ਤਲਵੰਡੀ ਸਾਬੋ(ਮੁਨੀਸ਼)— 2020 ਰੈਫਰੈਂਡਮ ਦਾ ਪੰਜਾਬ 'ਤੇ ਕੋਈ ਅਸਰ ਪੈਣ ਦੀ ਸੰਭਾਵਨਾ ਘੱਟ ਹੈ। ਮੈਂ ਰੈਫਰੈਂਡਮ ਦੇ ਪ੍ਰਬੰਧਕਾਂ ਨੂੰ ਆਖਣਾ ਚਾਹੁੰਦਾ ਹਾਂ ਕਿ ਜੇ ਰੈਫਰੈਂਡਮ ਕਰਵਾਉਣਾ ਹੀ ਹੈ ਤਾਂ ਧਰਮ ਪ੍ਰਚਾਰ 'ਤੇ ਕਰਵਾਓ ਕਿਉਂਕਿ ਸਾਡੀ ਰਾਏਸ਼ੁਮਾਰੀ ਤਾਂ ਇਹੀ ਹੈ ਕਿ ਸਿੱਖੀ ਦਾ ਵੱਧ ਤੋਂ ਵੱਧ ਪ੍ਰਚਾਰ ਕਰ ਕੇ ਹਰ ਸਿੱਖ ਨੂੰ ਸ਼ਬਦ ਗੁਰੂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਜਾਵੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਕੁਝ ਪੁਲਸ ਅਫਸਰਾਂ ਨੂੰ ਮਾਮਲੇ ਵਿਚ ਨਾਮਜ਼ਦ ਕਰਨ ਸਬੰਧੀ ਪੁੱਛੇ ਸਵਾਲ 'ਤੇ ਇੰਨਾ ਹੀ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸ਼ੁਰੂ ਵਿਚ ਹੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਖਾਰਿਜ ਕਰ ਦਿੱਤਾ ਗਿਆ ਸੀ ਕਿਉਂਕਿ ਉਕਤ ਕਮਿਸ਼ਨ ਨਿਰੋਲ ਸਿਆਸੀ ਆਧਾਰ 'ਤੇ ਬਣਿਆ ਸੀ। ਉਨ੍ਹਾਂ ਨੇ ਕਿਹਾ ਕਿ ਅਜਿਹੇ ਕਮਿਸ਼ਨ ਤੋਂ ਬੇਅਦਬੀ ਦੀਆਂ ਘਟਨਾਵਾਂ ਜਾਂ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਇਨਸਾਫ ਦੀ ਆਸ ਕਰਨਾ ਬੇਕਾਰ ਹੈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਜਥੇ. ਗੁਰਤੇਜ ਸਿੰਘ ਢੱਡੇ, ਬੀਬੀ ਜੋਗਿੰਦਰ ਕੌਰ ਤੇ ਸੁਰਜੀਤ ਸਿੰਘ ਰਾਏਪੁਰ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ, ਭਾਈ ਕਰਨ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਭਾਈ ਭੋਲਾ ਸਿੰਘ ਇੰਚਾਰਜ ਸਬ ਦਫਤਰ ਧਰਮ ਪ੍ਰਚਾਰ ਆਦਿ ਹਾਜ਼ਰ ਸਨ।
ਸਿਹਤ ਵਿਭਾਗ ਨੇ ਘਰਾਂ ਤੇ ਦੁਕਾਨਾਂ 'ਚੋਂ ਦੁੱਧ ਦੇ ਸੈਂਪਲ ਭਰੇ
NEXT STORY