ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਇਕ ਵਿਆਹੁਤਾ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ 'ਤੇ ਉਸ ਦੇ ਪਤੀ ਖਿਲਾਫ ਥਾਣਾ ਖਨੌਰੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਸਹਾਇਕ ਥਾਣੇਦਾਰ ਸਵਤੰਤਰਪਾਲ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਕੌਰ ਪਤਨੀ ਅਮਰੀਕ ਸਿੰਘ ਵਾਸੀ ਪਿੰਡ ਲੌਂਗੀਵਿੰਡ ਤਹਿਸੀਲ ਅਤੇ ਜ਼ਿਲਾ ਮੋਗਾ ਹਾਲ ਆਬਾਦ ਪੁੱਤਰੀ ਹਰਭਜਨ ਸਿੰਘ ਵਾਸੀ ਖਨੌਰੀ ਮੰਡੀ ਨੇ ਇਕ ਦਰਖਾਸਤ ਐੱਸ. ਐੱਸ. ਪੀ. ਸੰਗਰੂਰ ਨੂੰ ਦਿੱਤੀ ਸੀ ਕਿ ਉਸ ਦਾ ਵਿਆਹ ਅਮਰੀਕ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਲੌਂਗੀਵਿੰਡ ਨਾਲ 11 ਸਤੰਬਰ 2016 ਨੂੰ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਅਮਰੀਕ ਸਿੰਘ ਉਸ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ ਲੱਗਾ। 31 ਅਗਸਤ 2017 ਨੂੰ ਉਸ ਨੇ ਆਪਣੇ ਪੇਕੇ ਘਰ ਖਨੌਰੀ ਵਿਖੇ ਇਕ ਲੜਕੇ ਨੂੰ ਜਨਮ ਦਿੱਤਾ। ਅਮਰੀਕ ਸਿੰਘ ਨਾ ਤਾਂ ਉਸ ਨੂੰ ਅਤੇ ਨਾ ਹੀ ਆਪਣੇ ਲੜਕੇ ਨੂੰ ਲੈਣ ਆਇਆ। ਉਸ ਨੇ ਉਸ ਨਾਲ ਘਰ ਵਸਾਉਣ ਤੋਂ ਇਨਕਾਰ ਕਰ ਦਿੱਤਾ। ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਰ 'ਚ ਡੂੰਘੀ ਸੱਟ ਲੱਗਣ ਨਾਲ ਨੌਜਵਾਨ ਦੀ ਮੌਤ
NEXT STORY