ਲੁਧਿਆਣਾ (ਮੋਹਿਨੀ) : ਪੰਜਾਬ ’ਚ ਹੋਣ ਜਾ ਰਹੀ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀ ਹੜਤਾਲ ਮੁਲਤਵੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 14, 15 ਅਤੇ 16 ਅਗਸਤ ਨੂੰ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਦੇ ਗਵਾਦਰ ’ਚ BLA ਦਾ ਹਮਲਾ, 4 ਚੀਨੀ ਨਾਗਰਿਕਾਂ ਸਣੇ 13 ਪਾਕਿ ਸੈਨਿਕ ਦੀ ਮੌਤ
ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਨੇ ਬੱਸਾਂ ਨੂੰ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕਰਨਾ ਸੀ ਪਰ ਹੁਣ ਖ਼ਬਰ ਆ ਰਹੀ ਹੈ ਕਿ ਹੜਤਾਲ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪਹਿਲੀ ਵਾਰ ਚੁੱਕਿਆ ਗਿਆ ਇਹ ਕਦਮ
NEXT STORY