੰ ਸਰ-ਅੰਜਾਮ ਦੇਣ ਦੇ ਮਨਸੂਬੇ ਬਣ ਚੁੱਕੇ ਸਨ ਅਤੇ ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਤੋਂ ਬਰਾਮਦ ਹੋਏ ਹਥਿਆਰਾਂ ਨੂੰ ਇਸਤੇਮਾਲ ਕੀਤਾ ਜਾਣਾ ਸੀ।
ਸਵਾ ਸਾਲ ਦੇ ਬੱਚੇ ਦੀ ਪਾਣੀ ਵਾਲੀ ਬਾਲਟੀ 'ਚ ਡੁੱਬਣ ਕਾਰਣ ਮੌਤ
NEXT STORY