ਫਾਜ਼ਿਲਕਾ, (ਨਾਗਪਾਲ, ਲੀਲਾਧਰ)— ਥਾਣਾ ਸਿਟੀ ਦੀ ਪੁਲਸ ਨੇ ਸਥਾਨਕ ਜੰਡਵਾਲਾ ਰੋਡ 'ਤੇ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਸਬੰਧੀ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨ ਵਿਚ ਲੜਕੀ ਨੇ ਦੱਸਿਆ ਕਿ 2 ਫਰਵਰੀ 2018 ਨੂੰ ਰਾਤ ਲਗਭਗ 12 ਵਜੇ ਸੁਧੀਰ ਕੁਮਾਰ ਵਾਸੀ ਅੰਨੀ ਦਿਲੀ ਜੰਡਵਾਲਾ ਰੋਡ ਫਾਜ਼ਿਲਕਾ ਉਸ ਨੂੰ ਜ਼ਬਰਦਸਤੀ ਘਰੋਂ ਲੈ ਗਿਆ ਅਤੇ ਇਕ ਸੁਨਸਾਨ ਕਮਰੇ ਵਿਚ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਜਾਂਚ-ਪੜਤਾਲ ਕਰਨ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਗੁਰੂ ਨਗਰੀ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ
NEXT STORY