ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) - ਪੁਲਸ ਜਿਥੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤੀ ਨਾਲ ਕਾਰਵਾਈ ਕਰ ਰਹੀ ਹੈ ਉਥੇ ਨਾਲ ਹੀ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਤਤਪਰ ਰਹਿੰਦੀ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਖਨੌਰੀ ਦੇ ਹੌਲਦਾਰ ਗੁਰਪ੍ਰੀਤ ਸਿੰਘ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਜਦ ਸਤਿਸੰਗ ਘਰ ਖਨੌਰੀ ਪਹੁੰਚੇ ਤਾਂ ਇਕ ਟਰੱਕ ਸੜਕ ਦੇ ਵਿਚਕਾਰ ਖੜ੍ਹਾ ਸੀ। ਜਿਸਦੇ ਅਗਲੇ ਟਾਇਰ ਨਹੀਂ ਸਨ। ਜੋ ਰਾਹਗੀਰਾਂ ਦੀ ਜਾਨ-ਮਾਲ ਲਈ ਖਤਰਾ ਪੈਦਾ ਕਰ ਰਿਹਾ ਸੀ। ਪੁਲਸ ਨੇ ਉਕਤ ਟਰੱਕ ਤੇ ਅਣਪਛਾਤੇ ਟਰੱਕ ਡਰਾਈਵਰ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐੱਸ. ਡੀ. ਓ. ਲਗਵਾਉਣ ਦਾ ਝਾਂਸਾ ਦੇ 9 ਲੱਖ ਠੱਗੇ
NEXT STORY