ਰਾਮਾਂ ਮੰਡੀ (ਪਰਮਜੀਤ) : ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਵਰਿੰਦਰ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਦੇ ਆਸ-ਪਾਸ ਦੇ ਪਿੰਡ ਫੁੱਲੋਖਾਰੀ ਅਤੇ ਕਣਕਵਾਲ ਦੀ ਹਦੂਦ 'ਚ ਲਾਇਸੈਂਸੀ/ਗੈਰ ਲਾਇਸੈਂਸੀ ਅਸਲਾ/ਮਾਨਵ ਜੀਵਨ ਲਈ ਘਾਤਕ ਹਰੇਕ ਤਰ੍ਹਾਂ ਦੇ ਹਥਿਆਰ ਨਾਲ ਲੈ ਕੇ ਜਾਣ ਅਤੇ ਪੰਜ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਵੱਲੋਂ ਰਿਫਾਈਨਰੀ ਨੂੰ ਜਾਣ ਵਾਲੀਆਂ ਸੜਕਾਂ 'ਤੇ ਇਕੱਠ ਕਰ ਕੇ ਧਰਨੇ ਦਿੱਤੇ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਅਤੇ ਰਿਫਾਈਨਰੀ ਨੂੰ ਜਾਣ ਵਾਲੀਆਂ ਗੱਡੀਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਲੋਕਾਂ 'ਚ ਟਕਰਾਅ ਹੋ ਸਕਦਾ ਹੈ, ਨੂੰ ਧਿਆਨ 'ਚ ਰੱਖਦਿਆਂ ਇਹ ਪਾਬੰਦੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ 31 ਜਨਵਰੀ 2018 ਤੱਕ ਲਾਗੂ ਰਹਿਣਗੇ।
69ਵੇਂ ਗੁਣਤੰਤਰ ਦਿਵਸ ਮੌਕੇ ਤਲਵੰਡੀ ਸਾਬੋ 'ਚ ਲਹਿਰਾਇਆ ਝੰਡਾ
NEXT STORY